December 22, 2024

Loading

 ਚੜ੍ਹਤ ਪੰਜਾਬ ਦੀ

ਰਾਮਪੁਰਾ ਫੂਲ, 18 ਅਕਤੂਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਪਿਤਾ ਤੇ ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕੱਈ ਦੀ ਹੋਈ ਮੌਤ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਸ. ਮਲੂਕਾ ਨੇ ਕਿਹਾ ਕਿ ਨਕੱਈ ਇੱਕ ਮਹਾਨ ਸ਼ਖਸੀਅਤ ਸਨ ਤੇ ਉਹ ਮਿਲਣਸਾਰ ਸੁਭਾਅ ਦੇ ਮਾਲਕ ਸਨ। ਉਨਾਂ ਨੇ ਸਾਰੀ ਉਮਰ ਇਮਾਨਦਾਰੀ ਦਾ ਪੱਲਾ ਨਹੀ ਛੱਡਿਆ ਤੇ ਮਾਨਵਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਉਨਾਂ ਦੇ ਤੁਰ ਜਾਣ ਨਾਲ ਜਿੱਥੇ ਉਨਾ ਦੇ ਸਨੇਹੀਆਂ ਦੇ ਦਿਲ ਨੂੰ ਗਹਿਰੀ ਸੱਟ ਲੱਗੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਵਾਹਿਗੁਰੂ ਉਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਢਿੱਲੋਂ, ਜਥੇਦਾਰ ਸਤਨਾਮ ਸਿੰਘ ਭਾਈ ਰੂਪਾ, ਗੁਰਮੀਤ ਸਿੰਘ ਸਲਾਬਤਪੁਰਾ, ਸੱਤਪਾਲ ਗਰਗ, ਗੁਰਤੇਜ ਸ਼ਰਮਾ, ਸੁਰਿੰਦਰ ਜੌੜਾ, ਨਰੇਸ਼ ਸੀ.ਏ, ਨਿਰਮਲ ਸਿੰਘ ਬੁਰਜ ਗਿੱਲ, ਸੁਰੇਸ਼ ਕੁਮਾਰ ਲੀਲਾ, ਗੁਰਤੇਜ ਸਿੰਘ ਬਰਾੜ, ਲਾਭ ਸਿੰਘ ਘੰਡਾਬੰਨਾ, ਗੁਰਮੇਲ ਸਿੰਘ ਢੱਲਾ ਨੇ ਵੀ ਨਕੱਈ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। 
87240cookie-checkਸਿਕੰਦਰ ਸਿੰਘ ਮਲੂਕਾ ਨੇ ਨਕੱਈ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
error: Content is protected !!