April 27, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 11 ਫਰਵਰੀ (ਪ੍ਰਦੀਪ ਸ਼ਰਮਾ)  – ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈਰੂਪਾ ਵਿਖੇ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ। ਇਸ ਧਾਰਮਿਕ ਪ੍ਰੋਗਰਾਮ ਵਿੱਚ ਭਾਈ ਰੂਪ ਚੰਦ ਸਕੂਲ ਦੇ ਬੱਚਿਆਂ ਦੁਆਰਾ ਸ਼ਬਦ ਕੀਰਤਨ ਕੀਤੇ ਗਏ ਅਤੇ ਭਾਈ ਰੂਪਾ ਦੇ ਰਾਗੀ ਬਲਜਿੰਦਰ ਸਿੰਘ ਬਗੀਚਾ ਦੁਆਰਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਤੋ ਇਲਾਵਾ ਸਿੱਖੀ ਦੇ ਉੱਘੇ ਪ੍ਰਚਾਰਕ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ ਵਾਲੇ) ਦੁਆਰਾ ਬਾਬਾ ਭਾਈ ਰੂਪ ਚੰਦ ਜੀ ਦੀ ਸੰਪੂਰਨ ਜੀਵਨ ਕਥਾ ਸੁਣਾ ਕੇ ਅਤੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਅਤੁੱਟ ਲੰਗਰ ਦਾ ਵਰਤਾਇਆ ਗਿਆ। ਸਕੂਲ ਦੇ ਚੇਅਰਪਰਸਨ ਬੀਬੀ ਜੋਗਿੰਦਰ ਪਾਲ ਕੌਰ, ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਪੁਹੰਚੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
140190cookie-checkਭਾਈ ਰੂਪ ਚੰਦ ਪਬਲਿਕ ਸਕੂਲ ਵਿਖੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ
error: Content is protected !!