December 22, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 08 ਜੂਨ (ਸਤ ਪਾਲ ਸੋਨੀ ) – ਇਕ ਨੌਜਵਾਨ ਫਿੱਟਨੈਸ ਟ੍ਰੇਨਰ ਬਰਿੰਦਰ ਕੋਹਲੀ (38) ਜਿਸ ਵੱਲੋਂ ਬੀਤੇ ਦਿਨੀ ਆਤਮ ਹੱਤਿਆ ਕਰ ਲਈ  ਸੀ, ਦੇ ਪਰਿਵਾਰ ਲਈ ਮੱਦਦ ਦਾ ਹੱਥ ਵਧਾਉਂਦੇ ਹੋਏ, ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ  ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਉਨਾਂ ਦੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਸਦੇ ਇੱਕ ਪਰਿਵਾਰਿਕ ਮੈਂਬਰ ਨੂੰ ਜਲਦ ਨੌਕਰੀ ਦੇਣ ਦਾ ਮਾਮਲਾ ਵੀ ਸਰਕਾਰ ਕੋਲ ਰੱਖਿਆ ਜਾਵੇਗਾ।

*ਵਿੱਤੀ ਸਹਾਇਤਾ ਦੇ ਨਾਲ ਬੱਚੇ ਦੀ ਮੁਫ਼ਤ ਪੜ੍ਹਾਈ ਦਾ ਵੀ ਦਿੱਤਾ ਭਰੋਸਾ

ਪੀੜਤ ਦੇ ਘਰ 25000 ਰੁਪਏ ਦੀ ਵਿੱਤੀ ਸਹਾਇਤਾ ਦਿੰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟ੍ਰੇਨਰ ਦੇ 7 ਸਾਲ ਦੇ ਬੇਟੇ ਨੂੰ ਹੋਰ ਵਿੱਤੀ ਸਹਾਇਤਾ ਅਤੇ ਮੁਫਤ ਸਿੱਖਿਆ ਪ੍ਰਦਾਨ ਕਰਨ ਲਈ ਵੀ ਲਿਖਣਗੇ। ਉਨਾਂ ਅੱਗੇ ਕਿਹਾ ਕਿ ਉਨ੍ਹਾਂ ਜਲਦ ਜਿੰਮ ਖੋਲ੍ਹਣ ਦਾ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਹੈ ਕਿਉਂਕਿ ਕੋਵਿਡ ਦੀ ਸਥਿਤੀ ਢਲਾਣ ਵੱਲ ਜਾ ਰਹੀ ਹੈ ਤਾਂ ਜੋ ਜਿੰਮ ਦੇ ਮਾਲਕ/ਟ੍ਰੇਨਰ ਆਪਣੇ ਪਰਿਵਾਰ ਦਾ ਗੁਜਾਰ ਵਸਰ ਕਰ ਸਕਣ।

ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਨੂੰ ਖੇਡਾਂ ਦੀ ਹੱਬ ਬਣਾਉਣ ਲਈ ਯਤਨਸ਼ੀਲ ਹੈ  ਅਤੇ ਜਿੰਮ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਨੌਜਵਾਨਾਂ ਨੂੰ ਵਿਸ਼ੇਸ਼ ਗੁਣਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਉਨਾਂ ਵਿਚੋਂ ਇਕ ਇਹ ਹੈ ਕਿ ਉਹ ਖੇਡ ਦੌਰਾਨ ਟੀਮ ਦੀ ਭਾਵਨਾ ਪੈਦਾ ਕਰਦੇ ਹਨ, ਜੋ ਉਨਾਂ ਦੀ ਜ਼ਿੰਦਗੀ ਵਿਚ ਉੱਤਮ ਬਣਨ ਵਿਚ ਸਹਿਯੋਗ  ਕਰ ਸਕਦੀ ਹੈ।

68500cookie-checkਆਤਮ ਹੱਤਿਆ ਕਰਨ ਵਾਲੇ ਜਿੰਮ ਟ੍ਰੇਨਰ ਦੇ ਪਰਿਵਾਰ ਦੀ ਸੁਖਵਿੰਦਰ ਸਿੰਘ ਬਿੰਦਰਾ ਨੇ ਫੜੀ ਬਾਂਹ
error: Content is protected !!