ਚੜ੍ਹਤ ਪੰਜਾਬ ਦੀ
ਲੁਧਿਆਣਾ ,(ਸਤ ਪਾਲ ਸੋਨੀ /ਰਵੀ ਵਰਮਾ): ਭਗਵਾਨ ਵਾਲਮੀਕਿ ਜਯੰਤੀ ਮੌਕੇ ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਦੇ ਹਲਕਾ ਕੇਂਦਰੀ ਦੇ ਇੰਚਾਰਜ ਅਤੇ ਸੂਬਾ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਆਯੋਜਿਤ ਇਕ ਸਮਾਗਮ ਮੌਕੇ ਪਹੁੰਚੇ ਨੈਸ਼ਨਲ ਐਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਦੂਸਰਿਆਂ ਦੇ ਭਲੇ ਵਾਸਤੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਰਾਹ ਤੇ ਚੱਲਣਾ ਚਾਹੀਦਾ ਹੈ ਜੇਕਰ ਅਜਿਹਾ ਨਾ ਹੋਇਆ ਤਾਂ ਧਰਮਾਂਤਰਨ ਦੀਆਂ ਘਟਨਾਵਾਂ ਵਧ ਸਕਦੀਆਂ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੁੱਪੀ ਤੇ ਸਵਾਲ ਕਰਦਿਆਂ ਕਿਹਾ ਕਿ ਉਹ ਲਖੀਮਪੁਰ ਖੀਰੀ ਚ ਜਾ ਕੇ 50-50 ਲੱਖ ਰੁਪਏ ਦਾ ਐਲਾਨ ਕਰ ਸਕਦੇ ਹਨ, ਲੇਕਿਨ ਆਪਣੇ ਸੂਬੇ ਵਿੱਚ ਇਕ ਦਲਿਤ ਉਪਰ ਹੋਏ ਅਤਿਆਚਾਰ ਤੇ ਚੁੱਪ ਕਿਉਂ ਹਨ।
ਵਿਜੇ ਸਾਂਪਲਾ ਨੇ ਸਿੰਘੂ ਬਾਰਡਰ ਤੇ ਇਕ ਦਲਿਤ ਵਿਅਕਤੀ ਲਖਵੀਰ ਸਿੰਘ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਮਾਮਲੇ ਵਿੱਚ ਹਾਲੇ ਤੱਕ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੁੱਪੀ ਤੇ ਸਵਾਲ ਕੀਤਾ ਹੈ। ਜਿਨ੍ਹਾਂ ਨੇ ਭੋਆ ਵਿਚ ਐਮ.ਐਲ.ਏ ਵੱਲੋਂ ਇੱਕ ਦਲਿਤ ਨੌਜਵਾਨ ਦੀ ਮਾਰਕੁੱਟ ਕੀਤੇ ਜਾਣ ਦੀ ਵੀ ਨਿੰਦਾ ਕੀਤੀ ਹੈ। ਵਿਜੈ ਸਾਂਪਲਾ ਨੇ ਕਿਹਾ ਕਿ ਸਿੰਘੂ ਬਾਰਡਰ ਤੇ ਇਕ ਦਲਿਤ ਵਿਅਕਤੀ ਦੀ ਬੇਅਦਬੀ ਦੇ ਸ਼ੱਕ ਕਾਰਨ ਬੇਰਹਿਮੀ ਨਾਲ ਹੱਤਿਆ ਕਰਨਾ ਬਹੁਤ ਹੀ ਦੁਖਦ ਘਟਨਾ ਹੈ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਕਿਸੇ ਵੀ ਧਾਰਮਿਕ ਗ੍ਰੰਥ ਦੀ ਨਹੀਂ ਹੋਣੀ ਚਾਹੀਦੀ, ਲੇਕਿਨ ਸਾਡੇ ਕੋਲ ਕਿਸੇ ਦੀ ਹੱਤਿਆ ਕਰਨ ਦਾ ਅਧਿਕਾਰ ਨਹੀਂ ਹੈ। ਜਿਸ ਮਾਮਲੇ ਚ ਉਨ੍ਹਾਂ ਨੇ ਹਰਿਆਣਾ ਦੇ ਡੀਜੀਪੀ ਨੂੰ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਹਨ।
ਮਾਮਲੇ ਵਿੱਚ ਦੋਸ਼ੀ ਨਿਹੰਗ ਸਿੰਘਾਂ ਨਾਲ ਜੁੜੇ ਬਾਬਾ ਅਮਨ ਸਿੰਘ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨਾਲ ਤਸਵੀਰਾਂ ਸਾਹਮਣੇ ਆਉਣ ਬਾਰੇ ਸਾਂਪਲਾ ਨੇ ਕਿਹਾ ਕਿ ਅੱਜ ਉਹ ਇੱਥੇ ਪਹੁੰਚੇ ਹਨ ਕਈ ਲੋਕਾਂ ਨੇ ਉਨ੍ਹਾਂ ਨਾਲ ਤਸਵੀਰਾਂ ਖਿਚਾਈਆਂ ਨੇ ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ। ਲਖਵੀਰ ਦਾ ਭੋਗ ਸਿੱਖ ਮਰਿਆਦਾ ਤਹਿਤ ਪਾਏ ਜਾਣ ਬਾਰੇ ਸਾਂਪਲਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖੀ ਹੈ ਜਿਸ ਸੂਬੇ ਦਾ ਮੁੱਖ ਮੰਤਰੀ ਵੀ ਦਲਿਤ ਭਾਈਚਾਰੇ ਨਾਲ ਸਬੰਧਤ ਹੋਵੇ, ਉਥੇ ਦਲਿਤ ਐਮਐਲਏ ਵੱਲੋਂ ਦਲਿਤ ਵਿਅਕਤੀ ਦੀ ਮਾਰਕੁੱਟ ਬਹੁਤ ਨਿੰਦਣਯੋਗ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਬਣਾਉਣ ਸਬੰਧੀ ਐਲਾਨ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਬਣਾਉਣ ਦਾ ਹਰ ਕਿਸੇ ਕੋਲ ਅਧਿਕਾਰ ਹੈ ਹਾਲਾਂਕਿ ਜ਼ਿਆਦਾਤਰ ਸਿਆਸੀ ਸਵਾਲਾਂ ਦੇ ਜਵਾਬ ਦੇਣ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ।
878800cookie-checkਸਾਡੇ ਗੁਰੂਆਂ ਨੇ ਦੂਸਰਿਆਂ ਦੇ ਭਲੇ ਵਾਸਤੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਰਾਹ ਤੇ ਚੱਲਣਾ ਚਾਹੀਦਾ ਹੈ:ਵਿਜੈ ਸਾਂਪਲਾ