ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 28 ਦਸੰਬਰ (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿਚ ਹਲਕਾ ਰਾਮਪੁਰਾ ਫੂਲ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਹੁਤ ਬਲ ਮਿਲਿਆ ਜਦੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹੈਪੀ ਬਾਂਸਲ ਸਾਬਕਾ ਦੇ ਯਤਨਾ ਸਦਕਾ ਕਾਂਗਰਸ ਪਾਰਟੀ ਨੂੰ ਛੱਡ ਕੇ ਦਸ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ। ਜਿਨ੍ਹਾਂ ਵਿਚ ਦਰਸ਼ਨ ਬਾਵਾ, ਦਰਸ਼ਨ ਸਿੰਘ, ਕਰਨੈਲ ਸਿੰਘ ਕੁੱਕੂ, ਸਵਰਨ ਸਿੰਘ, ਚਰਨ ਸਿੰਘ, ਗਿਆਨ ਸਿੰਘ, ਗੁਰਮੇਲ ਸਿੰਘ, ਲੀਲਾ ਸਿੰਘ, ਸੁਖਵਿੰਦਰ ਸਿੰਘ ਆਦਿ ਸ਼ਾਮਿਲ ਹਨ।
ਸਿਕੰਦਰ ਸਿੰਘ ਮਲੂਕਾ ਵੱਲੋਂ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਆਖਿਆ ਤੇ ਉੱਥੇ ਵਿਸਵਾਸ ਦਿਵਾਇਆ ਕਿ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੱਤਪਾਲ ਗਰਗ ਸਰਕਲ ਪ੍ਰਧਾਨ, ਗੁਰਤੇਜ ਸ਼ਰਮਾ ਪ੍ਰਧਾਨ ਵਪਾਰ ਸੈੱਲ, ਸੁਰੇਸ਼ ਲੀਲਾ, ਪਿ੍ਰੰਸ ਸ਼ਰਮਾ ਆਦਿ ਹਾਜ਼ਰ ਸਨ।
971400cookie-checkਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਅਪਨਾਉਣ ਦੀ ਲੱਗੀ ਹੋੜ