November 24, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 23 ਨਵੰਬਰ (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ .ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਿਰਦੇਸ਼ਾ ਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਕਾਰਜਾਂ ਲਈ ਜ਼ਿਲਾਂ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਰਾਜਨ ਗਰਗ ਵੱਲੋਂ ਵਿਧਾਇਕ ਰਾਮਪੁਰਾ ਫੂਲ (ਸਾਬਕਾ ਕੈਬਨਿਟ ਮੰਤਰੀ)  ਗੁਰਪ੍ਰੀਤ ਸਿੰਘ ਕਾਂਗੜ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਦਿੱਤੇ ਗਏ।
ਇਸ ਮੌਕੇ ਸ੍ਰੀ ਗਰਗ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਰਾਮਪੁਰਾ ਫੂਲ ਹਲਕੇ ਦੇ ਵਿਧਾਇਕ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਪੰਜ ਕਰੋੜ ਦੀ ਗਰਾਂਟ ਦੇ ਚੈੱਕ ਦਿੱਤੇ ਗਏ ਹਨ।
ਇਸ ਮੌਕੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਜਾਰੀ ਕੀਤੀ ਗਈ ਗ੍ਰਾਂਟ ਨਾਲ ਹਲਕੇ ਦਾ ਹੋਰ ਵੀ ਸਰਬਪੱਖੀ ਵਿਕਾਸ ਹੋਵੇਗਾ। ਉਨਾਂ ਪੰਜ ਕਰੋੜ ਦੀ ਗ੍ਰਾਂਟ ਦੇਣ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ ਰਾਜਨ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ  ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਵਲੋਂ ਵਿਕਾਸ ਕਾਰਜਾਂ ਨੂੰ ਜ਼ਿਲੇ ਅੰਦਰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਇਹ ਗ੍ਰਾਂਟ ਮੁੱਖ ਤੌਰ ਰਾਮਪੁਰਾ ਹਲਕੇ ਦੇ ਪੇਂਡੂ ਤੇ ਸ਼ਹਿਰੀ ਖੇਤਰ ਨਾਲ ਸਬੰਧਤ ਵੱਖ-ਵੱਖ 84 ਵਿਕਾਸ ਕਾਰਜਾਂ ਲਈ ਖਰਚ ਕੀਤੀ ਜਾਵੇਗੀ। ਕੀਤੇ ਜਾਣ ਵਾਲੇ ਪ੍ਰਮੁੱਖ ਵਿਕਾਸ ਕਾਰਜਾਂ ਵਿੱਚ ਇੰਟਰਲਾਕ ਤੇ ਖੜਵੰਜਾ ਲਗਾਉਣ, ਕੱਚੇ ਰਸਤੇ ਪੱਕੇ ਕਰਨ, ਨਵੀਆਂ ਸੜਕਾਂ ਬਣਾਉਣ ਤੇ ਮੁਰੰਮਤ ਕਰਨ, ਗੰਦੇ ਪਾਣੀ ਦੇ ਨਿਕਾਸ ਲਈ ਨਾਲੇ, ਨਹਿਰੀ ਪਾਣੀ ਲਈ ਪੱਕੇ ਖਾਲਾਂ ਦੀ ਉਸਾਰੀ, ਸੀਵਰੇਜ਼ ਅਤੇ ਵਾਟਰ ਵਰਕਸ ਦੀਆਂ ਪਾਇਪਾਂ ਪਾਉਣ, ਪੰਚਾਇਤੀ ਧਰਮਸ਼ਾਲਾ ਦੀ ਉਸਾਰੀ ਤੇ ਹੋਰ ਬੁਨਿਆਦੀ ਢਾਂਚੇ ਆਦਿ ਕਾਰਜ ਸ਼ਾਮਿਲ ਹਨ, ਜਿਨਾਂ ਲਈ ਇਹ ਗ੍ਰਾਂਟ ਖਰਚ ਕੀਤੀ ਜਾਵੇਗੀ।
92470cookie-checkਰਾਮਪੁਰਾ ਫੂਲ ਹਲਕੇ ਦੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਕਰੋੜ ਦੀ ਗ੍ਰਾਂਟ ਜਾਰੀ
error: Content is protected !!