November 23, 2024

Loading

ਉਹ ਅੱਜ ਲੁਧਿਆਣਾ ਪੁਲਿਸ ਦੇ ਵਿਮੈਨ ਸੈੱਲ ਵੱਲੋਂ ਪੁਲਿਸ ਲਾਈਨਜ਼ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸ਼ਹਿਰ ਵਿੱਚ ਸਨ। ਇਸ ਸਮਾਗਮ ਵਿੱਚ 250 ਦੇ ਕਰੀਬ ਓਨਾਂ ਜੋੜਿਆਂ ਵੱਲੋਂ ਸ਼ਿਰਕਤ ਕੀਤੀ ਗੱਈ ਜਿਨਾਂ ਦੇ ਵਿਮੈਨ ਸੈੱਲ ਵੱਲੋ ਰਾਜੀਨਾਮੇ ਕਰਵਾਏ ਗਏ।ਇਸ ਮੌਕੇ ਕਮਿਸ਼ਨਰ ਪੁਲਿਸ ਰਕੇਸ਼ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜਗਜੀਤ ਸਿੰਘ ਸਰੋਏ, ਸਹਾਇਕ ਕਮਿਸ਼ਨਰ ਪੁਲਿਸ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।ਲੁਧਿਆਣਾ ( ਬਿਊਰੋ ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਵਿਮੈਨ ਸੈੱਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰ ਪਰਿਵਾਰ ਨੂੰ ਪਿਆਰ ਅਤੇ ਮਿਲਵਰਤਣ ਨਾਲ ਰਹਿਣਾ ਚਾਹੀਦਾ ਹੈ।

ਉਨਾਂ ਲੁਧਿਆਣਾ ਦੇ ਵਿਮੈਨ ਸੈੱਲ ਦੀ ਕਾਰਗੁਜ਼ਾਰੀ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਸੈੱਲ ਵੱਲੋਂ ਪਿਛਲੇ ਸਾਲ ਅਜਿਹੇ 4000 ਮਾਮਲੇ ਸੁਲਝਾਏ ਗਏ, ਜਦਕਿ ਸਿਰਫ਼ 151 ਮਾਮਲੇ ਹੀ ਦਰਜ ਕੀਤੇ ਗਏ। ਉਨਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਲੁਧਿਆਣਾ ਪੁਲਿਸ ਇਸ ਦਿਸ਼ਾ ਵਿੱਚ ਬਹੁਤ ਹੀ ਜਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਲੁਧਿਆਣਾ ਪੁਲਿਸ ਵੱਲੋਂ ਸੁਲਾਹ ਸਫ਼ਾਈ ਲਈ 41 ਕਾਊਂਸਲਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।ਸਮਾਗਮ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਕਮਿਸ਼ਨ ਦਾ ਮਕਸਦ ਹੈ ਕਿ ਵਿਆਹੁਤਾ ਰਿਸ਼ਤਿਆਂ ਨਾਲ ਸੰਬੰਧਤ ਮਾਮਲਿਆਂ ਨੂੰ ਆਪਸੀ ਸੁਲਾਹ ਸਫਾਈ ਨਾਲ ਸੁਲਝਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਅਧਿਕਾਰੀ ਜਦੋਂ ਕਿਸੇ ਮਾਮਲੇ ਵਿੱਚ ਸੁਲਾਹ ਸਫਾਈ ਕਰਾਉਣ ਤੋਂ ਅਸਮਰੱਥ ਰਹਿੰਦੇ ਹਨ ਤਾਂ ਉਨਾਂ ਨੂੰ ਮਾਮਲਾ ਦਰਜ ਕਰਨ ਤੋਂ ਪਹਿਲਾਂ ਅਜਿਹੇ ਕੇਸ ਕਮਿਸ਼ਨ ਕੋਲ ਭੇਜਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਸੁਲਾਹ ਸਫਾਈ ਨਾਲ ਅਜਿਹੇ ਕੇਸ ਹੱਲ ਕਰਾਉਣ ਲਈ ਯਤਨ ਕੀਤੇ ਜਾ ਸਕਣ।

ਉਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਬੀਤੇ ਦਿਨੀਂ ਅਜਿਹੇ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ 40 ਮਾਮਲੇ ਰੱਖੇ ਗਏ ਸਨ, ਜਿਨਾਂ ਵਿੱਚੋਂ 7 ਮਾਮਲਿਆਂ ਦਾ ਆਪਸੀ ਸੁਲਾਹ ਸਫਾਈ ਨਾਲ ਫੈਸਲਾ ਕਰਵਾ ਦਿੱਤਾ ਗਿਆ। ਉਨਾਂ ਕਿਹਾ ਕਿ ਕਮਿਸ਼ਨ ਦੀ ਇੱਛਾ ਹੁੰਦੀ ਹੈ ਕਿ ਅਜਿਹੇ ਵੱਧ ਤੋਂ ਵੱਧ ਕੇਸਾਂ ਨਾਲ ਸੁਲਾਹ ਸਫਾਈ ਨਾਲ ਸੁਲਝਾ ਲਿਆ ਜਾਵੇ। ਉਨਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਪਤੀ ਪਤਨੀ ਦੀ ਆਪਸੀ ਈਗੋ ਕਾਰਨ ਹੀ ਮਸਲੇ ਉਲਝ ਜਾਂਦੇ ਹਨ। ਪਤੀ ਪਤਨੀ ਦੀ ਆਪਸੀ ਸਮਝਦਾਰੀ ਨਾਲ ਹੀ ਕਈ ਮਾਮਲੇ ਸੁਲਝ ਸਕਦੇ ਹਨ।

 

54630cookie-checkਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਲੁਧਿਆਣਾ ਪੁਲਿਸ ਦੇ ਵਿਮੈਨ ਸੈੱਲ ਦੀ ਸ਼ਲਾਘਾ
error: Content is protected !!