ਚੜ੍ਹਤ ਪੰਜਾਬ ਦੀ
ਰਾਮਪੁਰਾ 17 ਅਪ੍ਰੈਲ,(ਪ੍ਰਦੀਪ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪ ਦੀ ਸਰਕਾਰ ਬਣਨ ਤੇ ਪੰਜਾਬ ਦੇ ਲੋਕਾਂ ਨਾਲ ਪਹਿਲਾ ਕੀਤਾ ਵਾਅਦਾ ਪੂਰਾ ਕਰਦੇ ਹੋਏ ਪਹਿਲੀ ਗਰੰਟੀ ਬਿਜਲੀ 300 ਯੂਨਿਟ ਪ੍ਰਤੀ ਮਹੀਨਾ ਮਾਫ ਕਰਨ ਦਾ ਐਲਾਨ ਕੀਤਾ ਗਿਆ। ਇਸ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਚ ਖੁਸ਼ੀ ਦੀ ਲਹਿਰ ਪਾਈਂ ਜਾ ਰਹੀ ਹੈ।
ਹਲਕਾ ਵਿਧਾਇਕ ਸਿੱਧੂ ਨੇ ਮਨਾਈ ਖੁਸ਼ੀ, ਵੰਡੇ ਲੱਡੂ
ਅੱਜ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਰਾਮਪੁਰਾ ਦੇ ਦਫ਼ਤਰ ਵਿਚ ਲੱਡੂ ਵੰਡੇ ਗਏ।ਇਸ ਮੌਕੇ ਬਲਕਾਰ ਸਿੱਧੂ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ਼ ਕੀਤੇ ਹੋਏ ਵਾਅਦੇ ਪੂਰੇ ਕਰਕੇ ਹੀ 2027 ਵਿੱਚ ਫ਼ਿਰ ਆਪ ਦੀ ਸਰਕਾਰ ਆਵੇਗੀ । ਉਨ੍ਹਾਂ ਕਿਹਾ ਕਿ ਮਾਣ ਸਰਕਾਰ ਵੱਲੋਂ ਆਪਣਾ ਇੱਕ ਮਹੀਨਾ ਪੂਰਾ ਹੋਣ ਤੇ ਪਹਿਲੀ ਗਰੰਟੀ ਦਾ ਐਲਾਨ ਕੀਤਾ ਗਿਆ ਉਨ੍ਹਾਂ ਕਿਹਾ ਕਿ 1 ਜੁਲਾਈ ਤੋਂਂ 300 ਪ੍ਰਤੀ ਮਹੀਨਾ ਯੂੂੂੂਨਿਟ ਬਿਜਲੀ ਫਰੀ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕੇ ਪਹਿਲਾਂ ਐਸੀ ਅਤੇ ਬੀ ਸੀ ਪਰਿਵਾਰਾਂ ਨੂੰ 200ਯੂਨਿਟ ਬਿਜਲੀ ਫਰੀ ਮਿਲਦੀ ਸੀ ਅਤੇ ਹੁਣ ਮਾਨ ਸਰਕਾਰ ਵੱਲੋਂ ਦੋ ਮਹੀਨੇ ਦੀ 600 ਯੂੂੂੂਨਿਟ ਫਰੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਕੀਤੇ ਗਏ ਵਿਕਾਸ ਦੇ ਕੰਮਾਂ ਵਿੱਚ ਘਪਲਿਆਂ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ ਅਤੇ ਘਪਲਾ ਕਰਨ ਵਾਲੇ ਦੋਸ਼ੀਆਂ ਤੇ ਸਖਤ ਐਕਸ਼ਨ ਲਿਆ ਜਾਵੇਗਾ।
11494-11cookie-check300 ਫਰੀ ਯੂਨਿਟ ਐਲਾਨ ਮਗਰੋਂ ਹਲਕਾ ਵਾਸੀਆਂ ਚ ਖੁਸ਼ੀ ਦੀ ਲਹਿਰ