ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ-ਰਾਜਿੰਦਰ ਕੌਰ ਭੱਠਲ

Loading

 

ਰਾਜਿੰਦਰ ਕੌਰ ਭੱਠਲ ਸਮੇਤ ਕਈ ਸਖ਼ਸ਼ੀਅਤਾਂ ਵੱਲੋਂ ਸਾਬਕਾ ਮੰਤਰੀ ਜੋਗਿੰਦਰ ਪਾਲ ਪਾਂਡੇ ਨੂੰ ਸ਼ਰਧਾਂਜਲੀਆਂ

ਲੁਧਿਆਣਾ, (ਬਿਊਰੋ ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਸ਼ਹੀਦ ਕਿਸੇ ਵੀ ਦੇਸ਼ ਦਾ ਸਰਮਾਇਆ ਹੁੰਦੇ ਹਨ ਦੇਸ਼ ਦਾ ਸਹੀ ਅਰਥਾਂ ਵਿੱਚ ਵਿਕਾਸ ਸ਼ਹੀਦੀਆਂ ਦੇਣ ਵਾਲਿਆਂ ਵੱਲੋਂ ਦਰਸਾਏ ਰਸਤੇਤੇ ਚੱਲ ਕੇ ਹੀ ਕੀਤਾ ਜਾ ਸਕਦਾ ਹੈ ਉਹ ਅੱਜ ਇਥੇ ਸਾਬਕਾ ਮੰਤਰੀ ਸਵਰਗੀ ਸ੍ਰੀ ਜੋਗਿੰਦਰ ਪਾਲ ਪਾਂਡੇ ਦੇ ਬਰਸੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨਸ੍ਰੀਮਤੀ ਭੱਠਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਬਹਾਲੀ ਲਈ ਸਾਬਕਾ ਮੁੱਖ ਮੰਤਰੀ ਸਵਰਗੀ ਸ੍ਰ. ਬੇਅੰਤ ਸਿੰਘ, ਸਵਰਗੀ ਜੋਗਿੰਦਰ ਪਾਲ ਪਾਂਡੇ ਅਤੇ ਹੋਰ ਕਈ ਸ਼ਹੀਦਾਂ ਨੇ ਆਪਣੇ ਖੂਨ ਦਾ ਤੁਪਕਾਤੁਪਕਾ ਵਹਾ ਦਿੱਤਾ ਇੰਨ੍ਹੀਆਂ ਕੁਰਬਾਨੀਆਂ ਨਾਲ ਪ੍ਰਾਪਤ ਹੋਏ ਇਸ ਅਮਨ ਅਤੇ ਸ਼ਾਂਤੀ ਵਾਲੇ ਮਾਹੌਲ ਨੂੰ ਕਿਸੇ ਵੀ ਹੀਲੇ ਹੁਣ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ੍ਰ. ਬੇਅੰਤ ਸਿੰਘ ਅਤੇ ਸ੍ਰੀ ਜੋਗਿੰਦਰ ਪਾਲ ਪਾਂਡੇ ਵਰਗੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਦਿ੍ਰੜ ਵਚਨਬੱਧ ਹੈ

ਉਨਾਂ ਨੇ ਕਿਹਾ ਕਿ ਸ੍ਰੀ ਜੋਗਿੰਦਰ ਪਾਲ ਪਾਂਡੇ ਨੇ ਆਪਣੇ ਰਾਜਸੀ ਅਤੇ ਸਮਾਜਿਕ ਜੀਵਨ ਦੌਰਾਨ ਆਪਣੇ ਰਾਜਸੀ ਅਤੇ ਹੋਰ ਸਾਰੇ ਹਿੱਤਾਂ ਤੋਂ ਉੱਪਰ ਉੱਠ ਕੇ ਕੰਮ ਕੀਤਾ ਉਨਾਂ ਵੱਲੋਂ ਅੱਤਵਾਦ ਖ਼ਿਲਾਫ਼ ਚੁੱਕੇ ਝੰਡੇ ਦੀ ਬਦੌਲਤ ਹੀ ਅੱਜ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਹੈ ਉਨਾਂ ਕਿਹਾ ਕਿ ਪੰਜਾਬ ਦੇ ਅਮਨ ਪਸੰਦ ਲੋਕ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਜੋਗਿੰਦਰ ਪਾਲ ਪਾਂਡੇ ਦੀ ਕੁਰਬਾਨੀ ਨੂੰ ਕਦੇ ਵੀ ਵਿਸਾਰ ਨਹੀਂ ਸਕਦੇ

ਇਸ ਮੌਕੇ ਲਗਾਏ ਗਏ ਰਾਜ ਪੱਧਰੀ ਮੈਗਾ ਮੈਡੀਕਲ ਕੈਂਪ ਦੌਰਾਨ ਵੱਖਵੱਖ ਮਾਹਿਰਾਂ ਡਾਕਟਰਾਂ ਵੱਲੋਂ 700 ਦੇ ਕਰੀਬ ਮਰੀਜਾਂ ਦੀ ਜਾਂਚ ਕੀਤੀ ਗਈ ਇਸ ਮੌਕੇ ਮੁਫ਼ਤ ਲੈਬਾਰਟਰੀ ਟੈਸਟਾਂ ਦੇ ਨਾਲਨਾਲ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ

 

ਸਮਾਗਮ ਦੌਰਾਨ ਲੁਧਿਆਣਾ (ਉੱਤਰੀ) ਦੇ ਵਿਧਾਇਕ ਰਾਕੇਸ਼ ਪਾਂਡੇ, ਹਲਕਾ ਲੁਧਿਆਣਾ (ਪੂਰਬੀ) ਦੇ  ਵਿਧਾਇਕ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਅਸ਼ਵਨੀ ਸ਼ਰਮਾ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਦੁਸ਼ਯੰਤ ਪਾਂਡੇ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ

 

52670cookie-checkਸ਼ਹੀਦ ਸਾਡੇ ਦੇਸ਼ ਦਾ ਸਰਮਾਇਆ-ਰਾਜਿੰਦਰ ਕੌਰ ਭੱਠਲ
error: Content is protected !!