ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 23 ਜੁਲਾਈ (ਪ੍ਰਦੀਪ ਸ਼ਰਮਾ): ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸ਼ਹਿਰ ਰਾਮਪੁਰਾ ‘ਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਵਾਰਡ ਦੀ ਗਿਆਰਾਂ ਮੈਂਬਰੀ ਕਮੇਟੀ ਬਣਾਈ ਗਈ ਤਾਂ ਕਿ ਸ਼ਹਿਰ ਦੇ ਵਾਰਡਾਂ ਦਾ ਵਿਕਾਸ ਜ਼ਮੀਨ ਪੱਧਰ ਤੇ ਸ਼ੁਰੂ ਕੀਤਾ ਜਾ ਸਕੇ ਤੇ ਵਾਰਡਾਂ ਦੀਆਂ ਛੋਟੀਆਂ ਛੋਟੀਆਂ ਸਮੱਸਿਆਵਾਂ ਜਿਵੇਂ ਸੀਵਰੇਜ, ਗਲੀਆਂ, ਨਾਲੀਆਂ ਤੇ ਸਟਰੀਟ ਲਾਈਟਾਂ ਆਦਿ ਦਾ ਵਧੀਆ ਪ੍ਰਬੰਧ ਕੀਤਾ ਜਾਵੇ। ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਇਹਨਾਂ ਸਾਰੇ ਵਾਰਡਾਂ ਦੀ ਗਿਆਰਾਂ ਮੈਂਬਰੀ ਕਮੇਟੀ ਦੀ ਮੀਟਿੰਗ ਪੰਚਾਇਤੀ ਧਰਮਸਾਲਾ ਵਿੱਚ ਰੱਖੀ ਗਈ। ਜਿਸ ਵਿੱਚ ਹਰ ਇੱਕ ਵਾਰਡ ਦੇ ਗਿਆਰਾਂ ਮੈਂਬਰਾਂ ਤੋਂ ਇਲਾਵਾ ਸਾਰੇ ਪੋਲਿੰਗ ਬੂਥਾਂ ਦੇ ਪੋਲਿੰਗ ਏਜੰਟ ਵੀ ਹਾਜ਼ਰ ਸਨ।
ਸ਼ਹਿਰ ਦੇ ਵਿਕਾਸ ‘ਤੇ ਸੁੰਦਰਤਾ ਲਈ ਵਿਧਾਇਕ ਬਲਕਾਰ ਸਿੱਧੂ ਨੇ ਆਪਣੀ ਵਚਨਬੱਧਤਾ ਦੁਹਰਾਈ
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹਨਾ ਨੂੰ ਹਲਕੇ ਦੇ ਵੋਟਰਾਂ ਨੇ ਦੋ ਸਾਬਕਾ ਮੰਤਰੀਆਂ ਨੂੰ ਨਕਾਰ ਕੇ ਉਸ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਕੇ ਜਿਤਾਇਆ ਜਿਸ ‘ਚ ਸਭ ਤੋਂ ਵੱਧ ਵੋਟਾਂ ਸ਼ਹਿਰ ਵਾਸੀਆਂ ਨੇ ਪਾਈਆਂ ਤੇ ਮੈਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸ਼ਹਿਰ ਨੂੰ ਕਲੀਨ ਅਤੇ ਗਰੀਨ ਬਣਾਇਆ ਜਾਵੇਗਾ ਤੇ ਹੁਣ ਮੈ ਆਪਣੇ ਵਾਅਦੇ ਅਨੁਸਾਰ ਸ਼ਹਿਰ ਨੂੰ ਕਲੀਨ ਅਤੇ ਗਰੀਨ ਬਣਾਉਣ ਲਈ ਵੱਚਨਬੱਧ ਹਾਂ। ਅਜਿਹਾ ਕਰਨ ਲਈ ਮੈਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਕਿ ਸ਼ਹਿਰ ਦਾ ਵਿਕਾਸ ਜ਼ਮੀਨੀ ਪੱਧਰ ਤੇ ਕੀਤਾ ਜਾਵੇ।
ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ ਹਰ ਵਾਰਡ ਦੀ ਗਿਆਰਾਂ ਮੈਂਬਰੀ ਕਮੇਟੀ ਵਾਰਡ ਦੀ ਭਲਾਈ ਲਈ ਕੰਮ ਕਰੇਗੀ
ਇਸ ਲਈ ਸਾਰੇ ਵਾਰਡਾਂ ਵਿੱਚ ਗਿਆਰਾਂ ਮੈਂਬਰੀ ਕਮੇਟੀ ਬਣਾਈ ਗਈ ਹੈ ਸੋ ਆਪਣੇ ਆਪਣੇ ਵਾਰਡਾਂ ਦੇ ਵਿਕਾਸ ਦੇ ਕੰਮਾਂ ਦਾ ਨਿਰੀਖਣ ਕਰੇਗੀ ਤੇ ਗਲੀ ਮੁਹੱਲਿਆਂ ਵਿੱਚ ਛੋਟੇ ਛੋਟੇ ਕੰਮਾਂ ਨੂੰ ਕਰਵਾਉਣ ਵਿੱਚ ਮਦਦ ਕਰੇਗੀ ਤਾਂ ਕਿ ਮੁਹੱਲਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਹੀ ਸੀਨੀਅਰ ਆਗੂ, ਵਲੰਟੀਅਰ, ਪੋਲਿੰਗ ਏਜੰਟ ਆਦਿ ਵੀ ਹਾਜਰ ਸਨ।
#For any kind of News and advertisment contact us on 980-345-0601
1237410cookie-checkਰਾਮਪੁਰਾ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਨੇ ਹਰ ਵਾਰਡ ‘ਚ ਕੀਤੀ ਗਿਆਰਾਂ ਮੈਂਬਰੀ ਟੀਮ ਤਿਆਰ