ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ,17 ਦਸੰਬਰ ,( ਪਰਦੀਪ ਸ਼ਰਮਾ):ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਮਹਿਰਾਜ ਵਿਖੇ ਤਿੰਨ ਦਰਜਨ ਤੋਂ ਵੱਧ ਪਰਿਵਾਰ ਪਿੰਡ ਕੋਠੇ ਮਹਾਂ ਸਿੰਘ ਵਾਲਾ ਵਿਖੇ ਅਮਨਾ ਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਲੋਕਾ ਦਾ ਅਕਾਲੀ ਦਲ ‘ਤੇ ਕਾਂਗਰਸ ਤੋ ਹੋਇਆ ਮੋਹ ਭੰਗ
ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਧੜ੍ਹਾ ਧੜ ਆਮ ਆਦਮੀ ਪਾਰਟੀ ਵੱਲ ਆ ਰਹੇ ਨੇ ਹਲਕੇ ਦੇ ਲੋਕਾਂ ਦਾ ਅਕਾਲੀ ਦਲ ਤੇ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਿਆ ਉਹ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਕਿ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਮਹਿਲਾਵਾਂ ਨੂੰ ਦਿੱਤੀ ਗਈ ਤੀਜੀ ਗਾਰੰਟੀ, ਜਿਸਦੇ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰੇਕ ਮਹਿਲਾ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣੇ ਹਨ । ਇਸ ਲਈ ਲੋਕਾਂ ਵਿਚ ਸਰਕਾਰ ਬਣਾਉਣ ਲਈ ਭਾਰੀ ਉਤਸੁਕਤਾ ਹੈ।ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ , ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਿਰ ਸਨ।
957310cookie-checkਪਿੰਡ ਮਹਿਰਾਜ ਦੇ ਤਿੰਨ ਦਰਜ਼ਨ ਤੋ ਵੱਧ ਪਰਿਵਾਰ ਆਪ ‘ਚ ਸਾਮਲ ਹੋਏ