ਚੜ੍ਹਤ ਪੰਜਾਬ ਦੀ
ਲੁਧਿਆਣਾ, (ਰਵੀ ਵਰਮਾ)-ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਅੱਜ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ ਚੁਣੇ ਗਏ 68 ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਇਆ।ਕੈਂਪ ਦਾ ਉਦਘਾਟਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਕੀਤਾ।
ਡੀ.ਬੀ.ਈ.ਈ. ਦੁਆਰਾ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 127 ਬਿਨੈਕਾਰਾਂ ਨੇ 150 ਨੌਕਰੀਆਂ ਲਈ ਅਰਜ਼ੀਆਂ ਦਿੱਤੀਆਂ ਸਨ।ਇਨ੍ਹਾਂ ਵਿੱਚੋਂ 68 ਬਿਨੈਕਾਰਾਂ ਨੂੰ ਮੇਲੇ ਵਿੱਚ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ, ਜਿੱਥੇ ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਫਲਿੱਪਕਾਰਟ, ਕੋਕਾ-ਕੋਲਾ, ਆਈ.ਸੀ.ਆਈ.ਸੀ.ਆਈ. ਬੈਂਕ, ਰੈਬਰਿਮ, ਰੌਕਮੈਨ ਅਤੇ ਪੁਖਰਾਜ ਹੈਲਥ ਕੇਅਰ ਸਮੇਤ ਸੱਤ ਪ੍ਰਮੁੱਖ ਕੰਪਨੀਆਂ ਨੇ ਹਿੱਸਾ ਲਿਆ।
ਪੀ.ਵਾਈ.ਡੀ.ਬੀ. ਦੇ ਚੇਅਰਮੈਨ ਤੇ ਏ.ਡੀ.ਸੀ. ਨੇ ਕਿਹਾ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਲਈ ਹੈ ਅੱਜ ਦਾ ਦਿਨ ਭਾਗਾਂ ਭਰਿਆ
ਰੋਜ਼ਗਾਰ ਦੇ ਚਾਹਵਾਨ ਉਮੀਦਵਾਰਾਂ ਨਾਲ ਵਿਸਥਾਰਤ ਗੱਲਬਾਤ ਦੌਰਾਨ ਚੇਅਰਮੈਨ ਨੇ ਕਿਹਾ ਕਿ ਇਹ ਬੇਰੁਜ਼ਗਾਰ ਨੌਜਵਾਨਾਂ ਲਈ ਭਾਗਾਂ ਭਰਿਆ ਦਾ ਦਿਨ ਹੈ, ਜਿਨ੍ਹਾਂ ਨੂੰ ਅੱਜ ਨੌਕਰੀਆਂ ਲਈ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਜ਼ਿੰਦਗੀ ਵਿੱਚ ਇੱਕ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ ਅਤੇ ਇਹ ਇੱਕ ਸ਼ਾਨਦਾਰ ਸਫਲਤਾ ਦੀ ਕਹਾਣੀ ਦੀ ਸ਼ੁਰੂਆਤ ਹੈ।ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਪ੍ਰਮੁੱਖ ਪ੍ਰੋਗਰਾਮ ਦਾ ਉਦੇਸ਼ ਹਰੇਕ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੋ}ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਪੰਜ ਹੋਰ ਅਜਿਹੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਸੂਬੇ ਦੇ ਨੌਜਵਾਨਾਂ ਨੂੰ ਰੋ}ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਤੱਤਪਰ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪ੍ਰਮੁੱਖ ਉਦਯੋਗਿਕ ਇਕਾਈਆਂ ਅਤੇ ਉੱਘੇ ਉੱਦਮੀਆਂ ਨੂੰ ਸ਼ਾਮਲ ਕਰਨ ਦੇ ਕੰਮ ‘ਤੇ ਪਹਿਲਾਂ ਹੀ ਯਤਨਸ਼ੀਲ ਹੈ।