November 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 28 ਸਤੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾਡ਼ੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਨੌਜਵਾਨਾਂ ਦਾ ਵੱਡਾ ਕਾਫਲਾ ਬਸੰਤੀ ਰੰਗ ਦੀਆਂ ਦਸਤਾਰਾਂ ਸਜਾ ਕੇ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਬਠਿੰਡਾ ਦੇ ਆਰੀਆ ਸਮਾਜ ਚੌਕ ਤੋਂ ਹੁਸੈਨੀਵਾਲਾ ਲਈ ਰਵਾਨਾ ਹੋਇਆ।
ਇਨਕਲਾਬੀ ਨਾਅਰਿਆਂ ਨਾਲ ਗੂੰਜਿਆ ਸ਼ਹਿਰ
ਬਠਿੰਡਾ ਵਿਖੇ ਮਲੂਕਾ ਵੱਲੋਂ ਸੈਂਕੜੇ ਨੌਜਵਾਨ ਸਾਥੀਆਂ ਸਮੇਤ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਮਲੂਕਾ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਕੋਈ ਸੁਖਾਲਿਆਂ ਨਹੀਂ ਮਿਲ ਗਈ ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਨੇ ਮਹਿੰਗੇ ਮੁੱਲ ਤਾਰੇ ਹਨ। ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਮਾਜਿਕ ਬਰਾਬਰਤਾ ਹੋਣ ਅਤੇ ਹੋਰ ਕਈ ਵੱਡੇ ਸੁਪਨੇ ਸਿਰਜੇ ਸਨ। ਦੇਸ਼ ਦੀ ਆਜ਼ਾਦੀ ਲਈ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦੀ ਸਖ਼ਤ ਲੋਹੈ। ਮਲੂਕਾ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਵੇਖੇ ਗਏ ਸੁਪਨਿਆਂ ਵਾਲੇ ਸਮਾਜ ਦੀ ਸਿਰਜਣਾ ਲਈ ਨੌਜਵਾਨ ਵਰਗ ਨੂੰ ਸ਼ਹੀਦਾਂ ਵੱਲੋਂ ਦਿਖਾਏ ਗਏ ਰਸਤੇ ਉੱਪਰ ਚੱਲਣਾ ਚਾਹੀਦਾ ਹੈ ਅਤੇ ਨੌਜਵਾਨ ਵਰਗ ਨੂੰ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਉਪਰਾਲੇ ਕਰਨੇ ਚਾਹੀਦੇ। ਇਸ ਮੌਕੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਹਿੰਦਾ ਮਹਿਰਾਜ, ਮੀਤ ਪ੍ਰਧਾਨ ਯੂਥ ਗੁਰਪ੍ਰੀਤ ਸਿੰਘ ਘੰਡਾਬੰਨਾ, ਕੁਲਵੰਤ ਸਿੰਘ ਘੰਡਾਬੰਨਾ, ਕਾਲਾ ਗਰਗ, ਗੁਰਸੇਵਕ ਸਿੰਘ ਧਾਲੀਵਾਲ, ਸੁਖਜਿੰਦਰ ਖਹਿਰਾ, ਬਿੱਟੂ ਖ਼ਾਨਦਾਨ, ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ, ਮਨਪ੍ਰੀਤ ਸਿੰਘ ਬਰਾੜ ਗੁਰੂਸਰ, ਗੁਰਜੀਤ ਸਿੰਘ ਗੋਰਾ, ਬੂਟਾ ਭਾਈਰੂਪਾ, ਦੀਪਾ ਘੋਲੀਆ, ਸੰਦੀਪ ਸਿੰਘ ਬਰਾੜ, ਹਰਮਨ ਸਿੰਘ ਢਪਾਲੀ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਮੌਜੂਦ ਸਨ।
84380cookie-checkਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ‘ਚ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ
error: Content is protected !!