December 22, 2024

Loading

ਚੜ੍ਹਤ ਪੰਜਾਬ ਦੀ 
ਲੁਧਿਆਣਾ, 26 ਨਵੰਬਰ (ਸਤ ਪਾਲ ਸੋਨੀ/ਰਵੀ ਵਰਮਾ) – ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਰਿਹਾਇਸ਼ੀ ਕਲੋਨੀਆਂ ਵਿਕਸਤ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਲੋਨਾਈਜ਼ਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣਾ ਕਾਰੋਬਾਰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣਾ ਚਾਹੁੰਦੇ ਹਨ ਤਾਂ ਉਹ ਕਾਨੂੰਨੀ ਰਾਹ ਅਪਣਾਉਣ ਅਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਆਪਣਾ ਲਾਇਸੰਸ ਜਾਰੀ ਕਰਵਾਉਣ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਅੱਜ ਥਰੀਕੇ ਖੇਤਰ ਵਿੱਚ ਆਰੀਅਨ ਐਨਕਲੇਵ ਅਤੇ ਗ੍ਰੀਨ ਐਨਕਲੇਵ ਨਾਮਕ ਦੋ ਕਲੋਨੀਆਂ ‘ਚ ਦਬਿਸ਼ ਦਿੱਤੀ ਅਤੇ ਇਨ੍ਹਾਂ ਰਿਹਾਇਸ਼ੀ ਕਲੋਨੀਆਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਿਰਮਾਣ ‘ਤੇ ਰੋਕ ਵੀ ਲਗਾਈ।ਅੱਜ ਆਪਣੇ ਜਾਰੀ ਪ੍ਰੈਸ ਬਿਆਨ ਵਿੱਚ ਸੰਦੀਪ ਕੁਮਾਰ ਨੇ ਦੱਸਿਆ ਕਿ ਅਜਿਹੇ ਕਲੋਨਾਈਜ਼ਰ ਗਲਾਡਾ ਕੋਲ ਆਪਣੇ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਹ ਲਾਇਸੰਸ ਬਿਨ੍ਹਾਂ ਕਿਸੇ ਮੁਸ਼ਕਲ ਦੇ ਜਾਰੀ ਕੀਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਜਾਇਜ਼ ਲਾਇਸੈਂਸ ਤੋਂ ਬਿਨਾਂ ਉਸਾਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਸਖ਼ਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
92610cookie-checkਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੈਰ-ਕਾਨੂੰਨੀ ਕਲੋਨੀਆਂ ‘ਤੇ ਹੋਏ ਸਖ਼ਤ, 2 ਰਿਹਾਇਸ਼ੀ ਕਲੋਨੀਆਂ ਦੀ ਉਸਾਰੀ ‘ਤੇ ਲਾਈ ਰੋਕ
error: Content is protected !!