ਚੜ੍ਹਤ ਪੰਜਾਬ ਦੀ
ਲੁਧਿਆਣਾ, 22 ਅਕਤੂਬਰ (ਸਤ ਪਾਲ ਸੋਨੀ/ਰਵੀ ਵਰਮਾ) – ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ ਕਰਵਾਚੌਥ ਦਾ ਤਿਉਹਾਰ ਔਰਤਾਂ ਵਲੋ ਬੜੇ ਹੀ ਉਤਸਾਹ ਨਾਲ ਮਨਾਇਆ ਜਾਂਦਾ ਹੈ ਅਤੇ ਬਾਜਾਰਾਂ ਵਿੱਚ ਭੀੜ ਵੀ ਕਾਫੀ ਵੱਧ ਜਾਂਦੀ ਹੈ। ਸ਼ਹਿਰ ਵਿੱਚ ਲੋਕਾਂ ਦੇ ਇਕੱਠ ਦੇ ਮੱਦੇਨਜ਼ਰ, ਸਿਵਲ ਸਰਜਨ ਵੱਲੋਂ ਆਮ ਲੋਕਾਂ ਖਾਸ ਤੌਰ ‘ਤੇ ਔਰਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਦੀ ਬਿਮਾਰੀ ਦੇ ਬਚਾਅ ਸਬੰਧੀ ਅਜੇ ਵੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।
* ਤਿਉਂਹਾਰਾਂ ਦੇ ਮੱਦੇਨਜ਼ਰ ਭੀੜ ‘ਚ ਜਾਣ ਤੋਂ ਗੁਰੇਜ਼ ਕੀਤਾ ਜਾਵੇ
ਡਾ. ਐਸ ਪੀ ਸਿੰਘ ਨੇ ਅੱਗੇ ਕਿਹਾ ਕਿ ਔਰਤਾਂ ਵਲੋ ਬਜ਼ਾਰਾਂ ਵਿਚ ਖਰੀਦੋ ਫਰੋਖਤ ਕਰਨ ਉਪਰੰਤ ਵੱਡੀ ਪੱਧਰ ਤੇ ਭੀੜ ਭੜੱਕਾ ਆਮ ਦੇਖਣ ਨੂੰ ਮਿਲਦਾ ਹੈ ਜੋ ਕਿ ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਨੂੰ ਸੱਦਾ ਦੇ ਸਕਦਾ ਹੈ। ਇਸ ਦੇ ਬਚਾਅ ਸਬੰਧੀ ਉਨਾਂ ਦੁਕਾਨਦਾਰਾਂ, ਰੇੜੀਆਂ ਫੜੀਆਂ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਦੀਆਂ ਸਵਾਧਾਨੀਆਂ ਨੂੰ ਮੁੱਖ ਰੱਖਦੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਦੁਕਾਨਾਂ ਆਦਿ ਤੇ ਭੀੜ ਭੜੱਕਾ ਘੱਟ ਤੋ ਘੱਟ ਰੱਖਿਆ ਜਾਵੇ ਅਤੇ ਭੀੜ ਭੱੜਕੇ ਵਾਲੀਆਂ ਥਾਂਵਾ ਤੇ ਮਾਸਕ ਵੀ ਪਹਿਨਿਆ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਫ ਕੀਤਾ ਜਾਵੇ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨਾਂ ਆਮ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਜਾਰੀ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
881700cookie-checkਸਿਵਲ ਸਰਜਨ ਵੱਲੋਂ ਵਸਨੀਕਾਂ ਨੂੰ ਅਪੀਲ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ