ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 29 ਦਸੰਬਰ ( ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 30 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਚ ਪੈਂਦੇ ਰਾਮਪੁਰਾ ਫੂਲ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਰਾਮਪੁਰਾ ਫੂਲ ਦੀ ਨਵੀਂ ਦਾਣਾ ਮੰਡੀ ਵਿਖੇ ਹੋਣ ਵਾਲੇ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਮਪੁਰਾ ਫੂਲ ਅਤੇ ਮਹਿਰਾਜ ਵਿਖੇ 8 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਨਵੀਆਂ ਸਰਕਾਰੀ ਆਈਟੀਆਈਜ ਅਤੇ 63 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰਾਮਪੁਰਾ ਸ਼ਹਿਰ ਅੰਦਰਲੇ ਫ਼ਾਟਕ ਤੇ ਬਨਣ ਵਾਲੇ ਰੇਲਵੇ ਓਵਰ ਬ੍ਰਿਜ਼ ਦਾ ਨੀਂਹ ਪੱਥਰ ਰੱਖਣਗੇ।
ਇਸ ਮੌਕੇ ਮੁੱਖ ਮੰਤਰੀ ਵਲੋਂ 67 ਏਕੜ ਵਿਚ 105 ਕਰੋੜ ਦੀ ਲਾਗਤ ਨਾਲ ਬਣਾਏ ਗਏ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਦਾ ਵੀ ਉਦਘਾਟਨ ਕਰਨਗੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਗਮ ਵਾਲੇ ਸਥਾਨ ਤੋਂ ਇਲਾਵਾ ਹੈਲੀਪੈਡ, ਨਵੀਆਂ ਆਈਟੀਆਈਜ਼, ਵੈਟਨਰੀ ਕਾਲਜ ਅਤੇ ਰੇਲਵੇ ਓਵਰ ਬ੍ਰਿਜ਼ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਰੂਟ ਪਲਾਨ, ਸੁਰੱਖਿਆ ਪ੍ਰਬੰਧ, ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ।
ਇਸ ਮੌਕੇ ਐਸਐਸਪੀ ਅਜੈ ਮਲੂਜਾ, ਐਸਪੀ ਸੁਰਿੰਦਰ ਪਾਲ ਸਿੰਘ, ਐਸਪੀ ਰਾਜਵੀਰ ਸਿੰਘ ਬੋਪਾਰਾਏ, ਐਸਡੀਐਮ ਰਾਮਪੁਰਾ ਨਵਦੀਪ ਕੁਮਾਰ, ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸੰਜੀਵ ਢੀਂਗਰਾ ਟੀਨਾ, ਸੈਕਟਰੀ ਮਾਰਕਿਟ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।
973200cookie-checkਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ