ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਦੀ ਮੈੱਸ ਤੋਂ 3 ਬਾਲ ਮਜ਼ਦੂਰ ਛੁਡਾਏ

Loading

ਜ਼ਿਲਾ ਪ੍ਰਸਾਸ਼ਨ ਵੱਲੋਂ ਬਾਲ ਮਜ਼ਦੂਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ. ਪੂਨਮ ਪ੍ਰੀਤ ਕੌਰ

ਸਰਾਭਾ (ਲੁਧਿਆਣਾ), 31 ਅਕਤੂਬਰ ( ਸਤ ਪਾਲ ਸੋਨੀ ) :   ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਵੱਲੋਂ ਅੱਜ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਪਿੰਡ ਸਰਾਭਾ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਦੀ ਮੈੱਸ ਤੋਂ 3 ਬਾਲ ਮਜ਼ਦੂਰ ਛੁਡਵਾਏ ਗਏ ਹਨ। ਇਹ ਕਾਰਵਾਈ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਵਿੱਚ ਕੀਤੀ ਗਈ।
ਇਸ ਰੇਡ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਕਮੇਟੀ ਨੂੰ ਇਹ ਇਤਲਾਹ ਮਿਲੀ ਸੀ ਕਿ ਪਿੰਡ ਸਰਾਭਾ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਦੀ ਮੈੱਸ ਵਿੱਚ ਬਾਲ ਮਜ਼ਦੂਰੀ ਕਰਵਾਈ ਜਾ ਰਹੀ ਹੈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਟਾਸਕ ਫੋਰਸ ਕਮੇਟੀ ਨੇ ਇਸ ਕਾਲਜ ਦੇ ਹੋਸਟਲ ਵਿੱਚ ਛਾਪੇਮਾਰੀ ਕੀਤੀ ਅਤੇ 3 ਬਾਲ ਮਜ਼ਦੂਰ ਜੋ ਕਿ ਖਾਣਾ ਤਿਆਰ ਕਰ ਰਹੇ ਸਨ, ਛੁਡਾਏ। ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਿਕ ਇਨਾਂ ਬਾਲ ਮਜ਼ਦੂਰਾਂ ਨੂੰ ਹਸਪਤਾਲ ਘੱਟ ਮਿਹਨਤਾਨੇ ‘ਤੇ ਕੰਮ ਕਰਵਾਇਆ ਜਾਂਦਾ ਸੀ।
ਇਸ ਸੰਬੰਧੀ ਪੁਲਿਸ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਬਾਲਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਜਿਸ ਉਪਰੰਤ ਇਨਾਂ ਨੂੰ ਜ਼ਿਲਾ ਬਾਲ ਭਲਾਈ ਕਮੇਟੀ ਮੂਹਰੇ ਪੇਸ਼ ਕੀਤਾ ਜਾਵੇਗਾ। ਕਮੇਟੀ ਵੱਲੋਂ ਇਨਾਂ ਬਾਲਾਂ ਦੀ ਕੌਂਸਲਿੰਗ ਕਰਕੇ ਇਨਾਂ ਨੂੰ  ਮਾਪਿਆਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਜੇਕਰ ਇਨਾਂ ਦੇ ਮਾਪਿਆਂ ਬਾਰੇ ਕੋਈ ਸੁਰਾਗ ਨਹੀਂ ਮਿਲਦਾ ਤਾਂ ਕਮੇਟੀ ਵੱਲੋਂ ਇਨਾਂ ਨੂੰ ‘ਚਾਈਲਡ ਕੇਅਰ ਹੋਮ’ ਵਿਖੇ ਭੇਜ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਰੇਡ ਦੌਰਾਨ ਕਮੇਟੀ ਵਿੱਚ ਬਚਪਨ ਬਚਾਓ ਅੰਦੋਲਨ ਸੰਸਥਾ ਦੇ ਦਿਨੇਸ਼, ਫੂਡ ਸੇਫਟੀ ਦਫ਼ਤਰ ਤੋਂ  ਰੌਬਿਨ ਤੋਂ ਇਲਾਵਾ ਕਿਰਤ ਵਿਭਾਗ ਤੇ ਫੈਕਟਰੀਜ਼ ਵਿਭਾਗ ਦੇ ਅਧਿਕਾਰੀ, ਬਾਲ ਸੁਰੱਖਿਆ ਅਫ਼ਸਰ ਅਤੇ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ। ਉਨਾਂ ਕਿਹਾ ਕਿ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲਾ ਲੁਧਿਆਣਾ ਵਿੱਚ ਕਿਸੇ ਵੀ ਤਰਾਂ  ਦੀ ਬਾਲ ਮਜ਼ਦੂਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

7140cookie-checkਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਦੀ ਮੈੱਸ ਤੋਂ 3 ਬਾਲ ਮਜ਼ਦੂਰ ਛੁਡਾਏ

Leave a Reply

Your email address will not be published. Required fields are marked *

error: Content is protected !!