November 21, 2024

Loading

ਪਾਠ ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 25 ਦਸੰਬਰ (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਪ੍ਰਿੰਸੀਪਲ, ਪ੍ਰਬੰਧਕ ਕਮੇਟੀ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਤਾ ਪਿਤਾ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰੱਬੀ ਬਾਣੀ ਸਰਵਣ ਕਰਦੇ ਹੋਏ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਸਮਾਜ, ਦੇਸ਼ ਅਤੇ ਧਰਮ ਦੀ ਰੱਖਿਆ ਲਈ ਗੁਰੂ ਤੇਗ ਬਹਾਦਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਦੇ ਪਾਠ ਪੋਹ ਮਹੀਨੇ ਵਿੱਚ ਵਿਸ਼ੇਸ਼ ਤੌਰ ਤੇ ਕਰਵਾਏ ਜਾਂਦੇ ਹਨ। ਇਸੇ ਲੜੀ ਦੇ ਤਹਿਤ ਸਰਵਹਿੱਤਕਾਰੀ ਵਿੱਦਿਆ ਮੰਦਿਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦਾ ਇਹ ਪਾਠ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਗਈ।
ਇਸ ਸਮੇਂ ਬੜੀ ਸ਼ਰਧਾ ਨਾਲ ਸਮੂਹ ਸਾਧ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ  ਪਵਿੱਤਰ ਬਾਣੀ  ਨੂੰ ਸਰਵਣ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ  ਸ਼ਰਧਾ ਨਾਲ ਸ਼ਬਦ ਵੀ ਗਾਇਨ ਕੀਤੇ ਗਏ। ਪਾਠ ਸੰਪੂਰਨ ਹੋਣ ਉਪਰੰਤ ਪਾਠੀ ਸਹਿਬਾਨਾਂ ਵੱਲੋਂ ਵਿੱਦਿਆ ਮੰਦਰ ਦੀ ਪ੍ਰਬੰਧ ਸੰਮਤੀ ਦੇ ਪ੍ਰਧਾਨ ਯਸ਼ਪਾਲ ਗੋਇਲ ਅਤੇ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਐੱਸ.ਕੇ.ਮਲਿਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮੂਹ ਪ੍ਰਬੰਧ ਸੰਮਤੀ ਅਤੇ ਪ੍ਰਿੰਸੀਪਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਗਿੱਲ ਕਲਾਂ ਅਤੇ ਪਾਠੀ ਸਹਿਬਾਨ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਵਸਤਰ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

 

96810cookie-checkਸਰਵਹਿੱਤਕਾਰੀ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
error: Content is protected !!