ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ – ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ, ਜਿਨ੍ਹਾਂ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ।
ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ ਅਲੰਕਾਰ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਖਿਲਾਫ ਕਾਰਵਾਈ ਲਈ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟਰੇਟ ਅਮਨ ਸਿੰਘ, ਨਾਇਬ ਤਹਿਸੀਲਦਾਰ ਲੁਧਿਆਣਾ (ਪੱਛਮੀ), ਪੁਲਿਸ ਫੋਰਸ, ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਬ ਡਿਵੀਜ਼ਨਲ ਇੰਜਨੀਅਰ (ਰੈਗੂਲੇਟਰੀ), ਅਸਿਸਟੈਂਟ ਟਾਊਨ ਪਲਾਨਰ (ਰੈਗੂਲੇਟਰੀ) ਅਤੇ ਸਬ-ਡਵੀਜਨਲ ਇੰਜਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ, (ਰੈਗੂਲੇਟਰੀ), ਸ਼ਾਮਲ ਸਨ, ਨੇ ਅੱਜ ਪਿੰਡ ਜਗੀਰਪੁਰ, ਮੇਹਰਬਾਨ ਲੁਧਿਆਣਾ ਵਿਖੇ ਸੜਕਾਂ, ਚਾਰਦੀਵਾਰੀ, ਰਸਤਿਆਂ, ਸੀਵਰੇਜ ਦੇ ਮੈਨਹੋਲਾਂ ਅਤੇ ਗੈਰ-ਕਾਨੂੰਨੀ ਉਸਾਰੀਆਂ ‘ਤੇ ਕਾਰਵਾਈ ਕੀਤੀ। ਇਹ ਅਣਅਧਿਕਾਰਤ ਕਲੋਨੀਆਂ ਪਿੰਡ ਜਗੀਰਪੁਰ, ਮੇਹਰਬਾਨ ਜ਼ਿਲ੍ਹਾ ਲੁਧਿਆਣਾ ਵਿੱਚ ਸਥਿਤ ਸਨ।
ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਜਿੱਥੇ ਪਹਿਲਾਂ ਵੀ ਰੈਗੂਲੇਟਰੀ ਕਾਰਵਾਈ ਕੀਤੀ ਗਈ ਸੀ, ਉੱਥੇ ਹੀ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਨੂੰ ਹੋਰ ਵਧਣ ਤੋਂ ਰੋਕਣ ਲਈ ਅੱਜ ਦੀ ਕਾਰਵਾਈ ਕੀਤੀ ਗਈ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਹੋਇਆ ਤਾਂ ਵਿਸ਼ੇਸ਼ ਟੀਮ ਨੇ ਢਹਿ-ਢੇਰੀ ਮੁਹਿੰਮ ਚਲਾਈ। ਸ਼ੁਰੂਆਤੀ ਪੜਾਅ ‘ਤੇ ਗੈਰ-ਕਾਨੂੰਨੀ ਕਲੋਨੀਆਂ ਦੀ ਰੋਕਥਾਮ ਲਈ ਗਲਾਡਾ ਆਗਾਮੀ ਹਫ਼ਤਿਆਂ ਵਿੱਚ ਅਜਿਹੀਆਂ ਅਣਅਧਿਕਾਰਤ ਇਮਾਰਤਾਂ ਨੂੰ ਢਾਹੁਣ ਜਾਂ ਸੀਲ ਕਰਨ ਲਈ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ। ਮੁੱਖ ਪ੍ਰਸ਼ਾਸਕ ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਅਣ-ਅਧਿਕਾਰਤ ਜਾਇਦਾਦ/ਪਲਾਟ/ਇਮਾਰਤਾਂ ਨੂੰ ਨਾ ਖਰੀਦਣ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ।
ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਕਾਰਵਾਈ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅਣ-ਅਧਿਕਾਰਤ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ., ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਵਾਉਣ ਲਈ ਸਬੰਧਤ ਤਹਿਸੀਲਦਾਰਾਂ, ਬਿਜਲੀ ਦੇ ਕੁਨੈਕਸ਼ਨ ਨਾ ਦੇਣ ਲਈ ਪੀ.ਐਸ.ਪੀ.ਸੀ.ਐਲ. ਨੂੰ ਵੀ ਸਿਫ਼ਾਰਸ਼ ਕੀਤੀ ਗਈ ਸੀ।
Kindly like,share and subscribe our youtube channel CPD NEWS.Contact for News and advertisement at 9803-4506-01
1655800cookie-checkਗਲਾਡਾ ਵੱਲੋਂ ਅੱਜ ਪਿੰਡ ਜਗੀਰਪੁਰ ਅਤੇ ਮੇਹਰਬਾਨ ‘ਚ 6 ਨਾਜਾਇਜ਼ ਕਲੋਨੀਆਂ ‘ਤੇ ਕਾਰਵਾਈ