ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 2 ਜੁਲਾਈ(ਪ੍ਰਦੀਪ ਸ਼ਰਮਾ) :ਪੰਜਾਬ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ ਆਪ ਸਰਕਾਰ ਨੇ ਮੂੰਗੀ ਦੀ ਫ਼ਸਲ ‘ਤੇ ਐਮਐਸਪੀ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਪੰਜਾਬ ਦੇ ਕਿਸਾਨਾਂ ਨੇ ਭਰਪੂਰ ਹੁੰਗਾਰਾ ਦਿੰਦਿਆਂ ਵੱਡੀ ਪੱਧਰ ‘ਤੇ ਮੂੰਗੀ ਦੀ ਫ਼ਸਲ ਦੀ ਬਿਜਾਈ ਕੀਤੀ ਤੇ ਪੰਜਾਬ ਵਿੱਚ ਇਸ ਵਾਰ ਮੂੰਗੀ ਦੀ ਬੰਪਰ ਫ਼ਸਲ ਹੋਈ। ਹੁਣ ਖ਼ਰੀਦ ਨੂੰ ਲੈਕੇ ਆ ਰਹੀਆਂ ਕੁੱਝ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੂੰਗੀ ਦੀ ਖਰੀਦ ‘ਤੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਹੁਣ ਤੈਅ ਐਮਐਸਪੀ ਤੋਂ ਘੱਟ ਰੇਟ ‘ਤੇ ਖਰੀਦੀ ਹੋਈ ਮੂੰਗੀ ‘ਤੇ ਸਰਕਾਰ 1000 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਵੇਗੀ
ਉਹਨਾਂ ਕਿਹਾ ਕਿ ਜਿੰਨਾ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਤੈਅ ਸ਼ੁਦਾ ਐਮਐਸਪੀ ਤੋਂ ਘੱਟ ਰੇਟ ਪ੍ਰਾਈਵੇਟ ਮੰਡੀ ਵਿੱਚ ਖ਼ਰੀਦੀ ਤਾਂ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ 1000 ਰੁਪਏ ਦਾ ਮੁਆਵਜ਼ਾ ਦੇਵੇਗੀ। ਆਪ ਸਰਕਾਰ ਦੇ ਇਸ ਐਲਾਨ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ‘ਤੇ ਜਿੰਨਾ ਕਿਸਾਨਾਂ ਨੂੰ ਆਪਣੀ ਫ਼ਸਲ ਤੈਅ ਸ਼ੁਦਾ ਐਮਐਸਪੀ ਤੋਂ ਘੱਟ ਵਿਕਣ ਨਾਲ ਆਰਥਿਕ ਨੁਕਸਾਨ ਹੋਣਾ ਸੀ ਉਹਨਾਂ ਨੂੰ ਵੱਡੀ ਰਾਹਤ ਮਿਲੇਗੀ ‘ਤੇ ਹੁਣ ਆਰਥਿਕ ਨੁਕਸਾਨ ਵੀ ਨਹੀਂ ਹੋਵੇਗਾ ਤੇ ਉਹਨਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਵੀ ਨਹੀਂ ਆਵੇਗੀ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਕਿਸਾਨਾਂ ਦੀ ਸਮੱਸਿਆ ਨੂੰ ਇੰਨਾ ਛੇਤੀ ਸਮਝਿਆਂ ਤੇ ਤੁਰੰਤ ਮੁਆਵਜ਼ੇ ਦਾ ਐਲਾਨ ਕੀਤਾ । ਪੰਜਾਬ ਵਿੱਚ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਬਣੀਆਂ ਨੇ ਉਹਨਾਂ ਨੇ ਕਿਸਾਨਾਂ ਹਮੇਸ਼ਾ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ ਆਪ ਸਰਕਾਰ ਪੰਜਾਬ ਦੇ ਵਾਤਾਵਰਣ ਪਾਣੀ ਤੇ ਧਰਤੀ ਨੂੰ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਇਸੇ ਲਈ ਰਵਾਇਤੀ ਫ਼ਸਲਾਂ ਤੋਂ ਕਿਸਾਨਾਂ ਨੂੰ ਕੱਢਣ ਲਈ ਅਤੇ ਘੱਟ ਪਾਣੀ ਦੀ ਵਰਤੋਂ ਨਾਲ ਹੋਣ ਵਾਲੀਆਂ ਫ਼ਸਲਾਂ ਬੀਜਣ ਲਈ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਜਾ ਰਹੀ ਹੈ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।
#For any kind of News and advertisement contact us on 980-345-0601
1225220cookie-checkਆਪ ਸਰਕਾਰ ਨੇ ਕਿਸਾਨਾ ਨੂੰ ਵੱਡੀ ਰਾਹਤ ਦਿੰਦਿਆਂ ਮੂੰਗੀ ਦੀ ਖਰੀਦ ‘ਤੇ ਮੁਆਵਜ਼ੇ ਦਾ ਐਲਾਨ ਕੀਤਾ :ਵਿਧਾਇਕ ਬਲਕਾਰ ਸਿੱਧੂ