ਪੰਜਾਬ ਸਰਕਾਰ ਸਕੂਲ ਵਿਦਿਆਰਥੀਆਂ ਨੂੰ ਸਰਬੋਤਮ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਜੇ ਇੰਦਰ ਸਿੰਗਲਾ

Loading

ਸ਼ਹਿਰ ਲੁਧਿਆਣਾ ਨੂੰ ਮਿਲਣਗੀਆਂ ਅਤਿਆਧੁਨਿਕ ਖੇਡ ਸਹੂਲਤਾਂਭਾਰਤ ਭੂਸ਼ਣ ਆਸ਼ੂ

ਪਿੰਡ ਜੈਨਪੁਰ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਵੇਗੀ ਸਪੋਰਟਸ ਪਾਰਕ, ਗੁਰੂ ਨਾਨਕ ਸਟੇਡੀਅਮ ਵਿੱਚ ਵਿਛੇਗੀ ਨਵੀਂ ਸਿੰਥੈਟਿਕ ਟਰੈਕ

ਲੁਧਿਆਣਾ, (ਬਿਊਰੋ ) : ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਕੂਲ ਵਿਦਿਆਰਥੀਆਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਇਸ ਦਿਸ਼ਾ ਵਿੱਚਮਿਸ਼ਨ ਤੰਦਰੁਸਤ ਪੰਜਾਬਤਹਿਤ ਕਈ ਉਪਰਾਲੇ ਵਿੱਢੇ ਗਏ ਹਨ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨੂੰ ਉਨਾਂ ਦੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ

ਉਨਾਂ ਇਹ ਸ਼ਬਦ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਈਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਕਰਨ ਦੌਰਾਨ ਕਹੇ ਇਸ ਮੌਕੇ ਉਨਾਂ ਨਾਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਹਾਜ਼ਰ ਸਨਇਨਾਂ ਖੇਡਾਂ ਦੌਰਾਨ ਨੈੱਟਬਾਲ ਅੰਡਰ-19 ਲੜਕੇ ਲੜਕੀਆਂ, ਕਿੱਕ ਬਾਕਸਿੰਗ ਅੰਡਰ 14 ਅਤੇ 19 ਲੜਕੇ ਲੜਕੀਆਂ, ਵੁਸ਼ੂ ਅੰਡਰ 19 ਲੜਕੇ ਲੜਕੀਆਂ, ਸੀਪਕ ਟਕਰਾਅ ਅੰਡਰ 14 ਲੜਕੇ ਲੜਕੀਆਂ ਖੇਡਾਂ ਦਾ ਅੱਜ ਉਦਘਾਟਨ ਕੀਤਾ ਗਿਆ ਇਨਾਂ ਖੇਡਾਂ ਵਿੱਚ ਭਾਗ ਲੈਣ ਲਈ 25 ਰਾਜਾਂ ਪੰਜਾਬ, ਆਂਧਰਾ ਪ੍ਰਦੇਸ਼, ਆਸਾਮ, ਬਿਹਾਰ, ਸੀ. ਬੀ. ਐੱਸ. . ਵੈੱਲਫੇਅਰ ਸਪੋਰਟਸ ਆਰਗੇਨਾਈਜੇਸ਼ਨ, ਚੰਡੀਗੜ੍ਹ, ਛੱਤੀਸਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਆਈ. ਪੀ. ਐੱਸ. ਸੀ., ਜੰਮੂ ਅਤੇ ਕਸ਼ਮੀਰ, ਝਾਰਖੰਡ, ਕਰਨਾਟਕਾ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਓਡੀਸ਼ਾ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਵਿਦਿਆ ਭਾਰਤੀ ਅਤੇ ਪੱਛਮੀ ਬੰਗਾਲ ਦੇ ਹਜ਼ਾਰਾਂ ਖ਼ਿਡਾਰੀ ਪਹੁੰਚੇ ਹਨ ਇਹ ਮੁਕਾਬਲੇ 24 ਦਸੰਬਰ, 2019 ਤੱਕ ਚੱਲਣਗੇ

ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਪੱਧਰ ਦੀਆਂ ਸਕੂਲ ਖੇਡਾਂ ਕਰਵਾਉਣ ਦਾ ਮਾਣ ਪੰਜਾਬ ਨੂੰ ਪ੍ਰਾਪਤ ਹੋਇਆ ਹੈ ਉਨਾਂ ਕਿਹਾ ਕਿ ਹਰੇਕ ਵਰਗ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ, ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ ਕਿਉਂਕਿ ਖੇਡਾਂ ਹੀ ਵਿਅਕਤੀ ਵਿੱਚ ਇਕੱਠਿਆਂ ਕੰਮ ਕਰਨ ਦੀ ਭਾਵਨਾ, ਏਕਤਾ ਅਤੇ ਅਨੁਸਾਸ਼ਨ ਸਿਖਾਉਂਦੀਆਂ ਹਨ ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਖੇਡ ਮਹਾਂਕੁੰਭ ਕਰਵਾਏ ਜਾਂਦੇ ਰਹਿਣਗੇਸਮਾਰੋਹ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਈ ਕਦਮ ਉਠਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਪਿੰਡ ਜੈਨਪੁਰ ਵਿਖੇ ਕੂੜਾ ਸੁੱਟਣ ਵਾਲੀ ਜਗ੍ਹਾਂਤੇ 40 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਖੇਡ ਪਾਰਕ ਉਸਾਰਿਆ ਜਾ ਰਿਹਾ ਹੈ ਗੁਰੂ ਨਾਨਕ ਸਟੇਡੀਅਮ ਵਿਖੇ ਨਵੀਂ ਅਥਲੈਟਿਕ ਸਿੰਥੈਟਿਕ ਟਰੈਕ ਵਿਛਾਈ ਜਾਵੇਗੀ ਇੰਡੋਰ ਸਵਿਮਿੰਗ ਪੂਲ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ ਉਨਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਮੌਜੂਦ ਸ਼ਾਸਤਰੀ ਹਾਲ, ਬਾਸਕਿਟਬਾਲ ਸਟੇਡੀਅਮ, ਟੇਬਲ ਟੈਨਿਸ ਸਟੇਡੀਅਮ ਅਤੇ ਹੋਰ ਖੇਡ ਸਹੂਲਤਾਂ ਨੂੰ ਜਲਦ ਹੀ ਅਪਗ੍ਰੇਡ ਕੀਤਾ ਜਾਵੇਗਾ ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਨਾਂ ਖੇਡ ਸਹੂਲਤਾਂ ਦਾ ਭਰਪੂਰ ਲਾਭ ਲੈਣ

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਵਿਧਾਇਕ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਕੇ. ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਅਸ਼ਵਨੀ ਸ਼ਰਮਾ, ਲੀਨਾ ਟਪਾਰੀਆ ,ਵਧੀਕ ਡਿਪਟੀ ਕਮਿਸ਼ਨਰ () ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਅਮਰਿੰਦਰ ਸਿੰਘ ਮੱਲ੍ਹੀ, ਤੇਜਾ ਸਿੰਘ ਧਾਲੀਵਾਲ ਅਤੇ ਹੋਰ ਹਾਜ਼ਰ ਸਨ ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ

50800cookie-checkਪੰਜਾਬ ਸਰਕਾਰ ਸਕੂਲ ਵਿਦਿਆਰਥੀਆਂ ਨੂੰ ਸਰਬੋਤਮ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਜੇ ਇੰਦਰ ਸਿੰਗਲਾ
error: Content is protected !!