ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 24 ਅਗਸਤ(ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾ): ਸੀ.ਬੀ.ਐਸ.ਈ. ਨਾਲ ਸਬੰਧਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਸ਼ੁਰੂ ਤੋਂ ਹੀ ਬੱਚਿਆਂ ਨੂੰ ਵੱਖ -ਵੱਖ ਤਰ੍ਹਾਂ ਦੀਆਂ ਖੇਡਾਂ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ। ਸਕੂਲ ਦੇ ਐਮ.ਡੀ ਅਮਿਤ ਸਰਾਫ ਨੇ ਕਿਹਾ ਕਿ ਜੋ ਬੱਚੇ ਰੋਜ਼ਾਨਾ ਖੇਡਾਂ ਵਿੱਚ ਹਿੱਸਾ ਲੈਂਦੇ ਹਨ ਉਹ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਦਰੁਸਤ ਹੁੰਦੇ ਹਨ। ਇਸ ਦੀ ਉੱਤਮ ਉਦਾਹਰਣ ਨੌਵੀਂ ਕਲਾਸ ਦੀ ਵਿਦਿਆਰਥਣ ਅਨਿਕਾ ਗੁਪਤਾ ਹੈ। ਜਿਸ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ 4 ਸੋਨ ਤਗਮੇ ਜਿੱਤ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ 6ਵਾਂ ਜੂਨੀਅਰ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬਠਿੰਡਾ ਵਿੱਚ ਕਰਵਾਈ ਗਈ। ਜਿਸ ਵਿੱਚ ਅਨਿਕਾ ਗੁਪਤਾ ਨੇ ਦੋ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਉਸ ਨੇ ਦੋ ਸੋਨ ਤਗਮੇ ਜਿੱਤੇ। ਉਸ ਤੋਂ ਬਾਅਦ ਵਾਕੋ ਫੈਡਰੇਸ਼ਨ ਵੱਲੋਂ ਆਯੋਜਿਤ ਮਾਨਸਾ ਵਿਖੇ ਹੋਈ ਜੂਨੀਅਰ ਰਾਜ ਪੱਧਰੀ ਚੈਂਪੀਅਨਸ਼ਿਪ ਵਿੱਚ ਵੀ ਦੋ ਸੋਨ ਤਗਮੇ ਜਿੱਤੇ। ਇਸ ਮੁਕਾਬਲੇ ਦੀ ਮੇਜ਼ਬਾਨੀ ਗਰਿਮਾ ਸਿੰਘ ਆਈ.ਆਰ. ਏਸ. ਪੰਜਾਬ, ਚੇਅਰਮੈਨ ਗੁਰਦੀਪ ਸਿੰਘ ਬਾਵਾ, ਸਕੱਤਰ ਜੋਗਰਾਜ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ।
ਅਨਿਕਾ ਗੁਪਤਾ ਦੀ ਇਸ ਪ੍ਰਾਪਤੀ ਲਈ ਸਕੂਲ ਮੈਨੇਜਮੈਂਟ ਅਤੇ ਸਕੂਲ ਪ੍ਰਿੰਸੀਪਲ ਨੇ ਅਨਿਕਾ ਗੁਪਤਾ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਚੈਂਪੀਅਨਸ਼ਿੱਪ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।