ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 26 ਸਤੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਥਾਨਕ ਬੈਂਕ ਬਾਜ਼ਾਰ ਵਿੱਚ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਨਾਲ ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸੇ ਬਾਰੇ ਪਤਾ ਲੱਗਦੇ ਹੀ ਸ਼ਹਿਰ ਅੰਦਰ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੂਲ ਬਾਜ਼ਾਰ ਵਿੱਚ ਇਲੈਕਟ੍ਰਾਨਿਕ ਦੀ ਦੁਕਾਨ ਕਰਨ ਵਾਲੇ ਨੀਰਜ ਬਾਂਸਲ ਉਰਫ਼ ਰੋਮੀ (40) ਪੁੱਤਰ ਰਾਜਿੰਦਰ ਬਾਂਸਲ ਨਿਵਾਸੀ ਅਗਰਵਾਲ ਕਲੋਨੀ ਸ਼ਨੀਵਾਰ ਸ਼ਾਮ 9 ਵਜੇ ਦੇ ਕਰੀਬ ਦੁਕਾਨ ਬੰਦ ਕਰਕੇ ਮੋਟਰਸਾਈਕਲ ਤੇ ਆਪਣੇ ਘਰ ਵੱਲ ਜਾ ਰਿਹਾ ਸੀ।
ਸਥਾਨਕ ਬੈਂਕ ਬਾਜ਼ਾਰ ਵਿੱਚ ਤੇਜ਼ੀ ਨਾਲ ਵੀ ਇੱਕ ਐਕਟਿਵਾ ਨਾਲ ਨੀਰਜ ਬਾਂਸਲ ਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਟੱਕਰ ਲੱਗਣ ਸਾਰ ਹੀ ਨੀਰਜ ਬਾਂਸਲ ਸੜਕ ਤੇ ਡਿੱਗ ਪਿਆ ਅਤੇ ਸੜਕ ਤੇ ਸਿਰ ਟਕਰਾਉਣ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਇਸ ਦੌਰਾਨ ਐਕਟਿਵਾ ਸਵਾਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਨੀਰਜ ਦੇ ਭਰਾ ਰਿਸ਼ੀ ਵੱਲੋਂ ਉਸ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵੱਲੋ ਉਸ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ। ਐਤਵਾਰ ਸਵੇਰੇ ਮ੍ਰਿਤਕ ਦੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ। ਉਧਰ ਮ੍ਰਿਤਕ ਦੇ ਭਰਾ ਰਿਸ਼ੀ ਬਾਂਸਲ ਦੇ ਬਿਆਨਾਂ ਤੇ ਪੁਲਸ ਵੱਲੋਂ ਅਣਪਛਾਤੇ ਐਕਟਿਵਾ ਸਵਾਰ ਤੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਸੁਰੂ ਕਰ ਦਿੱਤੀ ਹੈ। ਮਿ੍ਰਤਕ ਆਪਣੇ ਪਿੱਛੇ ਪਤਨੀ ਤੇ ਦੋ ਬੱਚਿਆ ਨੂੰ ਛੱਡ ਗਿਆ ਹੈ।
839620cookie-checkਐਕਟਿਵਾ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ