May 8, 2024

Loading

 ਚੜ੍ਹਤ ਪੰਜਾਬ ਦੀ

ਲੁਧਿਆਣਾ,(ਸਤ ਪਾਲ ਸੋਨੀ ):ਆਗਾਮੀ ਵਿਧਾਨ ਸਭਾ ਚੋਣਾ – 2022 ਲਈ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਹਲਕਾ ਲੁਧਿਆਣਾ (ਦੱਖਣੀ) ਤੇ ਸਾਹਨੇਵਾਲ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਨੂੰ ਆਗਾਮੀ ਚੋਣਾਂ ਲਈ ਯੂਥ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਚੇਅਰਮੈਨ ਬਿੰਦਰਾ ਨੇ ਕਿਹਾ ਕਿ ਉਹ ਇੱਕ ਵਫ਼ਾਦਾਰ ਸਿਪਾਹੀ ਦੀ ਤਰ੍ਹਾਂ ਆਪਣੀ ਡਿਊਟੀ ਤੇ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰ ਰਹੇ ਹਨ। ਉਨ੍ਹਾਂ ਕਿ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਲਗਾਤਾਰ ਕਾਰਜਸ਼ੀਲ ਹਨ। ਉਨ੍ਹਾਂ ਹੁਣ ਤੱਕ ਵੱਖ-ਵੱਖ ਯੂਥ ਕਲੱਬਾਂ, ਰੈਡ ਰਿਬਨ ਕਲੱਬਾਂ, ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਚੰਗੀ ਸੇਧ ਦੇਣ ਦੇ ਮੰਤਵ ਨਾਲ ਹਜ਼ਾਰ ਖੇਡ ਕਿੱਟਾਂ ਵੰਡੀਆਂ ਹਨ।

ਉਨ੍ਹਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਭਾਰਤੀ ਕਬੱਡੀ ਟੀਮ ਦੇ ਖਿਡਾਰੀਆਂ ਨੂੰ ਵੀ ਖੇਡ ਕਿੱਟਾਂ ਵੰਡੀਆਂ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਪਿੰਡ ਖਾਕਟ ਵਿੱਚ ਖੇਡ ਗਰਾੳਂੂਡ ਵਿਕਸਤ ਕੀਤਾ ਗਿਆ ਜਿਸ ਵਿੱਚ ਬਾਸਕਟਬਾਲ, ਕ੍ਰਿਕੇਟ, ਫੁੱਟਬਾਲ, ਬੈਡਮਿੰਟਨ, ਖੋ-ਖੋ ਅਤੇ ਰੋਪ ਕਲਾਈਬਿੰਗ ਦੀਆਂ ਸਹੂਲਤਾਂ ਸ਼ਾਮਲ ਹਨ।ਚੇਅਰਮੈਨ ਬਿੰਦਰਾ ਦੀ ਅਗਵਾਈ ਵਿੱਚ ਮਿਲੇਨੀਅਮ ਵਰਲਡ ਸਕੂਲ ਵਿਖੇ ਸੂਬਾ ਪੱਧਰੀ ਸੀਨੀਅਰ ਨੈਸ਼ਨਲ ਫਿਸਟਬਾਲ ਚੈਂਪੀਅਨਸ਼ਿਪ ਦਾ ਆਯੋਜਨ ਵੀ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮਾੜੇ ਦੌਰ ਵਿੱਚ ਸੂਬੇ ਭਰ ਵਿੱਚ ਨੌਜਵਾਨਾਂ ਦੇ ਸਹਿਯੋਗ ਨਾਲ ਕਈ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪਾਂ ਦੇ ਆਯੋਜਨ ਦੇ ਨਾਲ-ਨਾਲ ਲੋਕਾਂ ਲਈ ਅੱਖਾਂ ਦੇ ਮੁਫ਼ਤ ਕੈਂਪ ਵੀ ਲਗਾਏ। ਉਨ੍ਹਾ ਕੋਰੋਨਾ ਕਾਲ ਦੌਰਾਨ ਵੱਖ-ਵੱਖ ਹਸਪਤਾਲਾਂ ‘ਚ ਮੋਹਰੀ ਯੋਗਦਾਨ ਪਾਉਣ ਵਾਲੇ ਡਾਕਟਰਾਂ ਨੂੰ ਕੋਰੋਨਾ ਯੋਧੇ ਵਜੋਂ ਸਨਮਾਨ ਦਿੱਤੇ।
ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ, ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸਥਾਪਤ ਕਰਨ ਲਈ ਲੋਨ ਮੇਲੇ ਤੇ ਵੱਖ-ਵੱਖ ਨਾਮੀ ਕੰਪਨੀਆਂ ‘ਚ ਨੌਕਰੀ ਲਈ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਵੀ ਕੀਤਾ।ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਣਥੱਕ ਮਿਹਨਤ ਨਾਲ ਨਿਭਾਈ ਗਈ ਸੇਵਾ ਨੂੰ ਮੁੱਖ ਰੱਖਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਦੀ ਕ੍ਰਿਪਾਲਤਾ ਕੀਤੀ ਜਾਵੇ ਤਾਂ ਜੋ ਉਹ ਆਪਣੇ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਨੂੰ ਨਿਰੰਤਰ ਜਾਰੀ ਰੱਖ ਸਕਣ।

96610cookie-checkਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ‘ਚ ਹਲਕਾ ਲੁਧਿਆਣਾ (ਦੱਖਣੀ) ਤੇ ਸਾਹਨੇਵਾਲ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼
error: Content is protected !!