May 9, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ,(ਰਵੀ ਵਰਮਾ)- ਅੱਜ ਇੱਥੇ ਇਕ ਅਹਿਮ ਬਿਆਨ ਜਾਰੀ ਕਰਦਿਆਂ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਬੀਤੇ ਦਿਨ ਚੰਡੀਗੜ੍ਹ ਦੇ ਵਿੱਚ ਜੋ ਭਾਜਪਾ ਦੇ ਆਗੂ ਅਨਿਲ ਜੋਸ਼ੀ ਸਣੇ ਅਕਾਲੀ ਦਲ ਚ ਸ਼ਾਮਿਲ ਹੋਏ ਨੇ ਉਸ ਨੇ ਇਕ ਗੱਲ ਸਾਫ ਕਰ ਦਿੱਤੀ ਹੈ ਕਿ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਪੰਜਾਬ ਚ ਨਹੀਂ ਸਗੋਂ ਦਿੱਲੀ ਬੈਠੀ ਭਾਜਪਾ ਦੀ ਲੀਡਰਸ਼ਿਪ ਨੇ ਕਰਵਾਇਆ ਹੈ ਅਤੇ ਹੁਣ ਬਸਪਾ ਦੇ ਹਿੱਸੇ ਦੀਆਂ ਸੀਟਾਂ ਤੇ ਭਾਜਪਾ ਦੇ ਉਮੀਦਵਾਰ ਅਕਾਲੀ ਦਲ ਚ ਸ਼ਾਮਿਲ ਹੋ ਕੇ ਖੜ੍ਹੇ ਹੋ ਰਹੇ ਹਨ।ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਇਹ ਤਿੰਨੇ ਪਾਰਟੀਆਂ ਪੰਜਾਬ ਦੀ ਸਿਆਸਤ ਦਾ ਖੇਡ ਖੇਡ ਰਹੀਆਂ ਨੇ ਜੋ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਲਈ ਖਤਰਨਾਕ ਸਾਬਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਮੰਤਰੀ ਅਨਿਲ ਜੋਸ਼ੀ ਅਕਾਲੀ ਦਲ ਚ ਸ਼ਾਮਿਲ ਹੋਏ ਨੇ ਉਸ ਤੋਂ ਸਾਫ ਲੱਗਦਾ ਹੈ ਕਿ ਭਾਜਪਾ ਬਸਪਾ ਅਤੇ ਅਕਾਲੀ ਦਲ ਤਿੰਨੋਂ ਮਿਲੇ ਹੋਏ ਨੇ।

ਇਸ ਮੌਕੇ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਇੰਚਾਰਜ ਐੱਮ ਐੱਲ ਤੋਮਰ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਐਡਵੋਕੇਟ ਇੰਦਰਜੀਤ ਤੇ ਤੀਜੇ ਮੋਰਚੇ ਦੇ ਹੋਰਨਾਂ ਆਗੂਆਂ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਨੂੰ ਬਰਬਾਦੀ ਵੱਲ ਲੈ ਜਾਵੇਗਾ ਇਸ ਕਰਕੇ ਲੋਕ ਇਨ੍ਹਾਂ ਦੇ ਝਾਂਸੇ ਚ ਨਾ ਆਉਣ ਕਿਉਂਕਿ ਬਸਪਾ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਚ ਘਿਰੀ ਹੋਈ ਹੈ ਜਿਸ ਦੀ ਜਾਂਚ ਏਜੰਸੀਆਂ ਵੱਲੋਂ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਲੁੱਟ ਖਸੁੱਟ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ ਜਿਨ੍ਹਾਂ ਨੂੰ ਪੰਜਾਬੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਘੋਖ ਕਰਨੀ ਚਾਹੀਦੀ ਹੈ ਜਿਸ ਤੋਂ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਮੌਕੇ ਏਐੱਸਪੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਤੋਂ ਇਲਾਵਾ ਪੰਜਾਬ ਇੰਚਾਰਜ ਐੱਮ ਐੱਲ ਤੋਮਰ ਮਾਲਵਾ ਜ਼ੋਨ ਦੇ ਇੰਚਾਰਜ ਐਡਵੋਕੇਟ ਇੰਦਰਜੀਤ ਅਤੇ ਤੀਜੇ ਮੋਰਚੇ ਦੇ ਹੋਰਨਾਂ ਆਗੂਆਂ ਵਰਕਰਾਂ ਨੇ ਵੀ ਅਕਾਲੀ ਬਸਪਾ ਗੱਠਜੋੜ ਨੂੰ ਭਾਜਪਾ ਦੀ ਰਾਜਨੀਤਕ ਸਾਜ਼ਿਸ਼ ਕਰਾਰ ਦਿੱਤਾ।

77580cookie-checkਅਕਾਲੀ ਦਲ, ਭਾਜਪਾ ਅਤੇ ਬਸਪਾ ਪੰਜਾਬ ਚ ਖੇਡ ਰਹੇ ਨੇ ਫਰੈਂਡਲੀ ਮੈਚ-ਆਜ਼ਾਦ ਸਮਾਜ ਪਾਰਟੀ -ਰਾਜੀਵ ਕੁਮਾਰ ਲਵਲੀ
error: Content is protected !!