ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 7 ਅਕਤੂਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਮਾਲਵੇ ਦਾ ਪ੍ਰਸਿੱਧ ਮਾਈਸਰਖਾਨਾ ਦਾ ਮੇਲਾ 11 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਵਿੱਚ ਪੁੱਜਣ ਵਾਲੇ ਸ਼ਰਧਾਲੂਆਂ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਦੇ ਜਿਲਾ ਕੈਪਟਨ ਕੇਵਲ ਕ੍ਰਿਸ਼ਨ ਹੈਪੀ ਬੁੱਗਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਮੇਲੇ ਵਿੱਚ ਪੁੱਜਣ ਵਾਲੀਆਂ ਸੰਗਤਾਂ ਮਾਸਕ ਜ਼ਰੂਰ ਪਾ ਕੇ ਆਉਣ। ਇਸ ਤੋਂ ਇਲਾਵਾ ਮੈਡੀਕਲ ਸਹੂਲਤ ਦੇ ਪੁਖਤਾ ਪ੍ਰਬੰਧ ਹਨ।
ਕੇਵਲ ਕ੍ਰਿਸ਼ਨ ਹੈਪੀ ਬੁੱਗਰ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਮੰਦਿਰ ਵਿਖੇ ਨਤਮਸਤਕ ਹੋਣ ਲਈ ਆਉਂਦੀ ਸੰਗਤ ਵਾਸਤੇ ਲੰਗਰ, ਜੋੜੇ ਘਰ, ਮੈਡੀਕਲ ਤੋਂ ਇਲਾਵਾ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਬੁੱਗਰ ਨੇ ਸ਼ਰਧਾਲੂਆਂ, ਖ਼ਾਸਕਰ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਦੌਰਾਨ ਸੋਨੇ ਦੇ ਗਹਿਣੇ ਪਾ ਕੇ ਨਾ ਆਉਣ ਕਿਉਕਿ ਗਲਤ ਅਨਸਰ ਜੋ ਕਿ ਗ਼ਲਤ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਖ ਹੁੰਦੇ ਹਨ, ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਈਸਰਖਾਨਾ ਮੰਦਿਰ ਵਿੱਚ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਮਨ ਦੀ ਮੁਰਾਦ ਪੂਰੀ ਹੁੰਦੀ ਹੈ। ਇਸ ਮੌਕੇ ਪੰਜਾਬ ਮਹਾਂਵੀਰ ਦਲ ਦੇ ਸਮੂਹ ਮੈਂਬਰ ਹਾਜ਼ਰ ਸਨ।
857110cookie-checkਮਾਲਵੇ ਦਾ ਪ੍ਰਸਿੱਧ ਮਾਇਸਰਖਾਨਾ ਮੇਲਾ 11 ਅਕਤੂਬਰ ਨੂੰ