ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕਾਂਗਰਸ ਨੇ ਅਕਾਲੀ ਦਲ ਦੇ ਬਾਗੀ ਨੇਤਾਵਾਂ ਨਾਲ ਹੱਥ ਮਿਲਾਇਆ- ਸ਼ਰਨਜੀਤ ਢਿੱਲੋਂ

Loading

 ਲੁਧਿਆਣਾ ( ਬਿਊਰੋ ) :  ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟਤੇ ਅਸਫਲ ਰਹੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਸੱਤਾਧਾਰੀ ਪਾਰਟੀ ਅਕਾਲੀ ਦਲ ਦੇ ਬਾਗੀ ਨੇਤਾਵਾਂ ਨੂੰ ਵਿਰੋਧੀ ਧਿਰ ਖਿਲਾਫ ਬੋਲਣ ਲਈ ਪ੍ਰੇਰਿਤ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ  ਸਾਹਨੇਵਾਲ ਹਲਕੇ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਆਪਣੀ ਯੋਜਨਾ ਵਿੱਚ ਸਫਲ ਨਹੀਂ ਹੋ ਪਾਵੇਗੀ ਕਿਓਂਕਿ ਕੋਈ ਵੀ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੋਈ ਪ੍ਰਭਾਵ ਨਹੀਂ ਪਾ ਸਕਣਗੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਮਨਪ੍ਰੀਤ ਸਿੰਘ ਇਯਾਲੀ ਨੂੰ ਸਨਮਾਨਿਤ ਕਰਨ ਲਈ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇੱਕਜੁੱਟ ਹੈ ਅਤੇ ਕੋਈ ਵੀ ਬਾਗੀ ਆਗੂ ਪਾਰਟੀ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ ਅਤੇ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਲਈ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਸ਼ਰਨਜੀਤ ਸਿੰਘ ਢਿੱਲੋਂ  ਨੇ ਕਿਹਾ ਕਿ ਵਿਰੋਧੀ ਧਿਰ ਹੋਣ ਕਰਕੇ ਉਹ ਹਰ ਮੋਰਚੇ ਤੇ ਕਾਂਗਰਸ ਸਰਕਾਰ ਦਾ ਪਰਦਾਫਾਸ਼ ਕਰਨਗੇ

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਦਾਖਾ ਵਿੱਚ ਹੋਈਆਂ ਚੋਣਾਂ ਨੇ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਵਾਪਸੀ ਦਾ ਸੰਕੇਤ ਦੇ ਦਿੱਤਾ ਹੈ ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਨਾਲ ਸਰਕਾਰ ਤੋਂ ਨਾਖੁਸ਼ ਹੈਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਯੂਥ ਆਗੂ ਆਮ ਲੋਕਾਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਦਰਮਿਆਨ ਇੱਕ ਕੜੀ ਵਜੋਂ ਕੰਮ ਕਰਨਗੇ ਅਤੇ ਪਾਰਟੀ ਲੀਡਰਸ਼ਿਪ ਆਮ ਲੋਕਾਂ ਦੇ ਮਸਲਿਆਂ ਨੂੰ ਢੁਕਵੇਂ ਪਲੇਟਫਾਰਮਤੇ ਚੁੱਕਣ ਲਈ ਵਚਨਬੱਧ ਹੈ

ਇਸ ਇਕੱਠਤੇ ਵਿਨੋਦ ਜੈਨ, ਸੁਨੂਲ ਮਹਿਰਾ, ਜਸਪਾਲ ਸਿੰਘ ਬੰਟੀ, ਅੰਸ਼ੂ ਬੈਂਸ, ਜਸਮੇਤ ਸਿੰਘ ਮੱਕੜ, ਕਮਲ ਅਰੋੜਾ, ਮਨਪ੍ਰੀਤ ਸਿੰਘ ਕੱਕੜ, ਅਰਵਿੰਦਰ ਸਿੰਘ ਟੋਨੀ, ਗੁਰਿੰਦਰ ਸਿੰਘ ਜੌਲੀ, ਜਗਜੀਤ ਸਿੰਘ ਨੀਟਾ, ਖੁਸ਼ਜੀਤ ਸਿੰਘ, ਸ਼ਾਮ ਸਿੰਘ, ਮਨਿੰਦਰ ਸਿੰਘ ਮਿੱਢਾਬਲਵਿੰਦਰ ਸਿੰਘ ਖਾਲਸ, ਜਗਮੀਤ ਮੱਕੜ, ਧਰਮਿੰਦਰ ਸਿੰਘ, ਹਰਵਿੰਦਰਪਾਲ ਸਿੰਘ, ਸੁਰਿੰਦਰਪਾਲ ਸਿੰਘ ਦੁਆ ਅਤੇ ਹੋਰ ਹਾਜ਼ਰ ਸਨ

52870cookie-checkਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕਾਂਗਰਸ ਨੇ ਅਕਾਲੀ ਦਲ ਦੇ ਬਾਗੀ ਨੇਤਾਵਾਂ ਨਾਲ ਹੱਥ ਮਿਲਾਇਆ- ਸ਼ਰਨਜੀਤ ਢਿੱਲੋਂ
error: Content is protected !!