ਚੜ੍ਹਤ ਪੰਜਾਬ ਦੀ
ਲੁਧਿਆਣਾ, 12 ਦਸੰਬਰ ( ਸਤ ਪਾਲ ਸੋਨੀ):ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਕਿਸਾਨ ਸ਼ੰਘਰਸ਼ ਮੋਰਚਾ ਲੁਧਿਆਣਾ ਸ਼ਹਿਰ ਦੇ ਪ੍ਰਮੁੱਖ ਆਗੂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਇੱਕਤਰ ਹੋਏ ਉਨ੍ਹਾਂ ਦੇ ਸਾਥੀਆਂ ਵੱਲੋ ਬੀਤੀ ਸ਼ਾਮ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਸਿੰਘੂ ਬਾਰਡਰ ਤੋ ਜੇਤੂ ਕਾਫਲੇ ਨਾਲ ਮਾਛੀਵਾੜਾ ਸਾਹਿਬ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰਪਾਉ ਭੇਟ ਕਰਕੇ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨਿਤ ਵੀ ਕੀਤਾ।
ਇਸ ਮੌਕੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਦੇਸ਼ ਦੇ ਅੰਨਦਾਤਿਆ ਵੱਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੂਰੀ ਇੱਕਜੁੱਟਤਾ ਤੇ ਸ਼ਾਤਮਈ ਢੰਗ ਨਾਲ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਲੜੇ ਗਏ ਸ਼ੰਘਰਸ਼ ਵਿੱਚ ਫ਼ਤਿਹ ਪ੍ਰਾਪਤ ਕਰਨਾ ਕਿਸਾਨਾਂ ਦੀ ਵੱਡੀ ਇਤਿਹਾਸਕ ਜਿੱਤ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋ ਖੇਤੀਬਾੜੀ ਸਬੰਧੀ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਬਿਨ੍ਹਾਂ ਸ਼ਰਤ ਵਾਪਸ ਲੈਣਾ ਜਿੱਥੇ ਸ਼ਲਾਘਾਯੋਗ ਕਾਰਜ ਹੈ,ਉੱਥੇ ਦੇਸ਼ ਭਰ ਦੇ ਸਮੂਹ ਕਿਸਾਨਾਂ ਦੀ ਵੱਡੀ ਫ਼ਤਹਿ ਹੈ। ਜੱਥੇਦਾਰ ਨਿਮਾਣਾ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪਿਛਲੇ ਲੰਮੇ ਸਮੇਂ ਤੋ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾ ਨੂੰ ਰੱਦ ਕਰਵਾਉਣ ਲਈ ਚੱਲਿਆ ਕਿਸਾਨੀ ਮੋਰਚਾ ਕੇਵਲ ਕਿਸਾਨ ਮੋਰਚਾ ਨਹੀਂ ਸੀ ਬਲਕਿ ਸਮੂਹ ਦੇਸ਼ਵਾਸੀਆਂ ਦਾ ਸਾਂਝਾ ਮੋਰਚਾ ਬਣ ਗਿਆ ਸੀ, ਕਿਉਂ ਕਿ ਕਿਸਾਨਾਂ ਦੇ ਨਾਲ ਨਾਲ ਦੇਸ਼ ਅੰਦਰ ਵੱਸਦੇ ਵੱਖ ਵੱਖ ਧਰਮਾਂ ਦੇ ਲੋਕ ਕੇਦਰ ਸਰਕਾਰ ਦੇ ਖਿਲਾਫ ਖੁੱਲ ਕੇ ਆਪਣੀ ਆਵਾਜ ਬੁਲੰਦ ਕਰਨ ਲਈ ਸ਼ੰਘਰਸ਼ ਵਿੱਚ ਵੱਡੇ ਪੱਧਰ ਸ਼ਾਮਿਲ ਗਏ ਸਨ।ਉਨ੍ਹਾਂ ਨੇ ਕਿਸਾਨੀ ਮੋਰਚੇ ਦੀ ਜਿੱਤ ਵਿੱਚ ਆਪਣੀਆਂ ਸ਼ਹਾਦਤਾਂ ਦੇਣ ਵਾਲੇ ਅਣਖੀ ਕਿਸਾਨ ਵੀਰਾਂ ਦੀ ਕੁਰਬਾਨੀ ਨੂੰ ਸਿੱਜਦਾ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਵੱਡੀ ਪ੍ਰਾਪਤੀ ਨੂੰ ਫ਼ਤਹਿ ਦਿਵਸ ਦੇ ਰੂਪ ਵੱਜੋਂ ਮਨਾ ਰਹੇ ਹਾਂ।
ਕਿਸਾਨੀ ਮੋਰਚੇ ਦੀ ਜਿੱਤ ਨਵੇਂ ਇਤਿਹਾਸ ਦੀ ਸਿਰਜਣਾ ਕਰੇਗੀ-ਬਲਬੀਰ ਸਿੰਘ ਰਾਜੇਵਾਲ
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਸ਼ੰਘਰਸ਼ ਦੀ ਜਿੱਤ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪਿਛਲੇ ਲੰਮੇ ਸਮੇਂ ਤੋ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾ ਨੂੰ ਰੱਦ ਕਰਵਾਉਣ ਲਈ ਚੱਲਿਆ ਮੋਰਚਾ ਕੇਵਲ ਕਿਸਾਨ ਮੋਰਚਾ ਨਹੀਂ ਬਲਕਿ ਧਰਮ ਯੁੱਧ ਮੋਰਚਾ ਬਣ ਗਿਆ ਸੀ, ਕਿਉਂ ਕਿ ਕਿਸਾਨਾਂ ਦੇ ਨਾਲ ਨਾਲ ਦੇਸ਼ ਅੰਦਰ ਵੱਸਦੇ ਵੱਖ ਵੱਖ ਧਰਮਾਂ ਦੇ ਲੋਕ ਕੱਟੜਵਾਦੀ ਸਰਕਾਰ ਦੇ ਖਿਲਾਫ ਖੁੱਲ ਕੇ ਆਪਣੀ ਆਵਾਜ ਬੁਲੰਦ ਕਰਨ ਲਈ ਸ਼ੰਘਰਸ਼ ਵਿੱਚ ਵੱਡੇ ਪੱਧਰ ਸ਼ਾਮਿਲ ਹੋ ਗਏ ਸਨ।ਇਸ ਸਮੇਂ ਉਨ੍ਹਾਂ ਦੇ ਨਾਲ ਮਨਮੋਹਨ ਸਿੰਘ ਖੇੜਾ, ਭਾਈ ਇਕਬਾਲ ਸਿੰਘ, ਕੁਲਦੀਪ ਸਿੰਘ ਲਾਂਬਾ, ਮਨਜੀਤ ਸਿੰਘ ਅਰੋੜਾ, ਹਰਪ੍ਰੀਤ ਸਿੰਘ ਦਰੇਸੀ,ਬਿਟੂ ਭਾਟੀਆ ਹਾਜਰ ਸਨ।
949200cookie-checkਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਸਨਮਾਨਿਤ