December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 21 ਅਕਤੂਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ):ਆਮ ਲੋਕਾਂ ਅਤੇ ਗਰਭਵਤੀ ਔਰਤਾਂ ਦੇ ਖਾਣੇ ਵਿੱਚ ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ ਰਾਜਪਾਲ ਸਿੰਘ ਦੀ ਅਗਵਾਈ ਹੇਠ ਅੱਜ ਸਿਹਤ ਬਲਾਕ ਭਗਤਾ ਭਾਈ ਦੇ ਸਾਰੇ ਸਬ ਸੈਂਟਰਾਂ ਅਤੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਖੇ ਵਿਸ਼ਵ ਆਇਓਡੀਨ ਘਾਟ ਦਿਵਸ ਸਬੰਧੀ ਜਾਗਰੂਕਤਾ ਕੀਤੀ ਗਈ। ਸਿਹਤ ਬਲਾਕ ਭਗਤਾ ਭਾਈ ਦੇ ਬਲਾਕ ਐਜੂਕੇਟਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਆਇਉਡੀਨ ਤੱਤ ਰਸਾਇਣ ਸਰੀਰ ਦੇ ਵਧਣ ਫੁੱਲਣ ‘ਚ ਬਹੁਤ ਮਹੱਤਵਪੂਰਨ ਹੈ। ਰੋਜ਼ਾਨਾ ਖੁਰਾਕ ਵਿਚ ਇਸਦੀ ਸਹੀ ਮਾਤਰਾ ਨਾ ਲਈ ਜਾਵੇ ਤਾਂ ਥਾਇਰਾਇਡ ਗਲੈਂਡ (ਗਲੇ ਦੀ ਗ੍ਰੰਥੀ) ਆਕਾਰ ਵਿੱਚ ਵੱਧ ਜਾਂਦੀ ਹੈ,ਜਿਸ ਨੂੰ ਗਿਲੜ ਕਹਿੰਦੇ ਹਨ। ਆਇਓਡੀਨ ਦੀ ਘਾਟ ਨਾਲ ਸ਼ਰੀਰਕ ਵਿਕਾਸ ਅਤੇ ਮਾਨਸਿਕ ਵਿਕਾਸ ਘੱਟ ਹੁੰਦਾ ਹੈ।
ਗਰਭਵਤੀ ਔਰਤਾਂ ਦੇ ਖਾਣੇ ਵਿੱਚ ਆਇਓਡੀਨ ਤੱਤ ਦੀ ਘਾਟ ਹੋਣ ਨਾਲ ਗਰਭਪਾਤ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਜਾਂ ਬੱਚਾ ਜਮਾਂਦਰੂ ਨੁਕਸ ਵਾਲਾ ਅਤੇ ਮਰਿਆ ਬੱਚਾ ਪੈਦਾ ਹੋ ਸਕਦਾ ਹੈ। ਨਵਜੰਮਿਆ ਬੱਚਾ ਗੂੰਗਾ, ਬੋਲਾ, ਸ਼ਰੀਰਕ ਵਿਕਾਰ, ਭੈਂਗਾਪਣ ਵਾਲਾ ਵੀ ਹੈ ਸਕਦਾ ਹੈ।ਕਮਿਊਨਿਟੀ ਹੈਲਥ ਅਫ਼ਸਰ ਨਵਰੂਪ ਕੌਰ ਨੇ ਦੱਸਿਆ ਕਿ ਸਮੁੰਦਰੀ ਪਾਣੀ ਤੋ ਤਿਆਰ ਕੀਤਾ ਨਮਕ ਤੇ ਸਮੁੰਦਰੀ ਮੱਛੀ ਇਸ ਦੇ ਮੁੱਖ ਸੋਮੇ ਹਨ। ਇਸ ਤੋਂ ਇਲਾਵਾ ਦੁੱਧ ਦਹੀ ਦੀ ਵਰਤੋਂ ਵੀ ਰੋਜ਼ਾਨਾ ਖੁਰਾਕ ਵਿੱਚ ਜਰੂਰ ਕਰਨੀ ਚਾਹੀਦੀ ਹੈ।
ਸਿਹਤ ਕਰਮਚਾਰੀ ਅਮਰਜੀਤ ਸਿੰਘ , ਸੁਰੇਸ਼ ਕੁਮਾਰ ਅਤੇ ਬਲਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੇ ਆਇਉਡੀਨ ਦੀ ਮਾਤਰਾ ਤੋਂ ਬਿਨਾਂ ਲੂਣ ਵੇਚਣ ਤੇ ਪਾਬੰਦੀ ਲਾ ਦਿਤੀ ਹੈ।ਖਰੀਦਿਆ ਲੂਣ ਛੇ ਮਹੀਨੇ ਵਿੱਚ ਵਰਤੋ।ਇਸਦੇ ਡੱਬੇ ਨੂੰ ਅੱਗ ਜਾਂ ਸਲਾਭੇ ਤੋਂ ਦੂਰ ਰੱਖੋ ਨਹੀਂ ਤਾਂ ਤੱਤ ਨਸ਼ਟ ਹੋ ਜਾਣਗੇ। ਜਾਗਰੂਕਤਾ ਮੀਟਿੰਗਾਂ ਵਿੱਚ ਹਸਪਤਾਲ ਇਲਾਜ ਕਰਵਾਉਣ ਆਏ ਮਰੀਜਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਡੇਂਗੂ ਤੋਂ ਬਚਾਅ ਲਈ ਵੀ ਜਾਨਕਾਰੀ ਦਿੱਤੀ ਗਈ ਅਤੇ ਆਸ਼ਾ ਵਰਕਰਾਂ ਨੇ ਵੀ ਭਾਗ ਲਿਆ।
87970cookie-checkਵਿਸ਼ਵ ਆਇਓਡੀਨ ਘਾਟ ਦਿਵਸ ਸਬੰਧੀ ਜਾਗਰੂਕਤਾ ਮੀਟਿੰਗਾਂ ਕੀਤੀਆਂ
error: Content is protected !!