Categories Birthday NewsCELEBRATION NEWSDEDICATION NEWSPunjabi News

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 12 ਅਕਤੂਬਰ (ਸਤ ਪਾਲ ਸੋਨੀ ) : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਪਣੇ ਕੀਰਤਨੀ ਜੱਥਿਆਂ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਖਸ਼ੀਸ਼ ਸਿੰਘ ਤੇ ਭਾਈ ਸਾਹਿਬ ਸਿੰਘ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦੇਦੇ ਹਨ ਜਿਸ ਦੇ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ।
ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਤੋ ਪਹਿਲਾਂ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਰਸ਼ਪਾਲ ਸਿੰਘ ਫਾਜਿਲਕਾ ਨੇ ਕਿਹਾ ਕਿ ਗੁਰਮਤਿ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੇ ਸਕਦੇ ਹਨ ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪਣੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ।
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਅਤੇ ਸੁਸਾਇਟੀ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲੇ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਬਲਜੀਤ ਸਿੰਘ ਬਾਵਾ , ਭੁਪਿੰਦਰ ਸਿੰਘ ਅਰੋੜਾ,ਰਣਜੀਤ ਸਿੰਘ ਖਾਲਸਾ, ਅਵਤਾਰ ਸਿੰਘ ਮਿੱਢਾ,ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ, ਗੁਰਦੀਪ ਸਿੰਘ ਡੀਮਾਰਟੇ ਵਿਸ਼ੇਸ਼ ਤੋਂਰ ਤੇ ਹਾਜਰ ਸਨ।
#For any kind of News and advertisment contact us on 980-345-0601
131130cookie-checkਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ
[email protected]

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)