December 22, 2024

Loading

ਲੁਧਿਆਣਾ 11 ਮਾਰਚ ( ਸਤਪਾਲ  ਸੋਨੀ )  : ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਉਨਾਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਰਾਤ ਸਮੇਂ ਕਾਫੀ ਦੇਰ ਤੱਕ ਹੋਟਲ, ਰੈਸਟੋਰੈਟਂ/ਢਾਬੇ, ਸ਼ਰਾਬ ਦੀਆਂ ਦੁਕਾਨਾਂ ਆਦਿ ਖੁਲੇ ਰਹਿੰਦੇ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋ ਗੈਰ ਕਾਨੂੰਨੀ ਧੰਦੇ ਕੀਤੇ ਜਾਦੇ ਹਨ, ਕਈ ਵਾਰੀ ਸ਼ਰਾਰਤੀ ਅਨਸਰਾਂ ਵਲੋ ਇਨਾਂ ਹੋਟਲ/ਢਾਬਿਆਂ, ਸ਼ਰਾਬ ਦੀਆਂ ਦੁਕਾਨਾਂ ‘ਤੇ ਹੁਲੜਬਾਜੀ ਕੀਤੀ ਜਾਦੀ ਹੈ। ਜਿਸ ਨਾਲ ਆਮ ਜਨਤਾ ਵਿਚ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ ਅਤੇ ਅਮਨ ਕਾਨੂੰਨ ਵਿਵਸਥਾ ਨੂੰ ਵੀ ਠੇਸ ਪਹੁੰਚਦੀ ਹੈ। ਇਸ ਲਈ ਰਾਤ ਦੇ ਸਮੇ ਹੋਟਲ/ਢਾਬਿਆਂ ਅਤੇ ਸ਼ਰਾਬ ਦੀਆ ਦੁਕਾਨਾਂ ‘ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਹੋਟਲ, ਰੈਸਟੋਰੈਟਂ/ਢਾਬੇ 11.30 ਪੀ.ਐਮ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ11.00 ਪੀ.ਐਮ ਤੋ ਬਾਅਦ ਖੁਲੇ ਰਹਿਣ ‘ਤੇ ਪਬਲਿਕ ਹਿੱਤ ਵਿਚ ਪਾਬੰਦੀ ਲਗਾਈ ਹੈ।

ਉਨਾਂ ਕਮਿਸਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾ ਵਿਚ ਤਿੰਨ ਪਹੀਆਂ, ਚਾਰ ਪਹੀਆਂ ਜਾਂ ਇਸ ਤੋ ਵੱਧ ਪਹੀਆਂ ਵਾਲੀਆਂ ਗੱਡੀਆਂ ਸਵਾਰੀਆਂ ਸਰੇਆਮ ਢੋਹਦੀਆਂ ਹਨ, ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾਂ ਹੈ ਅਤੇ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਿੱਧ ਹੋ ਸਕਦੀ ਹੈ, ਕਈ ਵਾਰੀ ਅਜਿਹੇ ਅਣਸੁਖਾਵੇ ਹਾਦਸੇ ਵੀ ਵਾਪਰਦੇ ਹਨ ਜਿੰਨਾ ਵਿਚ ਵੱਡ-ਮੁੱਲੀਆਂ ਜਾਨਾਂ ਅਜਾਈਂ ਚਲੀਆਂ ਜਾਂਦੀਆ ਹਨ। ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰਖਿਆ ਨੂੰ ਮੁੱਖ ਰਖਦੇ ਹੋਏ ਅਤੇ ਪਬਲਿਕ ਹਿੱਤ ਵਿਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਏ ਅੰਦਰ ਅਜਿਹੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾ ਵਿਚ ਤਿੰਨ ਪਹੀਆਂ, ਚਾਰ ਪਹੀਆਂ ਜਾਂ ਇਸ ਤੋ ਵੱਧ ਪਹੀਆਂ ਵਾਲੀਆਂ ਗੱਡੀਆਂ ਸ਼ਾਮਲ ਹਨ ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਣ ਤੇ ਤਰੁੰਤ ਪਾਬੰਦੀ ਲਗਾਈ ਹੈ।

ਉਨਾਂ ਲੁਧਿਆਣਾ ਅੰਦਰ ਜੋ ਵਾਹਨ ਰੇਤਾ ਦੀ ਢੋਆ ਢੁਆਈ ਦਾ ਕੰਮ ਕਰਦੇ ਹਨ, ਉਹ ਰੇਤਾ ਨੂੰ ਤਰਪਾਲ ਆਦਿ ਨਾਲ ਨਹੀ ਢੱਕਦੇ ਹਨ ਜਿਸ ਕਾਰਨ ਉਕਤ ਵਾਹਨ ਦੇ ਸੜਕ ‘ਤੇ ਚਲਦੇ ਸਮੇ ਰੇਤਾ ਉਡਦੀ ਹੈ, ਸੜਕ ‘ਤੇ ਡਿੱਗਦੀ ਹੈ ਅਤੇ ਪਾਣੀ ਆਦਿ ਚੌਦਾ ਹੈ ਜਿਸ ਕਾਰਨ ਆਮ ਜਨਤਾ ਨੂੰ ਸੜਕ ‘ਤੇ ਚਲਦੇ ਸਮੇ ਮੁਸ਼ਕਲ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਿਕ ਹਾਦਸੇ ਵਾਪਰ ਜਾਂਦੇ ਹਨ ਜੋ ਮਨੁੱਖੀ ਜਾਨਾਂ ਲਈ ਘਾਤਕ ਸਿੱਧ ਹੁੰਦੇ ਹਨ। ਇਸ ਲਈ ਅਜਿਹੇ ਹਾਦਸਿਆਂ ਨੂੰ ਵਾਪਰਨ ਤੋ ਰੋਕਣ ਲਈ ਪਬਲਿਕ ਹਿੱਤ ਵਿਚ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕੇ ਵਿਚ ਖੁੱਲੇ ਆਮ ਰੇਤਾ ਵਾਹਨ ਵਿਚ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਤੇ ਵਾਹਨਾਂ ਦੇ ਮਾਲਕਾਂ ਨੂੰ ਰੇਤਾ ਢੋਆਈ ਸਮੇ ਤਿਰਪਾਲ ਨਾਲ ਢੱਕ ਕੇ ਚੱਲਣ ਦੇ ਆਦੇਸ਼ ਦਿੱਤੇ ਹਨ।

ਉਨਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਆਮ ਦੁਕਾਨਕਾਰਾਂ ਵਲੋ ਬਿਨਾਂ ਆਈ.ਐਸ.ਆਈ ਮਾਰਕਾ ਹੈਲਮੇਟ ਅਣ-ਅਧਿਕਾਰਤ ਤੋਰ ਤੇ ਵੇਚੇ ਜਾਦੇ ਹਨ ਜੋ ਕਿ ਕਿਸੇ ਵੀ ਅਣਸੁਖਾਵੀ ਘਟਨਾ ਸਮੇ ਤੁਰੰਤ ਟੁੱਟ ਜਾਦੇ ਹਨ ਜਿਸ ਕਾਰਨ ਵਹੀਕਲ ਚਾਲਕ ਸਖਤ ਜਖਮੀ ਹੋ ਜਾਦਾ ਹੈ ਜਾਂ ਉਸਦੀ ਮੌਤ ਹੋ ਜਾਦੀ ਹੈ। ਇਸ ਤੋ ਇਲਾਵਾ ਆਈ.ਐਸ.ਆਈ. ਮਾਰਕਾ ਦੀ ਦੁਰਵਰਤੋ ਕਰਕੇ ਆਮ ਜਨਤਾ ਦੀ ਜਾਨ ਮਾਲ ਅਤੇ ਸੁਰੱਖਿਆ ਨੂੰ ਨੁਕਸਾਨ ਪਹੁੰਚਦਾ ਹੈ। ਇਸ ਤਰਾਂ ਦੀਆਂ ਅਣ-ਅਧਿਕਾਰਤ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨਿਯਮਾਂ ਅਨੁਸਾਰ ਰੋਕਿਆ ਜਾਣਾ ਪਬਲਿਕ ਹਿੱਤ ਅਤੇ ਸੁਰੱਖਿਆ ਵਿਚ ਅਤਿ ਜਰੂਰੀ ਹੈ। ਇਸ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਦੁਕਾਨਕਾਰਾ ਵਲੋ ਬਿਨਾਂ ਆਈ.ਐਸ.ਆਈ ਮਾਰਕਾ ਹੈਲਮੇਟ ਅਣ-ਅਧਿਕਾਰਤ ਤੋਰ ਤੇ ਵੇਚਣ ਤੇ ਪਾਬੰਦੀ ਲਗਾਈ ਹੈ।

ਉਨਾਂ ਲੁਧਿਆਣਾ ਸਹਿਰ ਵਿਚ ਵੱਡੀ ਮਾਤਰਾ ਵਿਚ ਲੋਕ ਬਾਹਰਲੇ ਸੂਬਿਆ ਤੋ ਆ ਕੇ ਵਸੇ ਹੋਏ ਹਨ ਅਤੇ ਵੱਖ-2 ਉਦਯੋਗਿਕ ਇਕਾਈਆਂ, ਵਿੱਤੀ ਅਦਾਰਿਆਂ ਅਤੇ ਸਕੂਲਾਂ ਕਾਲਜਾ ਵਿੱਚ ਕੰਮ ਕਰਦੇ ਹਨ ਅਤੇ ਕੁਝ ਲੋਕ ਘਰੇਲੂ ਕੰਮ ਕਾਜ ਵਿਚ ਵੀ ਹੱਥ ਵਟਾਉਦੇ ਹਨ। ਅਜਿਹੇ ਲੋਕਾਂ ਵਿਚੋ ਕੁਝ ਲੋਕ ਜਾਣਕਾਰੀ ਹਾਸਲ ਕਰਕੇ ਅਤੇ ਮੌਕੇ ਦਾ ਫਾਇਦਾ ਉਠਾ ਕੇ ਲੁੱਟ ਮਾਰ ਕਰ ਲੈਦੇ ਹਨ ਅਤੇ ਕਈ ਵਾਰ ਮਾਲਕਾਂ ਨੂੰ ਆਪਣੀ ਜਾਨ ਤੋ ਵੀ ਹੱਥ ਧੋਣੇ ਪੈਦੇ ਹਨ ਜਾਂ ਗੰਭੀਰ ਰੂਪ ਵਿਚ ਜਖਮੀ ਹੋ ਜਾਦੇ ਹਨ ਜਿਸ ਨਾਲ ਦਹਿਸ਼ਤ ਅਤੇ ਡਰ ਦਾ ਮਾਹੋਲ ਪੈਦਾ ਹੋ ਜਾਦਾ ਹੈ। ਇਸ ਲਈ ਘਰ, ਸਕੂਲ, ਕਾਲਜ, ਵਿੱਤੀ ਅਦਾਰੇ, ਪ੍ਰਾਇਵੇਟ ਸੰਸਥਾਵਾ ਅਤੇ ਉਦਯੋਗਿਕ ਇਕਾਈਆਂ ਵਿੱਚ ਰੱਖੇ ਗਏ ਨੋਕਰਾਂ, ਡਰਾਇਵਰਾ, ਚੌਕੀਦਾਰਾ, ਮਾਲੀ ਆਦਿ ਅਤੇ ਮਕਾਨ ਕਿਰਾਏ ‘ਤੇ ਲੈ ਕੇ ਰਹਿਣ ਵਾਲੇ ਲੋਕਾ ਬਾਰੇ ਜਾਣਕਾਰੀ ਹਾਸਲ ਕਰਨੀ ਪਬਲਿਕ ਹਿੱਤ ਵਿਚ ਜਰੂਰੀ ਹੈ ਤਾਂ ਜੋ ਉਨਾ ਦੇ ਪਿਛੋਕੜ ਬਾਰੇ ਜਾਣਿਆ ਜਾ ਸਕੇ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਵਿਚ ਇਹ ਹੁਕਮ ਆਮ ਲੋਕਾਂ, ਘਰਾਂ, ਸਕੂਲਾਂ, ਕਾਲਜਾਂ, ਵਿੱਤੀ ਅਦਾਰੇ, ਪ੍ਰਾਇਵੇਟ ਸੰਸਥਾਵਾ ਅਤੇ ਉਦਯੋਗਿਕ ਇਕਾਈਆ ਵਿੱਚ ਰੱਖੇ ਗਏ ਨੋਕਰਾਂ, ਡਰਾਇਵਰਾ, ਕੰਡਕਟਰ, ਚੌਕੀਦਾਰਾ, ਮਾਲੀ ਆਦਿ ਅਤੇ ਮਕਾਨ ਕਿਰਾਏ ਤੇ ਲੈ ਕੇ ਰਹਿਣ ਵਾਲੇ ਕਿਰਾਏਦਾਰਾ ਬਾਰੇ ਜੋ ਕਿਸੇ ਵੀ ਤਰਾਂ ਨਾਲ ਉਨਾਂ ਪਾਸ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕਾ ਦੇ ਥਾਣੇ/ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਾਉਣਾ ਜ਼ਰੂਰੀ ਹੋਵੇਗਾ।

ਉਨਾਂ ਲੁਧਿਆਣਾ ਸ਼ਹਿਰ ਵਿਚ ਵੱਡੀ ਮਾਤਰਾ ਵਿਚ ਨਿੱਜੀ ਸਕੂਲ ਖੋਲੇ ਹੋਏ ਹਨ। ਜਿਨਾਂ ਵੱਲੋ ਬੱਚਿਆਂ ਨੂੰ ਘਰਾਂ ਤੋ ਲੈ ਕੇ ਆਉਣ ਅਤੇ ਵਾਪਸ ਘਰ ਛੱਡਣ ਲਈ ਨਿੱਜੀ ਸਕੂਲ ਬੱਸਾਂ ਚਲਾਈਆਂ ਜਾ ਰਹੀਆਂ ਹਨ। ਜਿਨਾਂ ‘ਤੇ ਵੱਖ ਵੱਖ ਜਿਲਿਆਂ ਅਤੇ ਗੈਰ ਸਟੇਟ ਨਾਲ ਸਬੰਧਤ ਡਰਾਇਵਰ, ਕਡੰਕਟਰ ਰੱਖੇ ਹੋਏ ਹਨ। ਇਸ ਤੋ ਇਲਾਵਾ ਬੱਚਿਆਂ ਦੀ ਪੜਾਈ ਲਈ ਨਾਨ ਟੀਚਿੰਗ ਸਟਾਫ ਸਕੂਲਾਂ ਵਿੱਚ ਰੱਖਿਆ ਹੋਇਆ ਹੈ, ਜੋ ਗੈਰ ਜਿਲਾ ਅਤੇ ਗੈਰ ਸਟੇਟ ਨਾਲ ਸਬੰਧਤ ਹਨ। ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਨਾਨ ਟੀਚਿੰਗ ਸਟਾਫ ਅਤੇ ਸਕੂਲਾਂ ਦੀਆਂ ਨਿਜੀ ਬੱਸਾਂ ‘ਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਦੀ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨੀ ਪਬਲਿਕ ਹਿੱਤ ਵਿਚ ਜਰੂਰੀ ਹੈ ਤਾਂ ਜੋ ਉਨਾ ਦੇ ਪਿਛੋਕੜ ਬਾਰੇ ਜਾਣਿਆ ਜਾ ਸਕੇ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕੇ ਵਿਚ ਉਨਾਂ ਇਹ ਹੁਕਮ ਪਾਸ ਕੀਤਾ ਹੈ ਕਿ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲਾਂ ਦੇ ਮੁਖੀ ਸਕੂਲਾਂ ਵਿੱਚ ਤਾਇਨਾਤ ਨਾਨ ਟੀਚਿੰਗ ਸਟਾਫ ਅਤੇ ਗੱਡੀਆਂ ‘ਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਅਤੇ ਹੋਰ ਜੋ ਕਿਸੇ ਵੀ ਤਰਾਂ ਨਾਲ ਉਨਾਂ ਪਾਸ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕਾ ਦੇ ਥਾਣੇ/ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਾਉਣਗੇ।ਇਹ ਸਾਰੇ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

 

 

 

 

56060cookie-checkਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
error: Content is protected !!