April 19, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ , 1 ਮਾਰਚ (ਪ੍ਰਦੀਪ ਸ਼ਰਮਾ) :ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਨੇ ਸਿਵਰਾਤਰੀ ਦੇ ਪਵਿੱਤਰ ਤਿਉਹਾਰ ਤੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਅਤੇ ਹਲਕਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
ਪਵਿੱਤਰ ਤਿਉਹਾਰ ਏਕਤਾ ਅਤੇ ਭਾਈਚਾਰਕ ਸਾਂਝ ਦੀ ਨਿਸਾਨੀ
ਉਹਨਾ ਕਿਹਾ ਕਿ ਅਜਿਹੇ ਪਵਿੱਤਰ ਤਿਉਹਾਰ ਸਾਡੀ ਭਾਈਚਾਰਕ ਸਾਂਝ ਦਾ ਪ੍ਰਤੀਕ ਨੇ ਤੇ ਸਾਨੂੰ ਰਲ ਮਿਲਕੇ ਮਨਾਉਣ ਦੀ ਲੋੜ ਹੈ। ਉਹਨਾਂ ਇਸ ਤਿਉਹਾਰ ਮੌਕੇ ਕਾਂਵੜ ਲੈਕੇ ਆਏ ਕਾਂਵੜੀਆ ਦਾ ਨਿੱਘਾ ਸੁਆਗਤ ਕਰਦਿਆ ਉਹਨਾਂ ਨੂੰ ਜੀ ਆਇਆ ਕਿਹਾ ਅਤੇ ਨਤਮਸਤਕ ਹੋਏ।ਸ਼ਹਿਰ ਵਾਸੀਆਂ ਵੱਲੋ ਸਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਤੇ ਸਹਿਰ ਵਿੱਚ ਸੋਭਾ ਯਾਤਰਾ ਕੱਢੀ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ ਨੇ ਹਿੱਸਾ ਲੈਦਿਆ ਸਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ।
ਬਲਕਾਰ ਸਿੱਧੂ ਨੇ ਵੱਖ ਵੱਖ ਮੰਦਰਾਂ ‘ਚ ਭਰੀ ਹਾਜ਼ਰੀ ਅਤੇ ਕਾਵੜੀਆਂ ਦਾ ਕੀਤਾ ਨਿੱਘਾ ਸੁਆਗਤ

ਉਹਨਾਂ ਇਸ ਮੌਕੇ ਸ਼ਹਿਰ ਦੇ ਵੱਖ ਵੱਖ ਭਵਨਾਂ ਤੇ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੁੰਦਿਆ ਸਾਰੇ ਸ਼ਹਿਰ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਸਰਧਾ ਉਤਸਾਹ ਤੇ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਪਾਰਟੀਬਾਜੀ ਤੋ ਉਪਰ ਉੱਠ ਕੇ ਮਨਾਉਣੇ ਚਾਹੀਦੇ ਹਨ। ਅੰਤ ਤੇ ਉਹਨਾਂ ਸਾਰੇ ਸਹਿਰ ਵਾਸੀਆਂ ਤੇ ਹਲਕਾ ਵਾਸੀਆਂ ਨੂੰ ਸਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈਆਂ ਦਿੱਤੀਆਂ।
108410cookie-checkਸਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਆਪ ਦੇ ਹਲਕਾ ਇੰਚਾਰਜ ਬਲਕਾਰ ਸਿੱਧੂ ਨੇ ਹਲਕਾ ਤੇ ਸਹਿਰ ਵਾਸੀਆਂ ਨੂੰ ਦਿੱਤੀਆਂ ਵਧਾਈਆਂ
error: Content is protected !!