
ਚੜ੍ਹਤ ਪੰਜਾਬ ਦੀ
ਬਠਿੰਡਾ 23 ਅਗਸਤ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਵੱਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਤਫਤੀਸ਼ੀ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਥਾਨਕ ਕੁਟੀਆ ਪੁਲ ਨੇੜੇ ਨਾਕੇ ਦੌਰਾਨ ਇੱਕ ਵਿਅਕਤੀ ਜਿਸ ਦੇ ਹੱਥ ਵਿੱਚ ਲਿਫਾਫਾ ਸੀ, ਨੂੰ ਰੋਕ ਕੇ ਤਲਾਸੀ ਲਈ ਤਾਂ ਉਸ ਵਿੱਚੋਂ ਐਲਪਰਾਜੋਲਮ ਦੀਆਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਕਥਿੱਤ ਦੋਸ਼ੀ ਨੂੰ ਮੌਕੇ ਤੇ ਕਾਬੂ ਕਰ ਲਿਆ ਜਿਸ ਦੀ ਪਛਾਣ ਜੀਤ ਸਿੰਘ ਵਾਸੀ ਢਿਪਾਲੀ ਵੱਜੋਂ ਹੋਈ ਹੈ। ਉੱਕਤ ਵਿਅਕਤੀ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਕ ਹੋਰ ਮਾਮਲੇ ਚ ਥਾਣਾ ਫੂਲ ਦੀ ਪੁਲਸ ਵੱਲੋਂ ਵੀ ਇੱਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤੇ ਜਾਣ ਦੀ ਖਬਰ ਹੈ।ਤਫਤੀਸ਼ੀ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਵਾਸੀ ਢਪਾਲੀ ਨੂੰ 40 ਲੀਟਰ ਲਾਹਣ ਸਮੇਤ ਗ੍ਰਿਫਤਾਰ ਕਰਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।