December 3, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ , (ਪ੍ਰਦੀਪ ਸ਼ਰਮਾ): ਨੇੜਲੇ ਪਿੰਡ ਆਲੀਕੇ ਵਿਖੇ ਅੱਜ ਦੇਸ਼ ਦੀ ਸੁਰੱਖਿਆ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੁਖਜਿੰਦਰ ਸਿੰਘ ਦੀ ਛੇਵੀਂ ਬਰਸੀ ਮਨਾਈ ਗਈ। ਇਸ ਮੌਕੇ ਸ਼ਹੀਦ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਉਨ੍ਹਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦ ਸੁਖਜਿੰਦਰ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ ਗਈ ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਸਪੁੱਤਰ ਬੇਅੰਤ ਸਿੰਘ ਦੁਸ਼ਮਣ ਦੇਸ਼ ਦੀਆਂ ਫੌਜਾਂ ਨਾਲ ਲੋਹਾ ਲੈਂਦਿਆਂ 27 ਅਕਤੂੁਬਰ 2016 ਨੂੰ ਸ਼ਹੀਦੀ ਪ੍ਰਾਪਤ ਕਰ ਗਿਆ ਸੀ।
ਜੈ ਜਵਾਨ ਜੈ ਕਿਸਾਨ ਦੇ ਨਾਅਰੇ ‘ਤੇ ਹਮੇਸ਼ਾ ਖਰਾ ਉਤਰਿਆ ਪੰਜਾਬ- ਗੁਰਪ੍ਰੀਤ ਸਿੰਘ ਮਲੂਕਾ   
ਅੱਜ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਪਿਤਾ ਬੇਅੰਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਭਾਰਤੀ ਫੌਜ ਦੇ ਕਰਨਲ ਦੁਸ਼ਿਅੰਤ ਬਿਸ਼ਨੋਈ ‘ਤੇ ਸਾਥੀਆਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ l ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ  ਪੰਜਾਬੀਆਂ ਨੇ ਜਿੱਥੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਉੱਥੇ ਹੀ ਆਜ਼ਾਦੀ ਤੋਂ ਬਾਅਦ ਲਗਾਤਾਰ  ਦੇਸ਼ ਦੀ ਸੁਰੱਖਿਆ ਲਈ ਵੀ ਆਪਣਾ ਯੋਗਦਾਨ ਪਾ ਰਹੇ ਹਨ।
ਮਲੂਕਾ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਹੀ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਤੇ ਖ਼ਰਾ ਉਤਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਦੀ ਯਾਦ ਵਿਚ ਸਕੂਲਾਂ ਕਾਲਜਾਂ ਦੇ ਨਾਮ ਰੱਖਣ ਤੋਂ ਇਲਾਵਾ ਉਨ੍ਹਾਂ ਦੇ ਬੁੱਤ ਸਥਾਪਤ ਕਰਨੇ ਚਾਹੀਦੇ ਹਨ ਅਤੇ ਇਨ੍ਹਾਂ ਉਪਰਾਲਿਆਂ ਨਾਲ ਆਉਣ ਵਾਲੀ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਹੁੰਦਾ ਹੈ। ਮਲੂਕਾ ਨੇ ਕਿਹਾ ਕਿ ਸਰਕਾਰਾਂ ਨੂੰ ਸ਼ਹੀਦਾਂ ਦੇ ਪਰਿਵਾਰਾਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਉਣ ਲਈ  ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੰਤ ਚੰਦਰਮਾ ਦਾਸ, ਹਰਿੰਦਰ ਸਿੰਘ ਹਿੰਦਾ, ਹਰਪਾਲ ਸਿੰਘ ਆਲੀਕੇ, ਲਖਵਿੰਦਰ ਸਿੰਘ, ਗੁਰਲਾਲ ਸਿੰਘ ਲਾਲੀ ਕੋਠਾਗੁਰੂ, ਰਾਮਕ੍ਰਿਸ਼ਨ, ਡਾ. ਸ਼ਿੰਗਾਰਾ ਸਿੰਘ, ਕਰਨੈਲ ਸਿੰਘ,  ਫੌਜੀ ਮੇਜਰ ਸਿੰਘ ‘ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਵੱਲੋਂ ਵੀ ਸ਼ਹੀਦ ਸੁਖ ਜਿੰਦਰ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਗਏ।
 #For any kind of News and advertisment contact us on 9803-450-601
132530cookie-checkਪਿੰਡ ਆਲੀਕੇ ਵਿਖੇ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੁਖਜਿੰਦਰ ਸਿੰਘ ਦਾ ਬੁੱਤ ਕੀਤਾ ਸਥਾਪਿਤ   
error: Content is protected !!