December 22, 2024

Loading

ਪ੍ਰਦੀਪ ਸ਼ਰਮਾ

ਚੜ੍ਹਤ ਪੰਜਾਬ ਦੀ 

ਰਾਮਪੁਰਾ  ਫੂਲ,8 ਅਪ੍ਰੈਲ :ਸਥਾਨਕ ਕਸਬਾ ਫੂਲ ਟਾਊਨ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਜਥੇਦਾਰ ਪ੍ਰੀਤਮ ਸਿੰਘ ਮਾਨ ਅਤੇ ਹੈੱਡ ਗ੍ਰੰਥੀ ਭਾਈ ਵੀਰੇਂਦਰ ਸਿੰਘ ਨੇ ਦੱਸਿਆ ਕਿ ਇਹ ਦਸਤਾਰ ਸਿਖਲਾਈ ਕੈਂਪ 1 ਅਪ੍ਰੈਲ ਤੋਂ ਲੈਕੇ 7 ਅਪ੍ਰੈਲ ਤੱਕ ਚੱਲਿਆ ਜਿਸ ਵਿੱਚ ਛੋਟੇ ਬੱਚਿਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕੈਂਪ ਦੌਰਾਨ ਦਸਤਾਰ ਸਿਖਲਾਈ ਲੈਣ ਵਾਲੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ।

ਇਸ ਕੈਂਪ ਵਿੱਚ ਦਸਤਾਰ ਸਜਾਉਣ ਦੀ ਸਿਖਲਾਈ ਸਰਦਾਰੀਆਂ ਯੂਥ ਵੈਲਫੇਅਰ ਕਲੱਬ ਰਾਈਆ ਦੇ ਪ੍ਰਧਾਨ ਹਰਦੀਪ ਸਿੰਘ ਢਿੱਲੋਂ, ਮਨਪ੍ਰੀਤ ਸਿੰਘ, ਅਮਰਦੀਪ ਸਿੰਘ ਦੁੱਲੇਵਾਲਾ, ਸ਼ੈਂਬਰ ਸਿੰਘ, ਗੁਰਜੀਤ ਸਿੰਘ ਅਤੇ ਜਗਸੀਰ ਸਿੰਘ ਫੂਲ ਵੱਲੋਂ ਦਿੱਤੀ ਗਈ ਜਿੰਨਾਂ ਦਾ ਗੁਰੂ ਘਰ ਦੀ ਕਮੇਟੀ ਵੱਲੋਂ ਸਿਰੋਪਾਓ ਅਤੇ ਮੈਡਲਾਂ ਨਾਲ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਕੈਂਪ ਦੇ ਅਖੀਰਲੇ ਦਿਨ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜਿੰਨਾਂ ਵਿੱਚ 12 ਸਾਲ ਤੋਂ ਉਪਰ ਤਨਪ੍ਰੀਤ ਸਿੰਘ ਨੇ ਪਹਿਲਾ, ਤਨਵੀਰ ਸਿੰਘ ਨੇ ਦੂਜਾ ਅਤੇ ਗੁਰਪਿਆਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਇਸ ਤਰਾਂ 12 ਸਾਲ ਤੋਂ ਛੋਟੀ ਉਮਰ ਦੇ ਬੱਚਿਆ ਵਿੱਚ ਵੰਸ਼ਦੀਪ ਸਿੰਘ ਨੇ ਪਹਿਲਾਂ, ਕਿਰਪਾਲ ਸਿੰਘ ਨੇ ਦੂਜਾ ਅਤੇ ਹਿਤਮਣ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਅਤੇ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ। ਭਾਈ ਵੀਰੇਂਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਹੌਂਸਲਾ ਅਫਜ਼ਾਈ ਲਈ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ ਤਾਂ ਜੋ ਬੱਚੇ ਆਉਣ ਵਾਲੇ ਸਮੇਂ ਵਿੱਚ ਵੀ ਆਪਣੇ ਵਿਰਸੇ ਅਤੇ ਸਿੱਖੀ ਸਰੂਪ ਨਾਲ ਜੁੜੇ ਰਹਿਣ। ਅਖੀਰ ਵਿੱਚ ਜਥੇਦਾਰ ਪ੍ਰੀਤਮ ਸਿੰਘ ਮਾਨ ਵੱਲੋਂ ਕੈਂਪ ਨੂੰ ਸਫਲ ਬਣਾਉਣ ਲਈ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।

#For any kind of News and advertisement

 contact us on 9803 -450-601

#Kindly LIke, Share & Subscribe our

News  Portal://charhatpunjabdi.com

147760cookie-checkਕਸਬਾ ਫੂਲ ਵਿਖੇ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਹੋਇਆ ਸੰਪੰਨ
error: Content is protected !!