December 22, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ 21 ਅਕਤੂਬਰ (ਪ੍ਰਦੀਪ ਸ਼ਰਮਾ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਬਠਿੰਡਾ ਅਧੀਨ ਕੰਮ ਕਰਦੇ ਠੇਕਾ ਅਧਾਰਿਤ ਕਾਮਿਆਂ ਦੀਆਂ ਪਿੱਛਲੇ 4 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਨੂੰ ਜਾਰੀ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲ੍ਹਾ ਬਠਿੰਡਾ ਅਤੇ ਮਾਨਸਾ ਵਲੋਂ ਸਰਕਲ ਬਠਿੰਡਾ ਦੇ ਨਿਗਰਾਨ ਇੰਜੀਨੀਅਰਾਂ ਦਫਤਰਾਂ ਅੱਗੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਲਗਾਇਆ ਗਿਆ ਹੈ, ਜੋ ਲਗਾਤਾਰ ਅੱਜ ਚੌਥੇ  ਦਿਨ ਵਿੱਚ ਸਾਮਲ ਹੋ ਗਿਆ ਹੈ। ਪਰ ਤ੍ਰਾਂਸਦੀ ਇਹ ਹੈ ਕਿ ਆਮ  ਲੋਕਾਂ ਦੀ ਹਿਤੈਸ਼ੀ ਕਹਾਉਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਅਤੇ ਉਸਦੇ ਅਧਿਕਾਰੀ ਕਾਮਿਆਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਨ ਤੋਂ ਮੁੱਕਰ ਚੁੱਕੇ ਹਨ।
ਚੱਲ ਰਹੇ ਸੰਘਰਸ਼ ਦੇ ਦੌਰਾਨ ਵਰਕਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ
ਅੱਜ ਇੱਥੇ ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਬਠਿੰਡਾ ਅਤੇ ਮਾਨਸਾ ਦੇ ਜਲ ਸਪਲਾਈ ਕਾਮੇ ਆਪਣੀਆਂ ਪਿੱਛਲੇ 4 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ , ਪਰ ਇਸ ਸੰਘਰਸ਼ ਦੇ ਦੌਰਾਨ ਰੁਕੀਆਂ ਤਨਖਾਹਾਂ ਜਾਰੀ ਕਰਨ ਤੋਂ ਜਿੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਾਂ, ਅਤੇ ਪ੍ਰਸ਼ਾਸਨਿਕ ਅਧਿਕਾਰੀਆਂ, ਧਰਨਾਕਾਰੀਆਂ ਨਾਲ ਗੱਲਬਾਤ ਰਾਹੀ ਮਸਲੇ ਦਾ ਹੱਲ ਕਰਨ ਦੀ ਬਜਾਏ ਦਫਤਰ ਵਿੱਚ ਵੀ ਨਹੀਂ ਆ ਰਹੇ, ਜਿਸਦੇ ਕਾਰਨ ਕਾਮਿਆਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਕਿਉਕਿ ਕਾਮਿਆਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਪਹਿਲਾਂ ਦੁਸ਼ਹਿਰੇ ਦਾ ਤਿਉਹਾਰ ਵਿੱਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਦੀਵਾਲੀ ਦੇ ਤਿਉਹਾਰ ਮੌਕੇ ਵੀ ਤਨਖਾਹਾਂ ਲੈਣ ਲਈ ਕਾਮੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਦਿਨ ਰਾਤ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਜੇਕਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੀਵਾਲੀ ਤੋਂ ਪਹਿਲਾਂ ਤਨਖਾਹ ਜਾਰੀ ਨਹੀਂ ਕੀਤੀ ਗਈ ਤਾਂ ਇਸਦੇ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਮਿਤੀ 27 ਅਕਤੂਬਰ ਨੂੰ ਵੱਡਾ ਜੋਨ ਪੱਧਰੀ ਇਕੱਠ ਕਰਕੇ ਬਠਿੰਡਾ ਸ਼ਹਿਰ ਵਿਚ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਜਿੰਨ੍ਹਾਂ ਚਿਰ ਵਰਕਰਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ, ਸੰਘਰਸ਼ ਨੂੰ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਇਸ ਸੰਘਰਸ਼ ਦੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰ ਸਿੱਧੇ ਰੂਪ ਵਿੱਚ ਵਿਭਾਗ ਦੇ ਅਧਿਕਾਰੀ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
#For any kind of News and advertisment contact us on 980-345-0601
132130cookie-checkਬਠਿੰਡਾ ਸਰਕਲ ਦੇ ਜਲ ਸਪਲਾਈ ਕਾਮਿਆਂ ਦੀਆਂ ਪਿੱਛਲੇ 4 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ 27 ਅਕਤੂਬਰ ਨੂੰ ਗੁਪਤ ਐਕਸ਼ਨ ਕੀਤਾ ਜਾਵੇਗਾ- ਵਰਿੰਦਰ ਮੋਮੀ
error: Content is protected !!