ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਭੀਖ ਮੰਗਣ ‘ਤੇ ਪਾਬੰਦੀ

Loading

 ਲੁਧਿਆਣਾ, 01 ਨਵੰਬਰ ( ਸਤ ਪਾਲ  ਸੋਨੀ) : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋ ਕਰਦਿਆਂ  ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਅੰਦਰ ਭੀਖ ਮੰਗਣਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ

ਉਨਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਪੈਂਦੇ ਮੇਨ ਚੌਕਾਂ ਅਤੇ ਆਮ ਰਸਤਿਆਂ, ਭੀੜ ਭੜੱਕੇ ਵਾਲੀਆਂ ਜਨਤਕ ਥਾਵਾਂਤੇ ਭਿਖਾਰੀ ਅਕਸਰ ਭੀਖ ਮੰਗਦੇ ਰਹਿੰਦੇ ਹਨ ਅਤੇ  ਕਈ ਵਾਰ ਇਹ ਭੀਖ ਮੰਗਣ ਦੀ ਤਾਂਘ ਵਿਚ ਤੇਜੀ ਨਾਲ ਭੱਜਕੇ ਤੇਜ ਰਫਤਾਰ ਗੱਡੀਆਂ ਦੇ ਅੱਗੇ ਜਾਂਦੇ ਹਨ, ਜਿਸ ਕਾਰਨ ਆਮ ਜਨਤਾ ਦੇ ਜਾਨਮਾਲ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਸਮਾਜ ਵਿਰੋਧੀ ਅਨਸਰ ਇਨਾਂ ਭਿਖਾਰੀਆਂ ਦਾ ਫਾਇਦਾ ਉਠਾ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਵੀ ਅੰਜਾਮ ਦੇ ਸਕਦੇ ਹਨਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਭੀਖ ਮੰਗਣਤੇੇ ਪਾਬੰਦੀ ਹੁਕਮ ਜਾਰੀ ਕੀਤੇ ਹਨਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ

47750cookie-checkਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਭੀਖ ਮੰਗਣ ‘ਤੇ ਪਾਬੰਦੀ
error: Content is protected !!