ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ) : ਮੋੜ ਰੋਡ ਤੇ ਸਥਿਤ ਪਿੰਡ ਮੰਡੀ ਕਲਾਂ ਦੇ ਨਜ਼ਦੀਕ ਪੀਰਖਾਨਾ ਦੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਇਕਲ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸਹਾਰਾ ਸਮਾਜ ਸੇਵਾ ਦੇ ਵਾਇਸ ਪ੍ਰਧਾਨ ਸੁਖਦੇਵ ਸਿੰਘ ਕਾਲਾ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਕਿ ਮੰਡੀ ਕਲਾਂ ਰੋੜ ਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਪਿਆ ਹੈ। ਸਹਾਰਾ ਵਰਕਰ ਵਿਨਸ ਗੋਇਲ ਸਮੇਤ ਸੰਸਥਾ ਦੀ ਐਂਬੂਲੈਂਸ ਲੈ ਕੇ ਘਟਨਾ ਸਥਾਨ ਤੇ ਪਹੁੰਚ ਕੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਦਾਖਲ ਕਰਵਾਇਆ।
ਜ਼ਖ਼ਮੀ ਵਿਅਕਤੀ ਦੀ ਪਹਿਚਾਣ ਚਰਨਜੀਤ ਸਿੰਘ ਪੁੱਤਰ ਭੁੱਚਰ ਸਿੰਘ ਵਾਸੀ ਮੰਡੀ ਕਲਾਂ ਵੱਜੋਂ ਹੋਈ ਹੈ। ਜਖ਼ਮੀ ਵਿਅਕਤੀ ਦੇ ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਚਰਨਜੀਤ ਸਿੰਘ ਫੈਕਟਰੀ ਵਿੱਚ ਮਿਹਨਤ ਮਜ਼ਦੂਰੀ ਕਰਦਾ ਹੈ ਉਹ ਕੰਮ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ। ਜ਼ਖ਼ਮੀ ਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਰਾਮਪੁਰਾ ਦੇ ਡਾਕਟਰਾਂ ਵੱਲੋਂ ਉਸ ਨੂੰ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
1386200cookie-checkਮੋਟਰਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਗੰਭੀਰ ਜ਼ਖ਼ਮੀ