![]()

ਕਈ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਅੰਤਿਮ ਯਾਤਰਾ ਵਿੱਚ ਸ਼ਿਰਕਤ
ਲੁਧਿਆਣਾ, (ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਕੁੜਮਣੀ ਕੁਲਦੀਪ ਕੌਰ ਸੁਪਤਨੀ ਜਗਦੀਸ਼ਪਾਲ ਸਿੰਘ ਗਰੇਵਾਲ, ਜੋ ਕਿ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਦੀ ਮ੍ਰਿਤਕ ਦੇਹ ਦਾ ਅੱਜ ਉਨਾਂ ਦੇ ਪਿੰਡ ਦਾਦ (ਨੇੜੇ ਲੁਧਿਆਣਾ) ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕੁਲਦੀਪ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਅਵਸਥਾ ਵਿੱਚ ਸਨ।
ਉਨਾਂ ਦੀ ਅੰਤਿਮ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵੱਖ–ਵੱਖ ਵਰਗਾਂ ਨਾਲ ਸੰਬੰਧਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਸ੍ਰ. ਚਾਹਲ ਨੇ ਦੱਸਿਆ ਕਿ ਸਵਰਗੀ ਕੁਲਦੀਪ ਕੌਰ ਨਮਿੱਤ ਅੰਤਿਮ ਅਰਦਾਸ ਮਿਤੀ 24 ਜਨਵਰੀ ਦਿਨ ਸ਼ੁੱਕਰਵਾਰ ਨੂੰ ਉਨਾਂ ਦੇ ਗ੍ਰਹਿ ਪਿੰਡ ਦਾਦ ਵਿਖੇ ਹੋਵੇਗੀ।
523300cookie-checkਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਕੁੜਮਣੀ ਦਾ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ