ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 8 ਦਸੰਬਰ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸਮਾਜ ਦੇ ਹਰ ਵਰਗ ਦੀਆਂ ਅੱਖਾਂ ਦੀ ਰੋਸ਼ਨੀ ਦੀ ਬੇਹਤਰੀ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਨਵਦੀਪ ਕੁਮਾਰ ਨੇ ਸਿਹਤ ਵਿਭਾਗ ਦੀ ਵੈਨ ਅਤੇ ਪੂਰੀ ਟੀਮ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਅੱਖਾਂ ਦੀ ਕੋਈ ਵੀ ਤਕਲੀਫ ਹੋਣ ਉਪਰੰਤ ਅੱਖਾਂ ਦੇ ਮਾਹਿਰ ਡਾਕਟਰ ਤੋਂ ਜਾਂਚ ਕਰਵਾਈ ਜਾਵੇ।
ਸਿਹਤ ਵਿਭਾਗ ਵੱਲੋਂ ਮੋਤੀਆਂ ਬਿੰਦ ਦੇ ਮੁਫ਼ਤ ਅਪਰੇਸ਼ਨ ਕੈੰਪ ਲਗਾਏ ਜਾ ਰਹੇ ਹਨ। ਅੱਖਾਂ ਦੀ ਰੋਸ਼ਨੀ ਦੀ ਤੰਦਰੁਸਤੀ ਲਈ ਜਾਗਰੂਕਤਾ ਵੈਨ ਰਾਹੀਂ ਜਿੱਥੇ ਆਡੀਓ, ਵੀਡੀਓ ਰਾਹੀਂ ਜਾਣਕਾਰੀ ਦਿੱਤੀ ਗਈ ਉੱਥੇ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਅਤੇ ਬਲਾਕ ਐਯੂਕੇਟਰ ਕਿ੍ਸਨ ਕੁਮਾਰ ਨੇ ਫੂਲ ਟਾਊਨ, ਢਿਪਾਲੀ, ਰਾਈਆ, ਫੂਲੇਵਾਲਾ ਅਤੇ ਘੰਡਾਬੰਨਾ ਵਿਖੇ ਜਨਤਕ ਥਾਵਾਂ ਤੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਖਾਂ ਦੇ ਚਿੱਟੇ ਮੋਤੀਏ ਦੇ ਆਪਰੇਸ਼ਨ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾ ਰਹੇ ਹਨ ਜਿਸ ਮੌਕੇ ਐਲ.ਐਚ.ਵੀ ਕੁਲਵੰਤ ਕੌਰ, ਮਲਟੀਪਰਪਜ ਹੈਲਥ ਵਰਕਰਜ ਨਰਪਿੰਦਰ ਸਿੰਘ ਗਿੱਲ, ਬਲਦੇਵ ਸਿੰਘ ਗਿੱਲ, ਵਿਨੋਦ ਕੁਮਾਰ, ਹਰਮਲ ਸਿੰਘ ਆਦਿ ਮੌਜੂਦ ਸਨ।
942400cookie-checkਸਿਹਤ ਵਿਭਾਗ ਵੱਲੋਂ ਪੰਜਾਬ ਮੋਤੀਆਂ ਮੁਕਤ ਮੁਹਿੰਮ ਤਹਿਤ ਕੀਤਾ ਜਾਗਰੂਕ