November 22, 2024

Loading

 ਚੜ੍ਹਤ ਪੰਜਾਬ ਦੀ 
       
ਰਾਮਪੁਰਾ ਫੂਲ 8 ਨਵੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ) :ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਵਿਖੇ ਅੱਜ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਤੋਂ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਅਕਾਲੀ ਦਲ ਤੇ ਬਸਪਾ ਵੱਲੋਂ  ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਵਿਖੇ ਅੱਜ 11 ਵਜੇ ਜ਼ਿਲ੍ਹਾ ਕਚਹਿਰੀਆਂ ਦੇ ਨਜ਼ਦੀਕ ਡਿਪਟੀ ਕਮਿਸ਼ਨਰ ਬਠਿੰਡਾ ਦਫਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ।
ਅਕਾਲੀ ਦਲ ‘ਤੇ ਬਸਪਾ ਦੀ ਸਮੁੱਚੀ ਜਥੇਬੰਦੀ ਹੋਵੇਗੀ ਸ਼ਾਮਿਲ- ਮਲੂਕਾ 
ਧਰਨੇ ਵਿੱਚ ਬਠਿੰਡਾ ਜ਼ਿਲ੍ਹੇ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਦੇ ਨਾਲ ਨਾਲ ਬਸਪਾ ਦੀ ਜ਼ਿਲ੍ਹਾ ਜਥੇਬੰਦੀ ਵੀ ਸ਼ਾਮਿਲ ਹੋਵੇਗੀ । ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਇਹ ਧਰਨਾ ਕਿਸਾਨਾਂ ਦੇ ਮਸਲੇ ਹੱਲ ਕਰਨ ਸਬੰਧੀ ਲਗਾਇਆ ਜਾ ਰਿਹਾ ਹੈl  ਮਲੂਕਾ ਨੇ ਕਿਹਾ ਕਿ ਕਾਂਗਰਸ ਵੱਲੋਂ ਹਮੇਸ਼ਾ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਰਚਿਆ ਜਾਂਦਾ ਹੈ ਅਤੇ ਕਾਂਗਰਸ ਸਰਕਾਰ ਕਿਸਾਨਾਂ ਪ੍ਰਤੀ ਸੁਹਿਰਦ ਨਹੀਂ ਹੈ । ਸੂਬਾ ਸਰਕਾਰ  ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੰਭੀਰ ਨਜ਼ਰ ਨਹੀਂ ਆਈ । ਮੁੱਖ ਮੰਤਰੀ ਵੱਲੋਂ ਵੱਡੇ ਵੱਡੇ ਦਾਅਵੇ ਕਰਨ ਦੇ ਬਾਵਜੂਦ ਹਾਲੇ ਤੱਕ  ਕਿਸਾਨਾਂ ਨੂੰ ਨਰਮੇ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ।
ਇਸ ਤੋਂ ਇਲਾਵਾ ਸੂਬੇ ਵਿੱਚ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਦੀ ਭਾਰੀ ਕਿੱਲਤ ਵੇਖਣ ਨੂੰ ਮਿਲ ਰਹੀ ਹੈ। ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਖਾਦ ਦੀ ਕਮੀ ਵੇਖਣ ਨੂੰ ਮਿਲ ਰਹੀ ਹੈ l ਕਾਂਗਰਸ ਸਰਕਾਰ ਨੇ ਕਦੇ ਵੀ ਸਮੇਂ ਸਿਰ ਕਿਸਾਨਾਂ ਲਈ ਖਾਦ ਦੇ ਢੁੱਕਵੇਂ ਪ੍ਰਬੰਧ ਨਹੀਂ ਕੀਤੇ । ਸਰਕਾਰ ਦੀ ਨਲਾਇਕੀ ਕਾਰਨ ਕਾਲਾ ਬਾਜ਼ਾਰੀਆਂ ਨੂੰ ਕਿਸਾਨਾਂ ਦੀ ਲੁੱਟ ਕਰਨ ਦਾ ਮੌਕਾ ਮਿਲਦਾ ਹੈ । ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ ਜਿਸ ਨੇ ਹਮੇਸ਼ਾ ਕਿਸਾਨਾਂ ਦੇ ਮਸਲਿਆਂ ਲਈ ਸੰਘਰਸ਼ ਕੀਤਾ ਹੈ । ਮਲੂਕਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ  ਨਾ ਕੀਤੀਆਂ ਤਾਂ ਸ਼੍ਰੋਮਣੀ ਅਕਾਲੀ ਦਲ ਪੂਰੇ ਸੂਬੇ ਵਿਚ ਧਰਨੇ ਪ੍ਰਦਰਸ਼ਨ ਕਰੇਗਾ । ਪ੍ਰੈੱਸ ਨੂੰ ਇਹ ਜਾਣਕਾਰੀ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾਂ ਵੱਲੋਂ ਦਿੱਤੀ ਗਈ ।           
90210cookie-checkਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਵਿਖੇ ਅੱਜ ਲਗਾਇਆ ਜਾਵੇਗਾ ਧਰਨਾ 
error: Content is protected !!