April 25, 2024

Loading

 ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 12 ਨਵੰਬਰ , (ਪ੍ਰਦੀਪ ਸ਼ਰਮਾ):ਪੰਜਾਬ ਵਿੱਚ ਸਿਆਸੀ ਚੋਣ ਸਰਗਰਮੀਆਂ ਚੋਣਾਂ ਦਾ ਐਲਾਨ ਹੋਣ ਤੋ  ਪਹਿਲਾ ਹੀ ਜੋਰ ਫੜਦੀਆ ਜਾ ਰਹੀਆਂ ਹਨ। ਇਸੇ ਤਹਿਤ ਹੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਾਮਪੁਰਾ ਫੂਲ ਦੇ ਬਲਕਾਰ ਸਿੰਘ ਸਿੱਧੂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਨੇ ਦਸਿਆ ਕਿ ਪੰਜਾਬ ਦੇ ਸਾਰੇ ਹਲਕਾ ਇੰਚਾਰਜਾਂ ਤੋ ਉਨ੍ਹਾਂ ਦੇ ਹਲਕਿਆ ਵਿੱਚ ਚੱਲ ਰਹੀਆਂ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਵਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਕੌਮੀ ਕਨਵੀਨਰ ਕੇਜਰੀਵਾਲ ਨੇ ਕਿਹਾ ਕਿ ਸਾਰੇ ਆਪ ਆਗੂ ਤੇ ਵਲੰਟੀਅਰ ਆਪਣੇ ਆਪਣੇ ਹਲਕਿਆ ਵਿੱਚ ਤਨਦੇਹੀ ਨਾਲ ਕੰਮ ਕਰਨ ਤਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਬਾਰੀ ਬਹੁਮਤ ਪ੍ਰਾਪਤ ਹੋਵੇ, ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਉਹ ਦਿੱਲੀ ਜੀ ਤਰਜ਼ ਦੇ ਸਹੂਲਤਾਂ ਦੇਕੇ ਪੰਜਾਬ ਨੂੰ ਖੁਸਹਾਲੀ ਦੇ ਰਾਹ ਪਾਵੇਗੀ।ਹਲਕਾ ਇੰਚਾਰਜ ਬਲਕਾਰ ਸਿੱਧੂ ਨੇ ਦੱਸਿਆ ਕਿ ਉਨ੍ਹਾਂ  ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਾਮਪੁਰਾ ਫੂਲ ਹਲਕੇ ਦੀਆਂ ਸਮੱਸਿਆਵਾਂ ਵਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਵਿਸਵਾਸ ਦਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰ ਦਿੱਤੀਆਂ ਜਾਣਗੀਆਂ ਉਨ੍ਹਾਂ ਹਲਕਾ ਰਾਮਪੁਰਾ ਫੂਲ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਤਸੱਲੀ ਪ੍ਰਗਟਾਉਦਿਆ ਕਿਹਾ ਕਿ ਹਲਕੇ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰੋ ਤਾਂ ਕਿ ਭਵਿੱਖ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕੇ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਛੇਤੀ ਹੀ ਪੰਜਾਬ ਦੇ ਦੌਰੇ ਤੇ ਆ ਰਹੇ ਹਨ ਤੇ ਇਸ ਮੌਕੇ ਉਹ ਤੀਜੀ ਗਰੰਟੀ ਦੇ ਤੌਰ ਤੇ ਪੰਜਾਬ ਵਾਸੀਆਂ ਨੂੰ ਤੋਹਫਾ ਦੇਣਗੇ ।
90720cookie-checkਆਪ ਆਗੂ ਬਲਕਾਰ ਸਿੱਧੂ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਬਿਹਤਰ ਭਵਿੱਖ ਤੇ ਰਵਾਇਤੀ ਵਿਰੋਧੀ ਪਾਰਟੀਆਂ ਤੋਂ ਖਹਿੜਾ ਛੁਡਾਉਣ ਸਬੰਧੀ ਕੀਤੀ ਚਰਚਾ 
error: Content is protected !!