December 21, 2024

Loading

 

ਚੜ੍ਹਤ ਪੰਜਾਬ ਦੀ

ਰਾਮਪੁਰਾ ਫੂਲ 31 ਅਗਸਤ,(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਫੂਲ ਨਾਲ ਸਬੰਧਿਤ ਨੌਜਵਾਨ ਗੁਰਤੇਜ ਸਿੰਘ ਗੇਜਾ ਭਾਈਰੂਪਾ ਅਤੇ ਕੇਵਲ ਸਿੰਘ ਭਗਤਾ ਨੂੰ ਜੁਆਇੰਟ ਸੱਕਤਰ ਜਿਲ੍ਹਾ ਬਠਿੰਡਾ ਦਾ ਟਰੇਡ ਵਿੰਗ ਨਿਯੁਕਤ ਹੋਣ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਕੁਲਦੀਪ ਕੌਰ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸੰਬੋਧਨ ਕਰਦਿਆਂ ਭੱਲਾ ਨੇ ਕਿਹਾ ਕਿ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ 2202 ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵਿਧਾਨ ਸਭਾ ਹਲਕਾ ਫੂਲ ਦੇ ਵੋਟਰ ਚੋਣਾਂ ਰਿਵਾਇਤੀ ਪਾਰਟੀਆ ਨੂੰ ਸਬਕ ਸਿਖਾਉਣ ਦਾ ਫੈਸਲਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਵਪਾਰੀ ਵਰਗ ਦੀਆਂ ਦੀ ਸਮੱਸਿਆਵਾਂ ਨੂੰ ਪਾਰਟੀ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਇੰਦਰਜੀਤ ਸਿੰਘ ਮਾਨ, ਅਮਰੀਕ ਸਿੰਘ ਫੂਲ, ਬਲਾਕ ਪ੍ਰਧਾਨ ਜਸਵੀਰ ਸਿੰਘ ਭਾਈਰੂਪਾ, ਸਰਕਲ ਪ੍ਰਧਾਨ ਨਿਰਮਲ ਸਿੰਘ ਕੋਚ, ਰਾਜਾ ਸਿੰਘ ਫੂਲ, ਸੱਤਨਾਮ ਸਿੰਘ ਭਾਈਰੂਪਾ, ਰਿੰਕੂ ਭਾਈਰੂਪਾ, ਸੁਖਦੇਵ ਸਿੰਘ, ਜਗਤਾਰ ਸਿੰਘ, ਪਾਲਾ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਲਖਵੀਰ ਸਿੰਘ, ਗੁਰਵਿੰਦਰ ਸਿੰਘ, ਕਾਲਾ ਸਿੰਘ, ਸਰਬਜੀਤ ਸਿੰਘ, ਮਨੀ ਸਿੰਘ,  ਬੂਟਾ ਸਿੰਘ, ਮਨਪ੍ਰੀਤ ਕੌਰ ਕੇਸਰ ਸਿੰਘ ਵਾਲਾ ਆਦਿ ਹਾਜ਼ਰ ਸਨ।

81550cookie-checkਆਪ ਦੇ ਨਵ-ਨਿਯੁਕਤ ਅਹੁਦੇਦਾਰ ਗੁਰਤੇਜ ਗੇਜਾ ਸਨਮਾਨਿਤ
error: Content is protected !!