ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 13 ਜੂਨ(ਭਾਰਤ ਭੂਸ਼ਨ/ਪ੍ਰਦੀਪ ਸ਼ਰਮਾਂ): ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਵੇਖਦਿਆਂ ਸਥਾਨਕ ਸਿਟੀ ਵੈਲਫੇਅਰ ਕਲੱਬ ਵੱਲੋਂ ਬਾਲਿਆਂਵਾਲੀ ਦੇ ਸੀਨੀਅਰ ਮੈਡੀਕਲ ਅਫਸਰ ਅਸ਼ਵਨੀ ਕੁਮਾਰ ਗਰਗ ਦੇ ਸਹਿਯੋਗ ਨਾਲ ਪੰਚਾਇਤੀ ਧਰਮਸ਼ਾਲਾ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਬਲਾਕ ਐਜੂਕੇਟਰ ਜਗਤਾਰ ਸਿੰਘ, ਪਰਮਿੰਦਰ ਸਿੰਘ ਰਿੰਕੂ ਤੇ ਜਗਜੀਤ ਕੌਰ ਏ.ਐਨ.ਐਮ ਵਿਸ਼ੇਸ ਤੌਰ ਤੇ ਹਾਜਰ ਹੋਏ।
ਕੈਂਪ ਦੌਰਾਨ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ 180 ਲੋਕਾਂ ਨੇ ਕਰਵਾਇਆ ਟੀਕਾਕਰਨ
ਕਲੱਬ ਦੇ ਪ੍ਰਧਾਨ ਮੋਹਣਦੀਪ ਗਰਗ ਤੇ ਸੰਜੀਵ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਵਿਡ-19 ਸੰਬੰਧੀ ਜਾਰੀ ਨਿਯਮਾਂ ਦੀ ਪਾਲਣਾ ਕਰਦਿਆਂ ਕੋਰੋਨਾ ਮਹਾਂਮਾਰੀ ਦੇ ਸ਼ੁਰੂਆਤੀ ਦੌਰ ਵਿਚ ਜਿੱਥੇ ਲੋਕ ਵੈਕਸੀਨ ਲਗਵਾਉਣ ਤੋਂ ਟਾਲਾ ਵਟਦੇ ਸੀ ਪਰ ਹੁਣ ਸਿਹਤ ਵਿਭਾਗ ਵੱਲੋਂ ਫੈਲਾਈ ਜਾ ਰਹੀ ਜਾਗਰੂਕਤਾ ਕਾਰਨ ਲੋਕ ਆਪ ਮੁਹਾਰੇ ਵੈਕਸੀਨ ਲਗਵਾਉਣ ਨੂੰ ਤਰਜੀਹ ਦੇ ਰਹੇ ਹਨ। ਕੁੱਝ ਘੰਟਿਆਂ ਦੇ ਲੱਗੇ ਇਸ ਕੈਂਪ ਦੌਰਾਨ 180 ਲੋਕਾਂ ਨੇ ਵੈਕਸੀਨ ਦਾ ਟੀਕਾਕਰਨ ਕਰਵਾਇਆ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਹਾਲੇ ਤੱਕ ਵੈਕਸੀਨ ਨਹੀ ਲਗਵਾਈ ਉਹ ਆਪਣੇ ਨੇੜੇ ਦੇ ਸਿਹਤ ਕੇਂਦਰਾਂ ਜਾ ਲੱਗ ਰਹੇ ਕੈਂਪਾਂ ਦੌਰਾਨ ਵੈਕਸੀਨੇਸ਼ਨ ਜਰੂਰ ਕਰਵਾਉਣ ਤਾਂ ਜੋ ਇਸ ਜਾਨਲੇਵਾ ਕੋਰੋਨਾ ਮਹਾਂਮਾਰੀ ਨਾਲ ਲੜਣ ਦੀ ਮਨੁੱਖੀ ਸ਼ਰੀਰ ਅੰਦਰ ਸਮਰੱਥਾ ਪੈਦਾ ਹੋ ਸਕੇ। ਉਨਾਂ ਲੋਕਾਂ ਨੂੰ ਫਾਲਤੂ ਦੀਆਂ ਅਫਵਾਹਾਂ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ। ਕਲੱਬ ਵੱਲੋਂ ਲਗਾਏ ਇਸ ਕੈਂਪ ਦੀ ਸ਼ਹਿਰ ਵਾਸੀਆਂ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਇਸ ਬਿਮਾਰੀ ਦੇ ਲਾਗ ਤੋਂ ਵੀ ਬਚਾਉਂਦੇ ਹਨ। ਇਸ ਮੌਕੇ ਰਮੇਸ਼ ਗੋਇਲ, ਰਿੰਪੀ ਤਾਇਲ, ਰਾਕੇਸ਼ ਬਾਂਸਲ, ਸੱਤਪਾਲ ਗੋਇਲ ਟੀਨਾ, ਰਮੇਸ਼ ਕੁਮਾਰ, ਰਾਜਿੰਦਰ ਬਾਂਸਲ, ਨਵੀਨ ਕੁਮਾਰ ਤੋਂ ਇਲਾਵਾ ਕਲੱਬ ਦੇ ਸਮੂਹ ਮੈਂਬਰ ਹਾਜਰ ਸਨ।