ਵਿਦਿਆਰਥੀ ਹੀ ਦੇਸ਼ ਦਾ ਅਸਲ ਭਵਿੱਖ-ਵਧੀਕ ਜ਼ਿਲਾ ਚੋਣ ਅਫਸਰ

Loading

ਵਿਦਿਆਰਥੀਆਂ ਨੂੰ ਭਾਰਤੀ ਚੋਣ ਪ੍ਰਕਿਰਿਆ ਤੋਂ ਜਾਣੂ ਕਰਾਉਣ ਲਈ ਕਰਵਾਏ ਜਿਲਾ ਪੱਧਰੀ ਕੁਇਜ਼ ਮੁਕਾਬਲੇ

ਲੁਧਿਆਣਾ, 29 ਨਵੰਬਰ ( ਸਤ ਪਾਲ ਸੋਨੀ ) : ਭਾਰਤ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਜ਼ਿਲਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਤੋਂ 14 ਤੋਂ 17 ਸਾਲ ਦੇ ਵਿਦਿਆਰਥੀਆਂ ਨੂੰ ਭਾਰਤੀ ਚੋਣ ਪ੍ਰਕਿਰਿਆ ਤੋਂ ਜਾਣੂ ਕਰਾਉਣ ਅਤੇ ਚੋਣ ਪ੍ਰਣਾਲੀ ਨੂੰ ਮਜਬੂਤ ਕਰਨ ਦੇ ਮੰਤਵ ਨਾਲ ਜ਼ਿਲਾ ਪੱਧਰੀ ਕੁਇਜ਼ ਮੁਕਾਬਲੇ ਅੱਜ ਮਾਡਲ ਸੀਨੀਅਰ ਸੈਕੰਡਰੀ ਸਕੂਲ, ਪੀ.ਏ.ਯੂ, ਲੁਧਿਆਣਾ ਵਿਖੇ ਜ਼ਿਲਾ ਪੱਧਰੀ ਕਮੇਟੀ ਦੀ ਦੇਖ-ਰੇਖ ਹੇਠ ਕਰਵਾਏ ਗਏ, ਜਿਸ ਵਿੱਚ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਭੀ ਮਲਿਕ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਰਭੀ ਮਲਿਕ ਨੇ ਦੱਸਿਆ ਕਿ ਇਨਾਂ ਕੁਇਜ਼ ਮੁਕਾਬਲਿਆਂ ਨੂੰ ਕਰਵਾਉਣ ਸੰਬੰਧੀ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਜ਼ਿਲਾ ਚੋਣ ਅਫ਼ਸਰ ਦੀ ਅਗਵਾਈ ਵਿੱਚ ਜ਼ਿਲਾ ਸਵੀਪ ਨੋਡਲ ਅਫ਼ਸਰ, ਜ਼ਿਲਾ ਸਿੱਖਿਆ ਅਧਿਕਾਰੀ, ਜ਼ਿਲਾ ਲੋਕ ਸੰਪਰਕ ਅਫ਼ਸਰ ਅਤੇ ਰਾਜਨੀਤੀ ਸਾਸ਼ਤਰ ਵਿਸ਼ੇ ਦੇ ਦੋ ਅਧਿਆਪਕ ਸ਼ਾਮਿਲ ਕੀਤੇ ਗਏ ਸਨ। ਸੁਰਭੀ ਮਲਿਕ ਨੇ 14 ਵਿਧਾਨ ਸਭਾ ਹਲਕਿਆਂ ਤੋਂ ਜ਼ਿਲਾ ਪੱਧਰੀ ਕੁਇਜ ਮੁਕਾਬਲੇ ਲਈ ਆਏ
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਜਿਲੇ ‘ਚ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਬਨਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਜਾਗਰੂਕ ਕਰਨ ਹਿੱਤ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਵੋਟਰਾਂ ਨੂੰ ਜਾਗਰੂਕ ਕਰਨ ਸਮੇਂ ਲੋਕਾਂ ਨੂੰ ਇਹ ਵੀ ਸੁਚੇਤ ਕੀਤਾ ਜਾਵੇ ਕਿ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ, ਪੈਸੇ, ਨਸ਼ੇ ਅਤੇ ਹੋਰ ਕਿਸੇ ਵੀ ਲੋਭ ਲਾਲਚ ਤੋਂ ਕੀਤੀ ਜਾਵੇ। ਉਹਨਾਂ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਅਸਲ ਭਵਿੱਖ ਹਨ ਅਤੇ ਪਡ਼-ਲਿਖ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਸੁਰਭੀ ਮਲਿਕ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 68-ਦਾਖਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੀਆਂ ਦਾਖਾ ਦੀ ਪ੍ਰੀਤਦੀਪ ਕੌਰ ਅਤੇ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾਖਾ ਦੀ ਨਵਪ੍ਰੀਤ ਕੌਰ ਦੀ ਟੀਮ ਜ਼ਿਲਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਜੇਤੂ ਰਹੀ ਹੈ। ਉਨਾਂ ਕਿਹਾ ਕਿ ਸਮੂਹ ਰਾਜ ਦੀਆਂ ਜੇਤੂ ਟੀਮਾਂ ਨੂੰ ਚਾਰ ਭਾਗਾਂ ਵਿੱਚ ਵੰਡ ਕੇ 4 ਟੀਮਾਂ ਦੀ ਚੋਣ ਕੀਤੀ ਜਾਵੇਗੀ, ਜੋ ਕਿ ਰਾਜ ਪੱਧਰੀ ਮੁਕਾਬਲਾ ਗੇਡ਼ ਵਿੱਚ ਭਾਗ ਲੈਣਗੀਆਂ। ਰਾਜ ਪੱਧਰੀ ਜੇਤੂ ਟੀਮ ਰਾਸ਼ਟਰੀ ਪੱਧਰ ‘ਤੇ ਨਵੀਂ ਦਿੱਲੀ ਵਿਖੇ ਮੁਕਾਬਲੇ ਵਿੱਚ ਭਾਗ ਲਵੇਗੀ। ਇਸ ਮੌਕੇ ਹੋਰਨਾਂ ਤੋ ਇਲਾਵਾ ਤਹਿਸੀਲਦਾਰ ਚੋਣ ਅੰਜੂ ਬਾਲਾ, ਚਰਨਜੀਤ ਸਿੰਘ ਕੈਥ ਬਲਾਕ ਖੇਤੀਬਾਡ਼ੀ ਅਫਸਰ ਪੱਖੋਵਾਲ-ਕਮ-ਜ਼ਿਲਾ ਕੋਆਰਡੀਨੇਟਰ ਸਵੀਪ ਚੋਣ, ਸ੍ਰੀਮਤੀ ਬਲਵਿੰਦਰ ਕੌਰ ਜ਼ਿਲਾ ਸਾਇੰਸ ਸੁਪਰਵਾਈਜਰ ਦਫ਼ਤਰ ਜ਼ਿਲਾ ਸਿੱਖਿਆ ਅਫਸਰ (ਸੰਕੈਡਰੀ) ਲੁਧਿਆਣਾ, ਗੁਰਮੁੱਖ ਸਿੰਘ ਸੀਨੀਅਰ ਸਹਾਇਕ (ਲੇਖਾ) ਦਫ਼ਤਰ ਡੀ.ਪੀ.ਆਰ.ਉ ਲੁਧਿਆਣਾ, ਬਲਜਿੰਦਰ ਸਿੰਘ ਚੋਣ ਕਾਨੂੰਗੋ, ਮੰਜੂ ਬਾਲਾ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਲੁਧਿਆਣਾ, ਨਵਦੀਪ ਸੰਧੂ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ ਲੁਧਿਆਣਾ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਕੁਇਜ ਮੁਕਾਬਲੇ ਲਈ ਟੀਮ ਲੈ ਕੇ ਆਏ ਅਧਿਆਪਕ ਵੀ ਹਾਜ਼ਰ ਸਨ।

8740cookie-checkਵਿਦਿਆਰਥੀ ਹੀ ਦੇਸ਼ ਦਾ ਅਸਲ ਭਵਿੱਖ-ਵਧੀਕ ਜ਼ਿਲਾ ਚੋਣ ਅਫਸਰ

Leave a Reply

Your email address will not be published. Required fields are marked *

error: Content is protected !!