November 25, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 2 ਅਕਤੂਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ):  ਪੰਜਾਬ ਦਾ ਕਿਸਾਨ ਇਸ ਸਮੇਂ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਜਿੱਥੇ ਇੱਕ ਪਾਸੇ ਸੂਬੇ ਦਾ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ ਉਥੇ ਹੀ ਦੂਜੇ ਪਾਸੇ ਮਾਲਵਾ ਖ਼ਿੱਤੇ ਵਿੱਚ ਗੁਲਾਬੀ ਸੁੰਡੀ ਨਾਲ ਨਰਮੇ ਦੇ ਹੋਏ ਨੁਕਸਾਨ ਦੇ ਨਾਲ-ਨਾਲ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਅੱਗੇ ਪਾਏ ਜਾਣ ਦੇ ਫੈਸਲੇ ਕਾਰਨ ਚਾਰੇ ਪਾਸਿਓਂ ਮੁਸ਼ਕਲਾਂ ਵਿੱਚ ਘਿਰ ਗਿਆ ਹੈ, ਅਜਿਹੀ ਮੁਸ਼ਕਿਲ ਘੜੀ ਵਿਚ ਸੂਬਾ ਸਰਕਾਰ ਕਿਸਾਨਾਂ ਦੀ ਸਾਰ ਲੈਣ ਦੀ ਜਗਾ ਆਪਣੇ ਕਾਟੋ ਕਲੇਸ਼ ਵਿੱਚ ਹੀ ਉਲਝੀ ਪਈ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ। ਸਾਬਕਾ ਮੰਤਰੀ ਨੇ ਕਿਹਾ ਕਿ ਸਾਢੇ 4 ਸਾਲ ਮਹਿਲਾ ਵਿੱਚ ਸੁੱਤੀ ਹੋਈ ਸਰਕਾਰ ਦੀਆਂ ਨਾਕਾਮੀਆਂ ਤੇ ਪਰਦਾ ਪਾਉਣ ਲਈ ਇੱਕ ਸੋਚੀ ਸਮਝੀ ਰਣਨੀਤੀ ਅਧੀਨ ਕਾਂਗਰਸ ਵਿੱਚ ਸ਼ੁਰੂ ਕੀਤਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ।  ਸੂਬੇ ਦੇ ਕਾਂਗਰਸੀ ਕੁਰਸੀ ਦੀ ਲੜਾਈ ਵਿਚ ਆਮ ਲੋਕਾਂ ਦੀ ਸਾਰ ਲੈਣਾ ਭੁੱਲ ਗਏ ਹਨ। ਸਰਕਾਰ ਨੂੰ ਚਾਹੀਦਾ ਸੀ ਕਿ ਇਸ ਮੁਸ਼ਕਿਲ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜੇ। ਸੂਬਾ ਸਰਕਾਰ ਨੂੰ ਤੁਰੰਤ ਨਰਮੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਉਪਰਾਲੇ ਕਰਨੇ ਚਾਹੀਦੇ ਸਨ। ਝੋਨੇ ਦੀ ਖ਼ਰੀਦ ਲਈ ਸਰਕਾਰ ਵੱਲੋਂ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ  ਪਿਛਲੇ ਵਰੇ ਮੰਡੀਆਂ ਵਿੱਚ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਤੋਂ ਸਰਕਾਰ ਨੇ ਕੋਈ ਸਬਕ ਨਹੀਂ ਲਿਆ।
ਬਠਿੰਡਾ ਕਾਨਫਰੰਸ ਵਿੱਚ ਹਲਕਾ ਰਾਮਪੁਰਾ ਫੂਲ ਦੇ ਹਜਾਰਾਂ ਵਰਕਰ ਹੋਣਗੇ ਸ਼ਾਮਲ
ਸੁੱਤੀ ਸਰਕਾਰ ਤੇ ਬੋਲੇ ਹਾਕਮ ਨੂੰ ਜਗਾਉਣ ਲਈ ਹੀ ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ। ਕਾਨਫ਼ਰੰਸ ਵਿੱਚ ਹਲਕਾ ਰਾਮਪੁਰਾ ਫੂਲ ਤੋਂ ਸ਼ਮੂਲੀਅਤ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਦੱਸਿਆ ਕਿ ਹਲਕਾ ਫੂਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰ ਕੇ ਕਾਨਫਰੰਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ  ਹਲਕਾ ਫੂਲ ਤੋਂ ਤਕਰੀਬਨ ਪੰਜ ਹਜਾਰ ਵਰਕਰ ਕਾਨਫਰੰਸ ਵਿਚ ਸ਼ਮੂਲੀਅਤ ਕਰਨਗੇ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਮੰਗਾਂ ਲਈ ਹਮੇਸ਼ਾ ਸੰਘਰਸ਼ ਕਰਦਾ ਰਹੇਗਾ। ਕਾਨਫਰੰਸ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਦਬਾਅ ਬਣਾਇਆ ਜਾਵੇਗਾ।
84820cookie-checkਆਪਸੀ ਕਲੇਸ਼ ਛੱਡ ਕਿਸਾਨਾਂ ਦੀ ਸਾਰ ਲਵੇ ਸੂਬਾ ਸਰਕਾਰ – ਸਿਕੰਦਰ ਸਿੰਘ ਮਲੂਕਾ
error: Content is protected !!