January 9, 2025

Loading

ਚੜ੍ਹਤ ਪੰਜਾਬ ਦੀ

ਰਾਮਪੁਰਾ ਫੂਲ 28 ਜੂਨ (ਭਾਰਤ ਭੂਸ਼ਣ/ਪ੍ਰਦੀਪ ਸ਼ਰਮਾਂ): ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾ ਕੇ ਸਰਕਾਰ ਬਣਾਏਗੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਸੂਬੇ ਨੂੰ ਦੋਹੇਂ ਹੱਥੀਂ ਲੁੱਟਿਆ ਅਤੇ ਹੱਕ ਮੰਗਦੇ ਲੋਕਾਂ ਨੂੰ ਕੁੱਟਿਆ ਗਿਆ ਜਿਸ ਕਰਕੇ ਪੰਜਾਬ ਦੇ ਲੋਕ ਬਦਲ ਚਾਹੁੰਦੇ ਹਨ। ਇੰਨਾ ਹਲਾਤਾਂ ਵਿੱਚ ਆਪ ਮੁੱਖ ਧਿਰ ਬਣ ਕੇ ਸਾਹਮਣੇ ਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਬਲਕਾਰ ਸਿੱਧੂ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਕੀਤਾ। ਉਨ੍ਹਾਂ ਦੇ ਯਤਨਾਂ ਸਦਕਾ ਆਪ ਦਾ ਪਰਿਵਾਰ ਵਧ ਰਿਹਾ ਹੈ ਤੇ ਦਰਜਨਾ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਨੂੰ ਬਲਕਾਰ ਸਿੱਧੂ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਸ਼ਾਮਿਲ ਕੀਤਾ। ਸ਼ਾਮਲ ਹੋਣ ਵਾਲਿਆਂ ਵਿਚ ਮੁੱਖ ਤੌਰ ਤੇ ਸੁਖਦੇਵ ਸਿੰਘ, ਜਰਨੈਲ ਸਿੰਘ, ਹਰਮੰਦਰ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ ਦਰਜੀ, ਰੋਸ਼ਨ ਸਿੰਘ, ਬਲਵਿੰਦਰ ਸਿੰਘ ਬਿੰਦੀ, ਗੋਪੀ ਸਿੰਘ, ਰਣਧੀਰ ਸਿੰਘ ਧੀਰਾ, ਡਾ. ਜਰਨੈਲ ਸਿੰਘ, ਸੁਖਵੰਤ ਸਿੰਘ, ਰਣਜੀਤ ਸਿੰਘ, ਰਾਜਵਿੰਦਰ ਸਿੰਘ, ਰੂਪ ਸਿੰਘ, ਨੈਬ ਸਿੰਘ, ਕੁਲਦੀਪ ਸਿੰਘ, ਜੱਗਾ ਸਿੰਘ, ਮਦਨ ਸਿੰਘ, ਬੂਟਾ ਸਿੰਘ, ਨਵਦੀਪ ਸਿੰਘ, ਬਲਰਾਮ ਸਿੰਘ, ਕੁਲਵੰਤ ਸਿੰਘ, ਰੁਪਿੰਦਰ ਸਿੰਘ, ਲਵੀ ਜਲਾਲ, ਡਾ. ਜਸਬੀਰ ਸਿੰਘ, ਅਮਰਜੀਤ ਕੌਰ, ਗੁਰਮੀਤ ਕੌਰ, ਛਿੰਦਰ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਬਬਲਜੀਤ ਕੌਰ, ਸੁਖਪ੍ਰੀਤ ਕੌਰ, ਚਰਨਜੀਤ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਸ਼ਾਮਲ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬਲਕਾਰ ਸਿੱਧੂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਆਉਂਦੀਆਂ ਚੋਣਾਂ ਵਿੱਚ ਪਾਰਟੀ ਦਾ ਡਟਵਾਂ ਸਾਥ ਦੇਣ ਦਾ ਭਰੋਸਾ ਦਿੱਤਾ।

ਆਪ ਪੰਜਾਬ ਵਿੱਚ ਅਕਾਲੀ ਦਲ ਤੇ ਕਾਂਗਰਸ ਤੋਂ ਛੁਟਕਾਰਾ ਪਾਉਣ ਲਈ ਮੁੱਖ ਧਿਰ

ਬਲਕਾਰ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਲੋਕਾਂ ਨੂੰ ਵੋਟ ਵਜੋਂ ਵਰਤਿਆ ਪਰ ਕਦੇ ਵੀ ਲੋਕ ਹਿੱਤ ਸਕੀਮਾਂ ਜਾ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ। ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਮੁੱਖ ਮਕਸਦ ਲੋਕ ਸੇਵਾ ਹੈ ਜਿਸ ਲਈ ਉਹ ਹਰ ਸਮੇਂ ਤੱਤਪਰ ਰਹਿਣਗੇ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਜਿਸ ਤੋਂ ਗਦਗਦ ਹੋਏ ਬਲਕਾਰ ਸਿੱਧੂ ਨੇ ਕਿਹਾ ਕਿ ਦਿੱਲੀ ਮਾਡਲ ਦੇ ਹੀਰੋ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਪੰਜਾਬ ਦਾ ਵਿਕਾਸ ਹੋਵੇਗਾ। ਇਸ ਮੌਕੇ ਆਰ. ਐੱਸ.ਜੇਠੀ, ਨਛੱਤਰ ਸਿੰਘ ਸਿੱਧੂ, ਗੁਰਸੇਵਕ ਸਿੰਘ ਦੁੱਲੇਵਾਲਾ ਤੋਂ ਇਲਾਵਾ ਆਪ ਆਗੂ ਤੇ ਵਰਕਰ ਹਾਜ਼ਰ ਸਨ।

69800cookie-checkਹਲਕਾ ਰਾਮਪੁਰਾ ਫੂਲ ਅੰਦਰ ਬਲਕਾਰ ਸਿੱਧੂ ਦੇ ਯਤਨਾਂ ਸਦਕਾ ਵਧ ਰਿਹੈ ਆਪ ਦਾ ਪਰਿਵਾਰ
error: Content is protected !!