May 18, 2024

Loading

ਚੜ੍ਹਤ ਪੰਜਾਬ ਦੀ
ਭਗਤਾ ਭਾਈਕਾ, 12 ਮਈ, (ਪ੍ਰਦੀਪ ਸ਼ਰਮਾ):ਸਥਾਨਕ ਸ਼ਹਿਰ ਦੇ ਬਰਨਾਲਾ ਰੋਡ ਤੇ ਬੀਤੀ ਦੇਰ ਰਾਤ ਇਕ ਕਾਰ ਦਾ ਸੰਤੁਲਨ ਵਿਗੜ ਜਾਣ ਦੇ ਚਲਦਿਆਂ ਸੜਕ ਤੇ ਖੜੇ ਰੁੱਖ ਚ ਵੱਜਣ ਕਰਕੇ ਕਾਰ ਚਾਲਕ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਰ ਚਾਲਕ ਹਰਜੋਗਿੰਦਰ ਸਿੰਘ ਉਰਫ ਨੀਟਾ (ਕਰੀਬ 26 ਸਾਲ ) ਪੁੱਤਰ ਸਵ: ਜੀਤ ਸਿੰਘ ਵਾਸੀ ਗੁਰੂਸਰ ਆਪਣੇ ਕਿਸੇ ਦੋਸਤ ਨੂੰ ਟਰੇਨ ਚੜਾ ਕੇ ਵਾਪਸ ਆਪਣੇ ਪਿੰਡ ਨੂੰ ਪਰਤ ਰਿਹਾ ਸੀ। ਇਸੇ ਦੌਰਾਨ ਸ਼ਹਿਰ ਦੇ ਬਰਨਾਲਾ ਰੋਡ ਤੇ ਸਥਿਤ ਸਤਿਸੰਗ ਭਵਨ ਨੇੜੇ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਉਪਰ ਲੱਗੇ ਰੁੱਖ ਨਾਲ ਜਾ ਟਕਰਾਈ। ਓਥੇ ਹੀ ਹਾਦਸਾ ਹੋਣ ਦੀ ਜ਼ੋਰਦਾਰ ਅਵਾਜ ਸੁਣ ਕੇ ਆਸਪਾਸ ਦੇ ਲੋਕ ਘਟਨਾ ਵਾਲੀ ਜਗਾ ਵੱਲ ਦੌੜੇ ਤੇ ਬਚਾਅ ਕਾਰਜ ਦੇ ਨਾਲ ਨਾਲ ਸਥਾਨਕ ਪੁਲਿਸ ਪ੍ਰਸ਼ਾਸਨ ਤੇ ਐਮਬੂਲੈਂਸ ਨੂੰ ਸੂਚਿਤ ਕੀਤਾ।

ਘਟਨਾ ਦੀ ਜਾਣਕਾਰੀ ਮਿਲਦਿਆਂ ਪੁਲਿਸ ਪ੍ਰਸ਼ਾਸਨ ਤੇ ਐਮਬੂਲੈਂਸ ਵੀ ਮੌਕੇ ਉਪਰ ਪੁੱਜੀ। ਜਖਮੀ ਨੌਜਵਾਨ ਨੂੰ ਹਸਪਤਾਲ ਚ ਲਿਆਂਦਾ ਗਿਆ ਜਿਥੇ ਕੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਾਮਪੁਰਾ ਫੂਲ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਜਿਵੇਂ ਹੀ ਇਹ ਖਬਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲੀ ਤਾਂ ਘਰ ਵਿੱਚ ਮਾਤਮ ਪਸਰ ਗਿਆ ਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੋ ਗਿਆ।
ਮ੍ਰਿਤਕ ਨੌਜਵਾਨ ਹਰਜੋਗਿੰਦਰ ਸਿੰਘ ਜੋ ਫੌਜ ਵਿੱਚ ਨੌਕਰੀ ਕਰਦਾ ਸੀ ਤੇ ਕੁਝ ਦਿਨ ਪਹਿਲਾਂ ਆਪਣੇ ਪਿਤਾ ਦੀ ਮੌਤ ਹੋਣ ਕਰਕੇ ਪਿੰਡ ਛੁੱਟੀ ਤੇ ਆਇਆ ਹੋਇਆ ਸੀ ਜੋ ਕਿ ਕਰੀਬ ਦੋ ਦਿਨਾਂ ਬਾਅਦ ਉਸਦੀ ਛੁੱਟੀ ਵੀ ਸਮਾਪਤ ਹੋਣ ਵਾਲੀ ਸੀ। ਮ੍ਰਿਤਕ ਹਰਜੋਗਿੰਦਰ ਆਪਣੇ ਪਿੱਛੇ ਆਪਣੀ ਮਾਤਾ ਤੇ ਛੋਟੀ ਭੈਣ ਨੂੰ ਛੱਡ ਗਿਆ ਹੈ। ਅੱਜ ਦੇਰ ਸ਼ਾਮ ਮ੍ਰਿਤਕ ਦੀ ਛੋਟੀ ਭੈਣ ਨੇ ਆਪਣੇ ਭਰਾ ਦੇ ਮੱਥੇ ਉਪਰ ਸਿਹਰਾ ਬੰਨ ਉਸਨੂੰ ਅੰਤਿਮ ਵਿਦਾਇਗੀ ਦਿੱਤੀ ਤੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਚ ਪਿੰਡ ਵਾਸੀ ਮੌਜੂਦ ਸਨ।
#For any kind of News and advertisement contact us on   980-345-0601
118580cookie-checkਦਰਦਨਾਕ ਸੜਕ ਹਾਦਸੇ ਦੌਰਾਨ ਛੁੱਟੀ ਆਏ ਫੌਜੀ ਨੌਜਵਾਨ ਦੀ ਹੋਈ ਮੌਤ
error: Content is protected !!