December 23, 2024

Loading

ਚੜ੍ਹਤ ਪੰਜਾਬ ਦੀ
ਇਟਲੀ 7ਅਕਤੂਬਰ : ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਮੈਡੀਕਲ ਯੂਨੀਵਰਸਿਟੀ ਪਾਰਮਾ (ਇਟਲੀ) ਨਾਲ ਮਿਲ ਕੇ ਸਾਹਿਤ, ਭਾਸ਼ਾ, ਸੰਵਾਦ, ਸੱਭਿਆਚਾਰਕ ਸੁਮੇਲ ਤੇ ਅਜੋਕੀ ਪੀੜੀ ਅਤੇ ਪੰਜਾਬੀ ਤੇ ਇਟਾਲੀਅਨ ਭਾਸ਼ਾਵਾਂ ਨੂੰ ਮੁੱਖ ਰੱਖ ਕੇ ਬਲਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਗੁਰਦਵਾਰਾ ਸਿੰਘ ਸਭਾ ਪਾਰਮਾ ਦਾ ਵੀ ਖਾਸ ਸਹਿਯੋਗ ਰਿਹਾ।
ਇਸ ਸੈਮੀਨਾਰ ਵਿੱਚ ਡਾਇ, ਜਨਰਲ ਮਾਸੀਮੋ ਫਾਬੀ, ਡਾ ਦੋਲੋਰੇਸ ਰੋਲੋ, ਪ੍ਰੋ ਐਲੇਨਾ ਬਿਨਯਾਮੀ, ਡਾ ੲੈਲੀਸਾ ਵੈਤੀ, ਪ੍ਰੋ ਸਾਂਦਰੀਨੋ ਮਾਰਾ, ਪ੍ਰੋ ਚਿੰਸੀਆ ਮੇਰਲੀਨੀ, ਡਾ ਮਾਰੀਉਨ ਗਾਜਦਾ, ਕੁਲਵੰਤ ਕੌਰ ਢਿੱਲੋਂ, ਮਨਜੀਤ ਕੌਰ ਪੱਡਾ, ਕੌਂਸਲਰ ਹਰਪ੍ਰੀਤ ਸਿੰਘ, ਸਫਲ ਕਿਸਾਨ ਤੇ ਡੈਅਰੀ ਮਾਲਕ ਭੁਪਿੰਦਰ ਸਿੰਘ ਕੰਗ, ਪ੍ਰੋ ਜਸਪਾਲ ਸਿੰਘ, ਪ੍ਰੇਮਪਾਲ ਸਿੰਘ, ਦਲਜਿੰਦਰ ਰਹਿਲ, ਗੁਰਮੀਤ ਸਿੰਘ, ਵਿਦਿਆਰਥੀਆਂ ਵਿੱਚ ਰਵਨੀਤ ਕੌਰ, ਅਮੋਲਕ ਕੌਰ, ਅਮਿਤੋਜ ਸਿੰਘ,ਹਰਪ੍ਰੀਤ ਸਿੰਘ, ਵਿਵੀਆਨਾ,ਹਰਕੀਰਤ ਸਿੰਘ ਖੱਖ ਆਦਿ ਨੇ ਸਾਹਿਤ, ਭਾਸ਼ਾ, ਸੱਭਿਆਚਾਰ, ਅਜੋਕੀ ਪੀੜੀ, ਸਾਂਝੇ ਸਮਾਜ ਅਤੇ ਆਵਾਸ ਪ੍ਰਵਾਸ ਉੱਪਰ ਖੁੱਲ ਕੇ ਆਪਣੇ ਵਿਚਾਰ ਪੇਸ਼ ਕੀਤੇ।
ਇਹ ਸੈਮੀਨਾਰ ਇਸ ਗੱਲੋਂ ਵੀ ਖਾਸ ਰਿਹਾ ਕਿ ਇਸ ਵਿੱਚ ਜਿੱਥੇ ਇਟਾਲੀਅਨ, ਭਾਰਤੀ, ਬ੍ਰਿਟਿਸ਼ ਤੇ ਅਲਬਾਨੀਆ ਦੇ ਵੱਖ ਵੱਖ ਬੁਲਾਰੇ ਸ਼ਾਮਲ ਹੋਏ ਉੱਥੇ ਮੈਡੀਕਲ ਯੂਨੀਵਰਸਿਟੀ ਪਾਰਮਾ ਦੇ ਨਰਸਿੰਗ ਵਿਭਾਗ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਇਸ ਸਮੇਂ ਪੰਜਾਬੀ ਅਤੇ ਇਟਾਲੀਅਨ ਭਾਸ਼ਾ ਦੀਆਂ ਕਵਿਤਾਵਾਂ ਵੀ ਸਾਂਝੀਆਂ ਕੀਤੀਆਂ ਗਈਆ। ਇਸ ਸਮਾਗਮ ਦਾ ਸੰਚਾਲਨ ਪ੍ਰੋ ਸਾਂਦਰੋ ਮਾਰਾ ਤੇ ਹਰਜਸਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਕੀਤਾ।
#For any kind of News and advertisment contact us on 980-345-0601 
130650cookie-checkਇਟਲੀ ਵਿੱਚ ਪੰਜਾਬੀ ਤੇ ਇਤਾਲਵੀ ਭਾਸ਼ਾ ਦਾ ਸਾਂਝਾ ਸੰਮੇਲਨ ਸਫ਼ਲਤਾ ਪੂਰਵਕ ਸੰਪਨ
error: Content is protected !!