December 23, 2024

Loading

ਚੜ੍ਹਤ ਪੰਜਾਬ ਦੀ,
ਰਾਮਪੁਰਾ ਫੂਲ, 30 ਸਤੰਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਰਾਮਪੁਰਾ ਪਿੰਡ ਵਿਖੇ ਖੁੱਲੇ ਸ਼ਰਾਬ ਦੇ ਠੇਕੇ ਲੈ ਕੇ ਪਿੰਡ ਵਾਸੀਆਂ ਵੱਲੋ ਠੇਕੇਦਾਰਾਂ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਨਸ਼ਿਆ ਖਿਲਾਫ ਬਣਾਈ ਗਈ ਕਮੇਟੀ ਤੇ ਪਿੰਡ ਦੇ ਲੋਕਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਐਕਸ਼ਨ ਕਮੇਟੀ ਦੇ ਬੁਲਾਰੇ ਜਥੇਦਾਰ ਗੁਰਪ੍ਰੀਤ ਸਿੰਘ ਘਾਲ ਨੇ ਦੱਸਿਆ ਕਿ ਪਿੰਡ ਅੰਦਰ ਚੱਲ ਰਹੇ ਠੇਕੇ ਨੂੰ ਬੰਦ ਕਰਵਾਉਣ ਲਈ ਥਾਣਾ ਸਿਟੀ ਵਿਖੇ ਇੱਕ ਦਰਖਾਸਤ ਵੀ ਦਿੱਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਚੱਲ ਰਹੇ ਸ਼ਰਾਬ ਦੇ ਠੇਕੇ ਕਾਰਨ ਪਿੰਡ ਵਾਸੀਆਂ ਖਾਸਕਰ ਔਰਤਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨਾਂ ਮੰਗ ਕੀਤੀ ਹੈ ਕਿ ਪਿੰਡ ਅੰਦਰ ਠੇਕਾ ਬੰਦ ਹੋਣਾ ਚਾਹੀਦਾ ਹੈ। ਇਸ ਸੰਬੰਧੀ ਥਾਣੇ ਦੇ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਉੱਕਤ ਮੰਗ ਸੰਬੰਧੀ ਸ਼ਰਾਬ ਦੇ ਠੇਕੇਦਾਰਾਂ ਨਾਲ ਗੱਲ ਹੋ ਚੁੱਕੀ ਹੈ। ਕੁੱਝ ਹੀ ਦਿਨਾਂ ਵਿਚ ਇਹ ਮਸਲਾ ਹੱਲ ਹੋ ਜਾਵੇਗਾ। ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਬੂਟਾ ਸਿੰਘ ਫੌਜੀ, ਸੈਕਟਰੀ ਕਾਮਰੇਡ ਪ੍ਰਿਤਪਾਲ ਸਿੰਘ, ਕਾਲੂ, ਸਿੰਘ, ਜਲੌਰ ਸਿੰਘ, ਜਗਨਾ ਨਾਥ, ਕਾਮਰੇਡ ਸੱਤਾ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜਰ ਸਨ। 
   
84640cookie-checkਸ਼ਰਾਬ ਦਾ ਠੇਕਾ ਚਕਵਾਉਣ ਲਈ ਐਕਸ਼ਨ ਕਮੇਟੀ ਨੇ ਕੀਤੀ ਮੀਟਿੰਗ
error: Content is protected !!